• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਸੁਖਬੀਰ ਸਿੰਘ ਬਾਦਲ ਨੇ ਅਖੌਤੀ ਪੰਥਕ ਆਗੂਆਂ ਨੂੰ ਸੈਮ ਪਿਤਰੋਦਾ ਦੀ ਘਟੀਆ ਟਿੱਪਣੀਆਂ ਉੱਤੇ ਚੁੱਪ ਵੱਟਣ ਲਈ ਫਟਕਾਰਿਆ

Updated: 11-05-2019
  • Share
  • Tweet

ਕਿਹਾ ਕਿ ਅਖੌਤੀ ਪੰਥਕ ਧਿਰਾਂ ਪਿਤਰੋਦਾ ਵੱਲੋਂ ਸਿੱਖਾਂ ਬਾਰੇ ਕੀਤੀਆਂ ਜ਼ਹਿਰੀਲੀਆਂ ਟਿੱਪਣੀਆਂ ਉੱਤੇ ਖਾਮੋਸ਼ ਕਿਉਂ ਹਨ?
ਰਾਜੀਵ ਨੇ 1984 ਕਤਲੇਆਮ 'ਚ ਆਪਣੀ ਭੂਮਿਕਾ ਨੂੰ ਕਦੇ ਨਹੀਂ ਸੀ ਨਕਾਰਿਆ: ਸੁਖਬੀਰ ਸਿੰਘ ਬਾਦਲ
ਕਿਹਾ ਕਿ ਸਾਬਕਾ ਪ੍ਰਧਾਨ ਮੰਤਰੀ ਨੇ ਵੱਡਾ ਦਰੱਖਤ ਡਿੱਗਣ ਵਾਲੀ ਟਿੱਪਣੀ ਨਾਲ ਇਸ ਨੂੰ ਸਹੀ ਠਹਿਰਾਇਆ ਸੀ
ਲੰਬੀ/11 ਮਈ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ 1984 ਵਿਚ ਹਜ਼ਾਰਾਂ ਨਿਰਦੋਸ਼ ਸਿੱਖਾਂ ਦੇ ਕਤਲੇਆਮ ਵਿਚ ਰਾਜੀਵ ਗਾਂਧੀ ਦੀ ਭੂਮਿਕਾ ਦੇ ਮੁੱਦੇ ਉੱਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉੱਪਰ ਬਾਦਸ਼ਾਹ ਨਾਲੋਂ ਵੀ ਵੱਧ ਵਫ਼ਾਦਾਰ ਹੋਣ ਦਾ ਦੋਸ਼ ਲਾਇਆ ਹੈ। ਉਹਨਾਂ ਕਿਹਾ ਕਿ ਇੱਥੋਂ ਤਕ ਕਿ ਰਾਜੀਵ ਗਾਂਧੀ ਨੇ ਕਦੇ ਇਸ ਗੱਲ ਨੂੰ ਨਹੀਂ ਸੀ ਨਕਾਰਿਆ ਕਿ ਉਸ ਨੇ ਕਤਲੇਆਮ ਦਾ ਹੁਕਮ ਦਿੱਤਾ ਸੀ। ਉਸ ਨੇ ਇਹ ਕਹਿੰਦਿਆਂ ਕਿ ਇੱਕ ਵੱਡੇ ਦਰੱਖਤ ਦੇ ਡਿੱਗਣ ਨਾਲ ਧਰਤੀ ਕੰਬਦੀ ਹੈ, ਇਸ ਭਿਆਨਕ ਦੁਖਾਂਤ ਨੂੰ ਸਹੀ ਠਹਿਰਾਇਆ ਸੀ। ਪਰ ਹੈਰਾਨੀ ਦੀ ਗੱਲ ਹੈ ਕਿ ਕੈਪਟਨ ਅਜੇ ਵੀ ਦਾਅਵਾ ਕਰੀ ਜਾਂਦਾ ਹੈ ਕਿ ਰਾਜੀਵ ਗਾਂਧੀ ਨਿਰਦੋਸ਼ ਸੀ।
ਸਰਦਾਰ ਬਾਦਲ ਨੇ ਕੈਪਟਨ ਅਮਰਿੰਦਰ ਨੂੰ ਇਸ ਮੁੱਦੇ ਉੱਤੇ ਮਗਰਮੱਛ ਦੇ ਹੰਝੂ ਵਹਾਉਣ ਤੋਂ ਵਰਜਦਿਆਂ ਕਿਹਾ ਕਿ ਉਹ ਕਤਲੇਆਮ ਉੱਤੇ ਦੁਖੀ ਹੋਣ ਦਾ ਢਕਵੰਜ ਕਰ ਰਿਹਾ ਹੈ, ਪਰ ਅਸਲੀਅਤ ਵਿਚ ਕਾਤਿਲਾਂ ਦਾ ਬਚਾਅ ਕਰ ਰਿਹਾ ਹੈ।
ਅੱਜ ਲੰਬੀ ਹਲਕੇ ਅੰਦਰ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਬਹਾਦਰ ਅਤੇ ਦੇਸ਼ਭਗਤ ਸਿੱਖਾਂ ਦੀ ਸਿੱਖ ਕਤਲੇਆਮ ਦਾ ਹੁਕਮ ਦੇਣ ਵਾਲਿਆਂ ਅਤੇ ਕਤਲੇਆਮ ਕਰਵਾਉਣ ਵਾਲਿਆਂ ਨੰੂੰ ਸਜ਼ਾ ਦਿਵਾਉਣ ਦੀ ਮੰਗ ਉੱਤੇ ਕੈਪਟਨ ਅਮਰਿੰਦਰ ਗਾਂਧੀ ਪਰਿਵਾਰ ਖ਼ਿਲਾਫ ਕੋਈ ਵੀ ਸਟੈਂਡ ਲੈਣ ਤੋ ਬੁਰੀ ਤਰ੍ਹਾਂ ਡਰ ਗਿਆ ਹੈ।
ਉਹਨਾਂ ਕਿਹਾ ਕਿ ਸਿੱਖਾਂ ਦੇ ਕਤਲੇਆਮ ਵਿਚ ਰਾਜੀਵ ਗਾਂਧੀ ਦੀ ਭੂਮਿਕਾ ਉੱਤੇ ਕੈਪਟਨ ਅਮਰਿੰਦਰ ਆਪਣੇ ਸਿੱਖ ਭਾਈਚਾਰੇ ਉੱਤੇ ਝੂਠ ਬੋਲਣ ਦੇ ਦੋਸ਼ ਲਗਾ ਰਿਹਾ ਹੈ। ਉਹ ਲਗਾਤਾਰ ਕਹਿ ਰਿਹਾ ਹੈ ਕਿ ਉਹ 31 ਅਕਤੂਬਰ ਅਤੇ 1 ਨਵੰਬਰ 1984 ਨੂੰ ਨਾ ਤਾਂ ਉਹ ਰਾਜੀਵ ਗਾਂਧੀ ਦੇ ਨਾਲ ਸੀ ਅਤੇ ਨਾ ਹੀ ਉਸ ਸਮੇਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਸੀ। ਪਰੰਤੂ ਫਿਰ ਵੀ ਉਹ ਇਸ ਤਰ੍ਹਾਂ ਦਾਅਵੇ ਕਰ ਰਿਹਾ ਹੈ ਕਿ ਜਿਵੇਂ ਉਸ ਦਿਨ ਕਾਂਗਰਸ ਪਾਰਟੀ ਵਿਚ ਜੋ ਵਾਪਰਿਆ ਸੀ, ਉਹ ਉਸ ਦਾ ਚਸ਼ਮਦੀਦ ਗਵਾਹ ਸੀ ਅਤੇ ਰਾਜੀਵ ਗਾਂਧੀ ਵੱਲੋਂ ਕਤਲ ਦਾ ਹੁਕਮ ਨਾ ਦੇਣ ਸੰਬੰਧੀ ਪੱਕੀ ਜਾਣਕਾਰੀ ਹੋਣ ਦਾ ਦਾਅਵਾ ਕਰੀ ਜਾ ਰਿਹਾ ਹੈ। ਉਹਨਾਂ ਪੁੱਛਿਆ ਕਿ ਜੇਕਰ ਉਹ ਉਸ ਦਿਨ ਰਾਜੀਵ ਦੇ ਨਾਲ ਹੀ ਨਹੀਂ ਸੀ ਤਾਂ ਉਹ ਕਿਵੇਂ ਜਾਣਦਾ ਹੈ ਕਿ ਰਾਜੀਵ ਨੇ ਕਤਲੇਆਮ ਦਾ ਹੁਕਮ ਨਹੀਂ ਸੀ ਦਿੱਤਾ, ਖਾਸ ਕਰਕੇ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਕਿ ਰਾਜੀਵ ਗਾਂਧੀ ਨੇ ਖੁਦ ।ਕਦੇ ਇਸ ਗੱਲ ਤੋਂ ਇਨਕਾਰ ਨਹੀਂ ਸੀ ਕੀਤਾ।
ਪੰਜਾਬ ਵਿਚ ਅਕਾਲੀ-ਭਾਜਪਾ ਵੱਲੋਂ ਸਾਰੀਆਂ 13 ਸੀਟਾਂ ਉਤੇ ਹੂੰਝਾ ਫੇਰ ਜਿੱਤ ਹਾਸਿਲ ਕਰਨ ਦੀ ਭਵਿੱਖਬਾਣੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਇਹਨਾਂ ਚੋਣਾਂ ਦੇ ਨਤੀਜੇ ਕੈਪਟਨ ਅਮਰਿੰਦਰ ਦੀ ਸਰਕਾਰ ਨੂੰ ਗਿਰਾ ਦੇਣਗੇ ਅਤੇ  ਸੂਬੇ ਅੰਦਰ ਅਕਾਲੀ-ਭਾਜਪਾ ਸਰਕਾਰ ਬਣਨ ਦਾ ਰਾਹ ਤਿਆਰ ਕਰ ਦੇਣਗੇ। ਉਹਨਾਂ ਕਿਹਾ ਕਿ ਸੱਤਾ ਵਿਚ ਆਉਣ ਮਗਰੋ ਅਕਾਲੀ-ਭਾਜਪਾ ਸਰਕਾਰ ਵੱਲੋਂ ਸਰਕਾਰੀ ਖਰਚੇ ਉੱਤੇ ਪਿੰਡਾਂ ਵਿਚ ਬਣੇ ਸਾਰੇ ਕੱਚੇ ਘਰਾਂ ਨੂੰ ਪੱਕੇ ਬਣਾਇਆ ਜਾਵੇਗਾ। ਸੂਬੇ ਦੇ ਸਾਰੇ 12500 ਪਿੰਡਾਂ ਵਿਚ ਸ਼ਹਿਰਾਂ ਵਾਗ ਪੀਣ ਲਈ ਸਾਫ ਪਾਣੀ ਦੀ ਸਪਲਾਈ, ਪੱਕੀਆਂ ਗਲੀਆਂ, ਸੀਵਰੇਜ ਅਤੇ ਗਲੀਆਂ ਵਿਚ ਰੋਸ਼ਨੀ ਦਾ ਪ੍ਰਬੰਧ ਕੀਤਾ ਜਾਵੇਗਾ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਸੂਬੇ ਅੰਦਰ ਲੋਕਾਂ ਨੂੰ ਦਿੱਤੀਆਂ ਸਹੂਲਤਾਂ ਵਾਪਸ ਲੈ ਲਈਆਂ ਹਨ ਅਤੇ ਵਿਕਾਸ ਕਾਰਜ ਠੱਪ ਕਰ ਦਿੱਤੇ ਹਨ। ਉਹਨਾਂ ਕਿਹਾ ਕਿ ਲੋਕ ਭਲਾਈ ਸਕੀਮਾਂ, ਜਿਵੇਂ ਪੈਨਸ਼ਨ,ਸ਼ਗਨ, ਦਲਿਤਾਂ ਅਤੇ ਹੋਰ ਗਰੀਬ ਤਬਕਿਆਂ ਨੂੰ 200 ਯੂਨਿਟ ਮੁਫਤ ਬਿਜਲੀ, ਹਰ ਸਾਲ 50 ਹਜ਼ਾਰ ਰੁਪਏ ਤਕ ਦਾ ਮੈਡੀਕਲ ਇਲਾਜ, 5 ਲੱਖ ਰੁਪਏ ਤਕ ਦਾ ਦੁਰਘਟਨਾ ਬੀਮਾ, ਕੈਂਸਰ ਦੇ ਮਰੀਜ਼ਾਂ ਦੇ ਮੁਫਤ ਇਲਾਜ ਲਈ ਡੇਢ ਲੱਖ ਰੁਪਏ, ਵਿਦਿਆਰਥਣਾਂ ਨੂੰ ਮੁਫਤ ਸਾਇਕਲ, ਨੌਜਵਾਨਾਂ ਨੂੰ ਮੁਫਤ ਸਪੋਰਟਸ ਕਿਟਾਂ ਅਤੇ ਹਰ ਧਰਮ ਦੇ ਲੋਕਾਂ ਲਈ ਮੁਫਤ ਤੀਰਥ ਯਾਤਰਾ ਆਦਿ ਸਭ ਬੰਦ ਕਰ ਦਿੱਤੀਆਂ ਹਨ।  ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਨੇ 800 ਸਰਕਾਰੀ ਸਕੂਲ ਬੰਦ ਕਰ ਦਿੱਤੇ, ਪਿੰਡਾਂ ਵਿਚ ਬਣਾਏ ਸੁਵਿਧਾ ਕੇਂਦਰ ਬੰਦ ਕਰ ਦਿੱਤੇ। ਉਹਨਾਂ ਕਿਹਾ ਕਿ ਇਹ ਇੱਕ ਬੰਦ ਸਰਕਾਰ ਹੈ, ਜਿਸ ਨੇ ਸਾਰੀਆਂ ਲੋਕ ਭਲਾਈ ਨੀਤੀਆਂ ਬੰਦ ਕਰ ਦਿੱਤੀਆਂ ਹਨ। 

Recent Post
ਯੂਥ ਅਕਾਲੀ ਦਲ ਪੰਜਾਬੀ ਨੌਜਵਾਨਾਂ ਨੂੰ ਚੁਣ ਚੁਣ ਕੇ ਗ੍ਰਿਫਤਾਰ ਕਰਨ ਖਿਲਾਫ ਦਿੱਲੀ ਪੁਲਿਸ ਅਮਲੇ ਦਾ ਘਿਰਾਓ ਕਰੇਗਾ
ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਵਾਸਤੇ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦਾ ਫੈਸਲਾ ਰੱਦ ਕਰਨ ਲਈ ਪੇਸ਼ ਕੀਤਾ ਠੋਸ ਮਤਾ
ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਦੇ ਕਰਜ਼ੇ ਮੁਆਫ ਕਰਨ ਵਿਚ ਫੇਲ੍ਹ ਹੋਣ ’ਤੇ ਮੁੱਖ ਮੰਤਰੀ ਦਾ ਅਸਤੀਫਾ ਮੰਗਿਆ ਇਕ ਏਕੜ ਦੇ ਮਾਲਕ ਪਿਤਾ ਪੁੱਤਰ ਵੱਲੋਂ ਆਤਮ ਹੱਤਿਆ ਕਰਨ ਨੇ ਕਾਂਗਰਸ ਸਰਕਾਰ ਦੇ ਦਾਅਵੇ ਲੀਰੋ ਲੀਰ ਕੀਤੇ : ਬਿਕਰਮ ਸਿੰਘ ਮਜੀਠੀਆ
ਨਨਕਾਣਾ ਸਾਹਿਬ ਜਾਣ ਲਈ ਸਿੱਖ ਜੱਥੇ ਨੂੰ ਆਗਿਆ ਦੇਣ ਤੋਂ ਨਾਂਹ ਕਰਨਾ ਸਿੱਖ ਕੌਮ ’ਤੇ ਹਮਲੇ ਬਰਾਬਰ : ਸੁਖਬੀਰ ਸਿੰਘ ਬਾਦਲ
ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜੱਥੇ ਨੂੰ ਆਗਿਆ ਨਾ ਦੇ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰੂ ਨਾਨਕ ਨਾਮ ਲੇਵਾ ਸੰਗਤ ਦਾ ਅਪਮਾਨ ਕੀਤਾ : ਬਿਕਰਮ ਸਿੰਘ ਮਜੀਠੀਆ
ਜੱਥੇ ਨੂੰ ਆਗਿਆ ਦੇਣ ਤੋਂ ਨਾਂਹ ਕਰਨ ਦੀ ਥਾਂ ਕੇਂਦਰ ਪਾਕਿਸਤਾਨ ਕੋਲ ਚੁੱਕੇ ਸਿੱਖ ਜਥੇ ਦੀ ਸੁਰੱਖਿਆ ਨੁੰ ਖ਼ਤਰੇ ਦਾ ਮਾਮਲਾ : ਅਕਾਲੀ ਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.