• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨ ਮੰਤਰੀ ਨੂੰ ਭਾਰਤੀ ਮਿਸ਼ਨਾਂ ਨੂੰ ਪਰਵਾਸੀ ਪੰਜਾਬੀਆਂ ਦੀ ਮੱਦਦ ਲਈ ਨਿਰਦੇਸ਼ ਦੇਣ ਦੀ ਅਪੀਲ

Updated: 20-03-2020
  • Share
  • Tweet

ਵਿਦੇਸ਼ ਮੰਤਰਾਲੇ ਨੂੰ ਕਿਹਾ ਕਿ ਉਹ ਪਰਵਾਸੀਆਂ ਦੀ ਮੱਦਦ ਲਈ ਪੰਜਾਬੀ ਭਾਈਚਾਰੇ ਦੇ ਆਗੂਆਂ ਦਾ ਸਹਿਯੋਗ ਲੈਣ

ਕਿਹਾ ਕਿ ਪ੍ਰਭਾਵਿਤ ਪੰਜਾਬੀਆਂ ਦੀ ਮੱਦਦ ਲਈ ਉਹ 24 ਘੰਟੇ ਹਾਜ਼ਿਰ ਰਹਿਣਗੇ

ਚੰਡੀਗੜ੍ਹ/20 ਮਾਰਚ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਰੋਨਾ ਮਹਾਮਾਰੀ ਕਾਰਣ ਵਿਦੇਸ਼ਾਂ ਵਿਚ ਫਸੇ ਪਰਵਾਸੀਆਂ ਅਤੇ ਬਾਕੀ ਪੰਜਾਬੀਆਂ ਦੀ ਮੱਦਦ ਲਈ ਅੱਜ ਕਈ ਕਦਮ ਚੁੱਕਣ ਦਾ ਐਲਾਨ  ਕੀਤਾ ਹੈ।

ਸਰਦਾਰ ਬਾਦਲ ਨੇ ਅੱਜ ਭਾਰਤ ਸਰਕਾਰ ਨੂੰ ਵਿਦੇਸ਼ਾਂ ਵਿਚ ਸਾਰੇ ਭਾਰਤੀ ਮਿਸ਼ਨਾਂ ਅੰਦਰ ਖਾਸ ਕਰਕੇ ਕੈਨੇਡਾ, ਅਮਰੀਕਾ, ਇੰਗਲੈਂਡ, ਇਟਲੀਮ ਸਪੇਨ, ਫਰਾਂਸ, ਜਰਮਨੀ ਵਿਚ ਪੰਜਾਬੀ ਪਰਵਾਸੀਆਂ ਲਈ ਹੈਲਪਲਾਇਨ ਨੰਬਰਾਂ ਵਾਲੇ ਸਪੈਸ਼ਲ ਸੈਲ ਸਥਾਪਤ ਕਰਨ ਲਈ ਆਖਿਆ ਹੈ। ਉਹਨਾਂ ਕਿਹਾ ਕਿ ਮਿਡਲ ਈਸਟ ਵਿਚ ਵੱਡੀ ਗਿਣਤੀ ਵਿਚ ਸਿੱਖ ਰਹਿੰਦੇ ਹਨ, ਉਹਨਾਂ ਦੀ ਮੱਦਦ ਲਈ ਵਿਸ਼ੇਸ਼ ਸੈਲ ਕਾਇਮ ਕੀਤੇ ਜਾਣ। ਸਰਦਾਰ ਬਾਦਲ ਨੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਵਿਦੇਸ਼ ਮੰਤਰੀ ਨੂੰ ਇਹ ਯਕੀਨੀ ਬਣਾਉਣ ਲਈ ਬੇਨਤੀ ਕੀਤੀ ਹੈ ਕਿ ਪਰਵਾਸੀ ਖਾਸ ਕਰਕੇ ਪੰਜਾਬੀ ਇਹ ਮਹਿਸੂਸ ਕਰਨ ਕਿ ਇਸ ਲੋੜ ਦੀ ਘੜੀ ਵਿਚ ਉਹਨਾਂ ਦੇ ਆਪਣੇ ਦੇਸ਼ ਦੀ ਸਰਕਾਰ ਪੂਰੀ ਤਰ੍ਹਾਂ ਉਹਨਾਂ ਦੇ ਨਾਲ ਖੜ੍ਹੀ ਹੈ।

ਸਰਦਾਰ ਬਾਦਲ ਨੇ ਭਾਰਤ ਸਰਕਾਰ ਨੂੰ ਬੇਨਤੀ ਕੀਤੀ ਕਿ ਉਹ ਵਿਦੇਸ਼ਾਂ ਵਿਚ ਸਾਰੇ ਭਾਰਤੀ ਮਿਸ਼ਨਾਂ ਨੂੰ ਨਿਰਦੇਸ਼ ਦੇਣ ਕਿ ਉਹ ਭਾਰਤੀ ਮੂਲ ਦੇ ਲੋਕਾਂ ਨੂੰ ਸਮੇਂ ਸਿਰ ਮੱਦਦ ਪਹੁੰਚਾਉਣ ਲਈ ਉੱਥੋਂ ਦੇ ਸਿਆਸੀ ਆਗੂਆਂ ਅਤੇ ਭਾਈਚਾਰੇ ਦੇ ਆਗੂਆਂ ਤੋਂ ਇਲਾਵਾ ਐਨਜੀਓਜ਼ ਅਤੇ ਸਮਾਜ ਸੇਵੀ ਸੰਗਠਨਾਂ ਨਾਲ ਸੰਪਰਕ ਕਰਨ।
ਸਰਦਾਰ ਬਾਦਲ ਨੇ ਚੰਡੀਗੜ੍ਹ ਵਿਖੇ ਪਾਰਟੀ ਮੁੱਖ ਦਫ਼ਤਰ ਨੂੰ ਇਸ ਬਾਰੇ ਲਗਾਤਾਰ ਸੁਚੇਤ ਰਹਿਣ ਦਾ ਨਿਰਦੇਸ਼ ਦਿੰਦਿਆਂ ਕਿਹਾ ਕਿ ਵਿਦੇਸ਼ਾਂ ਵਿਚ ਪੰਜਾਬੀਆਂ ਦੀ ਸਹਾਇਤਾ ਲਈ ਉਹ 24 ਘੰਟੇ ਹਾਜ਼ਿਰ ਰਹਿਣਗੇ। ਉਹਨਾਂ ਕਿਹਾ ਕਿ ਸਾਨੂੰ ਕਿਸੇ ਵੀ ਸਥਿਤੀ ਵਿਚ ਭਾਰਤ ਸਰਕਾਰ ਅਤੇ ਵਿਦੇਸ਼ਾਂ ਵਿਚ ਭਾਰਤੀ ਮਿਸ਼ਨਾਂ ਦੇ ਜ਼ਰੀਏ ਪੰਜਾਬੀਆਂ ਦੀ ਮੱਦਦ ਲਈ ਤਿਆਰ ਰਹਿਣਾ ਚਾਹੀਦਾ ਹੈ।

ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਪੰਜਾਬੀ ਮੌਜੂਦਾ ਸਮੇਂ ਪੰਜਾਬ ਵਿਚ ਆਏ ਹੋਏ ਹਨ। ਉਹਨਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਕਿਹਾ ਕਿ ਆਏ ਹੋਏ ਪਰਵਾਸੀਆਂ ਨੂੰ ਜੋ ਵੀ ਮੱਦਦ ਦੀ ਲੋੜ ਹੈ, ਉਹ ਤੁਰੰਤ ਜਾ ਕੇ ਉਹਨਾਂ ਦੀ ਸਹਾਇਤਾ ਕਰਨ। ਉਹਨਾਂ ਕਿਹਾ ਕਿ ਸਾਡੇ ਆਗੂਆਂ ਅਤੇ ਵਰਕਰਾਂ ਨੂੰ ਉਹਨਾਂ ਪਰਵਾਸੀਆਂ ਦੇ ਪਰਿਵਾਰਾਂ ਦੇ ਸੰਪਰਕ ਵਿਚ ਰਹਿਣਾ ਚਾਹੀਦਾ ਹੈ, ਜਿਹੜੇ ਇਸ ਸਮੇਂ ਪੰਜਾਬ ਆਏ ਹੋਏ ਹਨ। ਸਾਡੇ ਆਗੂਆਂ ਅਤੇ ਵਰਕਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਇਹਨਾਂ ਹਾਲਾਤਾਂ ਵਿਚ, ਜਿੱਥੇ ਬੋਲੋੜਾ ਡਰ ਬਚਣਯੋਗ ਮੁਸੀਬਤਾਂ ਪੈਦਾ ਕਰ ਸਕਦਾ ਹੈ, ਕਿਸੇ ਵੀ ਪਰਵਾਸੀ ਨੂੰ ਕੋਈ ਤਕਲੀਫ਼ ਨਾ ਹੋਵੇ। ਪਰਵਾਸੀਆਂ ਨੂੰ ਜਦੋਂ ਵੀ ਲੋੜ ਹੋਵੇਗੀ, ਅਕਾਲੀ ਆਗੂ ਅਤੇ ਵਰਕਰ ਉਹਨਾਂ ਦੀ ਮੱਦਦ ਲਈ ਹਾਜ਼ਿਰ ਰਹਿਣਗੇ।

ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਸਾਰੇ ਪੰਜਾਬੀਆਂ ਦੀ ਪਾਰਟੀ ਹੈ, ਉਹ ਚਾਹੇ ਕਿਤੇ ਰਹਿੰਦੇ ਹੋਣ ਅਤੇ ਉਹਨਾਂ ਦਾ ਕੋਈ ਵੀ ਧਰਮ ਹੋਵੇ। ਉਹਨਾਂ ਕਿਹਾ ਕਿ ਅਸੀਂ ਉਹਨਾਂ ਸਾਰਿਆਂ ਲਈ ਹਾਜ਼ਿਰ ਰਹਾਂਗੇ, ਨਾ ਸਿਰਫ ਕਿਸੇ ਦੇ ਇਸ ਨਾਮੁਰਾਦ ਬੀਮਾਰੀ ਦੀ ਪੀੜਤ ਹੋਣ ਦੀ ਸਥਿਤੀ ਵਿਚ, ਸਗੋਂ ਇਸ ਬੀਮਾਰੀ ਸਦਕਾ ਪੈਦਾ ਹੋਈ ਦਹਿਸ਼ਤ ਮਗਰੋਂ ਸਮਾਜ ਵਿਚ ਆ ਰਹੀਆਂ ਮੁਸ਼ਕਿਲਾਂ ਦਾ ਟਾਕਰਾ ਕਰਨ ਲਈ ਵੀ ਅਸੀਂ ਮੋਢੇ ਨਾਲ ਮੋਢਾ ਜੋੜ ਕੇ ਚੱਲਾਂਗੇ।

Recent Post
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ
ਬਹੁਤ ਹੀ ਸ਼ਰਮਨਾਕ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਮਾੜੇ ਮੁੱਖ ਮੰਤਰੀ ਵਜੋਂ ਚੁਣਿਆ ਗਿਆ : ਸੁਖਬੀਰ ਸਿੰਘ ਬਾਦਲ
ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ : ਅਕਾਲੀ ਦਲ
ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਲਈ ਭਾਜਪਾ ਤੇ ਕਾਂਗਰਸ ਆਪਸ ’ਚ ਰਲੇ : ਸੁਖਬੀਰ ਸਿੰਘ ਬਾਦਲ
ਸਰਕਾਰ ਦੀ ਵੱਡੀ ਨੈਤਿਕ ਹਾਰ: ਅਕਾਲੀ ਦਲ ਨੇ
ਮੁੱਖ ਮੰਤਰੀ ਦਖਲ ਦੇ ਕੇ ਪੁਲਿਸ ਕਮਿਸ਼ਨਰ ਨੂੰ ਮਿੱਠੂ ਮਦਾਨ ਖਿਲਾਫ ਕੇਸ ਦਰਜ ਕਰਨ ਦੀ ਹਦਾਇਤ ਦੇਣ : ਅਕਾਲੀ ਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.