• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਸੁਖਬੀਰ ਸਿੰਘ ਬਾਦਲ ਨੇ ਬਿਸਾਖੀ ਤਕ ਸਾਰੀਆਂ ਪਾਰਟੀ ਰੈਲੀਆਂ ਰੱਦ ਕੀਤੀਆਂ

Updated: 12-03-2020
  • Share
  • Tweet

ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਸੁਰੱਖਿਆ ਚੌਕਸੀ ਵਜੋਂ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਹੋਣ ਵਾਲੀਆਂ ਮੀਟਿੰਗਾਂ ਵੀ ਰੱਦ ਕੀਤੀਆਂ
ਚੰਡੀਗੜ੍ਹ/12 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲੋੜੀਂਦੇ ਸੁਰੱਖਿਆ ਪ੍ਰਬੰਧਾਂ ਵਜੋਂ ਬਿਸਾਖੀ (13 ਅਪ੍ਰੈਲ) ਤਕ ਸਾਰੀਆਂ ਪਾਰਟੀ ਰੈਲੀਆਂ ਰੱਦ ਕਰਨ ਦਾ ਐਲਾਨ ਕੀਤਾ ਹੈ।
ਇਸ ਤੋਂ ਪਹਿਲਾਂ ਅਕਾਲੀ ਦਲ ਪ੍ਰਧਾਨ ਨੇ 21 ਮਾਰਚ ਤਕ ਹੋਣ ਵਾਲੀਆਂ ਸਾਰੀਆਂ ਪਾਰਟੀ ਰੈਲੀਆਂ  ਰੱਦ ਕਰਨ ਦਾ ਐਲਾਨ ਕੀਤਾ ਸੀ। ਹੁਣ ਮਾਹਿਰਾਂ ਵੱਲੋਂ ਦਿੱਤੀ ਰਾਇ ਕਿ ਵੱਡੇ ਇਕੱਠਾਂ ਤੋਂ ਹਰ ਹਾਲਤ ਵਿਚ ਬਚਣਾ ਚਾਹੀਦਾ ਹੈ, ਨੂੰ ਧਿਆਨ ਵਿਚ ਰੱਖਦਿਆਂ 13 ਅਪ੍ਰੈਲ ਤਕ ਪਾਰਟੀਆਂ ਦੀਆਂ ਰੈਲੀਆਂ ਰੱਦ ਕਰ ਦਿੱਤੀਆਂ ਗਈਆਂ ਹਨ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਾਰਟੀ ਵੱਲੋਂ 13 ਅਪ੍ਰੈਲ ਤੋਂ ਬਾਅਦ ਕਰੋਨਾਵਾਇਰਸ ਦੇ ਖਤਰੇ ਦਾ ਜਾਇਜ਼ਾ ਲਿਆ ਜਾਵੇਗਾ ਅਤੇ ਉਸ ਤੋਂ ਬਾਅਦ 'ਰੋਸ ਰੈਲੀਆਂ' ਦੀ ਨਵੀਂ ਸਮਾਂ-ਸੂਚੀ ਜਾਰੀ ਕੀਤੀ ਜਾਵੇਗੀ। ਇਹ ਰੈਲੀਆਂ ਕਾਂਗਰਸ ਪਾਰਟੀ ਵੱਲੋਂ ਚੋਣ ਵਾਅਦਿਆਂ ਉੱਤੇ ਲੋਕਾਂ ਨਾਲ ਕੀਤੇ ਵਿਸਵਾਸ਼ਘਾਤ ਅਤੇ ਕਾਂਗਰਸ ਸਰਕਾਰ ਦੀ ਹਰ ਮੋਰਚੇ ਉੱਤੇ ਨਾਕਾਮੀ ਖਿਲਾਫ ਜਨਤਾ ਨੂੰ ਲਾਮਬੰਦ ਕਰਨ ਲਈ ਕੀਤੀਆਂ ਜਾ ਰਹੀਆਂ ਸਨ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸੁਰੱਖਿਆ ਸੰਬੰਧੀ ਚਿੰਤਾਵਾਂ ਨੂੰ ਧਿਆਨ ਵਿਚ ਰੱਖਦਿਆਂ ਅਕਾਲੀ ਦਲ ਨੇ ਅਗਲੇ ਇੱਕ ਹਫ਼ਤੇ ਦੌਰਾਨ ਪਾਰਟੀ ਦੇ ਮੁੱਖ ਦਫਤਰ ਚੰਡੀਗੜ੍ਹ ਵਿਖੇ ਹੋਣ ਵਾਲੀਆਂ ਸਾਰੀਆਂ ਪਾਰਟੀ ਮੀਟਿੰਗਾਂ ਨੂੰ ਰੱਦ ਕਰਨ ਦਾ ਵੀ ਨਿਵੇਕਲਾ ਕਦਮ ਚੁੱਕਿਆ ਹੈ। ਅਕਾਲੀ ਦਲ ਪ੍ਰਧਾਨ ਦੀਆਂ ਜ਼ਿਲ੍ਹਾ ਪੱਧਰੀ ਆਗੂਆਂ ਨਾਲ ਇਹ ਮੀਟਿੰਗਾਂ 14,17,18,19 ਅਤੇ 20 ਮਾਰਚ ਨੂੰ ਹੋਣੀਆਂ ਤੈਅ ਸਨ। ਇਹਨਾਂ ਮੀਟਿੰਗਾਂ ਬਾਰੇ ਨਵੀਆਂ ਤਾਰੀਖਾਂ ਦਾ ਐਲਾਨ ਬਾਅਦ ਵਿਚ ਕੀਤਾ ਜਾਵੇਗਾ। 


Recent Post
ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਲਈ ਭਾਜਪਾ ਤੇ ਕਾਂਗਰਸ ਆਪਸ ’ਚ ਰਲੇ : ਸੁਖਬੀਰ ਸਿੰਘ ਬਾਦਲ
ਸਰਕਾਰ ਦੀ ਵੱਡੀ ਨੈਤਿਕ ਹਾਰ: ਅਕਾਲੀ ਦਲ ਨੇ
ਮੁੱਖ ਮੰਤਰੀ ਦਖਲ ਦੇ ਕੇ ਪੁਲਿਸ ਕਮਿਸ਼ਨਰ ਨੂੰ ਮਿੱਠੂ ਮਦਾਨ ਖਿਲਾਫ ਕੇਸ ਦਰਜ ਕਰਨ ਦੀ ਹਦਾਇਤ ਦੇਣ : ਅਕਾਲੀ ਦਲ
ਹਰਿਆਣਾ ਪੁਲਸ ਵਲੋਂ ਕਿਸਾਨਾਂ ਖਿਲਾਫ ਦਮਨਕਾਰੀ ਤਾਕਤ ਦੀ ਵਰਤੋਂ ਕਰਨ ਲਈ ਸੁਖਬੀਰ ਸਿੰਘ ਬਾਦਲ ਨੇ ਕੀਤੀ ਨਿਖੇਧੀ
ਭਾਈ ਰਾਜੋਆਣਾ ਨੁੰ ਮਨੁੱਖਤਾ ਦੇ ਆਧਾਰ ’ਤੇ ਰਿਹਾਅ ਕੀਤਾਜਾਵੇ : ਅਕਾਲੀ ਦਲ
ਭਾਈ ਰਾਜੋਆਣਾ ਦੀ ਰਿਹਾਈ ਲਈ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦਾ ਵਫਦ ਰਾਸ਼ਟਰਪਤੀ ਨਾਲ ਕਰੇਗਾ ਮੁਲਾਕਾਤ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.