• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਅਫਗਾਨਿਸਤਾਨ ਤੋਂ ਵਾਪਸ ਆਉਣ ਦੇ ਚਾਹਵਾਨ ਸਿੱਖਾਂ ਦੀ ਏਅਰਲਿਫਟਿੰਗ ਦਾ ਪ੍ਰਬੰਧ ਕਰਨ ਲਈ ਆਖਿਆ

Updated: 27-03-2020
  • Share
  • Tweet
ਸਾਰੇ ਸੰਵੇਦਨਸ਼ੀਲ ਦੇਸ਼ਾਂ ਅੰਦਰ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕੂਟਨੀਤਿਕ ਉਪਰਾਲੇ ਵਾਸਤੇ ਪ੍ਰਧਾਨ ਮੰਤਰੀ ਦੇ ਦਖ਼ਲ ਦੀ ਮੰਗ ਕੀਤੀ

ਚੰਡੀਗੜ੍ਹ/27 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਫਗਾਨਿਸਤਾਨ ਵਿਚ ਫਸੇ ਉਹਨਾਂ ਸਿੱਖਾਂ ਦੀ ਤੁਰੰਤ ਏਅਰਲਿਫਟਿੰਗ ਦਾ ਪ੍ਰਬੰਧ ਕਰਵਾਉਣ ਲਈ ਆਖਿਆ ਹੈ, ਜਿਹੜੇ ਆਪਣੇ ਮੁਲਕ ਵਾਪਸ ਆਉਣਾ ਚਾਹੁੰਦੇ ਹਨ।
ਪ੍ਰਧਾਨ ਮੰਤਰੀ ਨੂੰ ਲਿਖੀ ਇੱਕ ਚਿੱਠੀ ਵਿਚ ਸਰਦਾਰ ਬਾਦਲ ਨੇ ਬੇਨਤੀ ਕੀਤੀ ਹੈ ਕਿ ਕਾਬੁਲ ਵਿਚ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੂੰ ਪੰਜਾਬੀਆਂ ਖਾਸ ਕਰਕੇ ਸਿੱਖ ਆਗੂਆਂ ਨਾਲ ਇਸ ਸੰਬੰਧੀ ਤਾਲਮੇਲ ਬਣਾਉਣ ਲਈ ਆਖਿਆ ਜਾਵੇ। ਉਹਨਾਂ ਕਿਹਾ ਕਿ ਉੱਥੇ ਵੱਡੀ ਗਿਣਤੀ ਵਿਚ ਸਿੱਖ ਪਰਿਵਾਰ ਰਹਿੰਦੇ ਹਨ, ਜਿਹੜੇ ਜਲਦੀ ਤੋਂ ਜਲਦੀ ਉਸ ਦੇਸ਼ ਵਿਚੋਂ ਨਿਕਲਣਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਉਹਨਾਂ ਪਰਿਵਾਰਾਂ ਨੂੰ ਏਅਰਲਿਫਟਿੰਗ ਰਾਹੀਂ ਵਾਪਸ ਆਪਣੇ ਮੁਲਕ ਲਿਆਉਣ ਲਈ ਤੁਰੰਤ ਜਲਦੀ ਪ੍ਰਬੰਧ ਕਰਨ ਦੀ ਲੋੜ ਹੈ।
ਅਕਾਲੀ ਦਲ ਪ੍ਰਧਾਨ ਨੇ ਦੱਸਿਆ ਕਿ ਕਰੋਨਾਵਾਇਰਸ ਵਿਰੁੱਧ ਆਲਮੀ ਪੱਧਰ ਉੱਤੇ ਚੱਲ ਰਹੀ ਜੰਗ ਕਰਕੇ ਉਹ ਸਰਕਾਰ ਉੱਤੇ ਪਏ ਦਬਾਵਾਂ ਬਾਰੇ ਪੂਰੀ ਤਰ੍ਹਾਂ ਸੁਚੇਤ ਹਨ, ਪਰ ਸਮੁੱਚਾ ਸ਼ਾਂਤੀ ਪਸੰਦ ਅਤੇ ਦੇਸ਼ ਭਗਤ ਸਿੱਖ ਭਾਈਚਾਰਾ ਤੁਹਾਡੇ ਵੱਲ ਨਜ਼ਰਾਂ ਲਾਈ ਬੈਠਾ ਹੈ ਕਿ ਜਿੱਥੇ ਵੀ ਸਿੱਖਾਂ ਨੂੰ ਕੋਈ ਸੰਭਾਵੀ ਖਤਰਾ ਹੈ, ਤੁਸੀਂ ਉਹਨਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਕਦਮ ਚੁੱਕੋ।
ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ ਅਫਗਾਨਿਸਤਾਨ ਦੇ ਸਿੱਖਾਂ ਦੀ , ਸਗੋਂ ਉਹਨਾਂ ਸਾਰੇ ਸੰਵੇਦਵਸ਼ੀਲ ਮੁਲਕਾਂ ਵਿਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਅੰਤਰਾਸ਼ਟਰੀ ਪੱਧਰ ਉੱਤੇ ਸਿੱਧੀ ਪਹੁੰਚ ਕਰਨ, ਜਿਹਨਾਂ ਨੂੰ ਕਦੇ ਵੀ ਨਿਸ਼ਾਨਾ ਬਣਾਇਆ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਾਜ਼ੁਕ ਸਥਿਤੀ ਹੈ ਅਤੇ ਦੇਸ਼ ਨੂੰ ਵਿਦੇਸ਼ਾਂ ਵਿਚ ਰਹਿੰਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਾਰੇ ਕੂਟਨੀਤਿਕ ਚੈਨਲਾਂ ਦਾ ਇਸਤੇਮਾਲ ਕਰਨ ਦੀ ਲੋੜ ਹੈ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਉਹਨਾਂ ਨੂੰ ਅਫਗਾਨਿਤਸਾਨ ਅਤੇ ਬਾਕੀ ਮੁਲਕਾਂ ਵਿਚ ਰਹਿੰਦੇ ਬਹੁਤ ਸਾਰੇ ਸਿੱਖਾਂ ਦੇ ਫੋਨ ਆਏ ਹਨ, ਜੋ ਕਿ ਆਪਣੀ ਸੁਰੱਖਿਆ ਵਾਸਤੇ ਸਰਕਾਰ ਵੱਲੋਂ ਤੇਜ਼ ਕੂਟਨੀਤਿਕ ਕਾਰਵਾਈ ਦੀ ਮੰਗ ਕਰ ਰਹੇ ਹਨ। 

Recent Post
ਕਿਸ਼ਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ : ਸੁਖਬੀਰ ਸਿੰਘ ਬਾਦਲ
ਮੁੱਖ ਮੰਤਰੀ ਦੱਸਣ ਕਿ ਉਹ ਆਪਣੇ ਜੱਦੀ ਜ਼ਿਲ੍ਹੇ ਵਿਚ ਰੇ ਮਾਫੀਆ ਨੂੰ ਕੰਟਰੋਲ ਕਰਨ ਵਿਚ ਫੇਲ੍ਹ ਕਿਉਂ ਹੋਏ : ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਰਿਪਬਲਿਕ ਟੀ ਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੇ ਕਾਲ ਗੇਟ ਸਕੈਂਡਲ ਦੀ ਸੁਪਰੀਮ ਕੋਰਟ ਤੋਂ ਜਾਂਚ ਮੰਗੀ
ਕਿਸਾਨ ਮਾਰਚ ਨੂੰ ਰੋਕ ਦੇ ਸੰਵਿਧਾਨ ਦੀ ਉਲੰਘਣਾ ਨਾ ਕਰੇ ਕੇਂਦਰ : ਅਕਾਲੀ ਦਲ
ਪਠਾਨਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.