ਚੰਡੀਗੜ੍ਹ/18 ਮਈ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਅਤੇ ਸੂਬੇ ਅੰਦਰ ਲੋਕਤੰਤਰ, ਸ਼ਾਂਤੀ ਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਲਈ ਵੱਡੀ ਗਿਣਤੀ ਵਿਚ ਜਾ ਕੇ ਆਪਣੇ ਵੋਟ ਦੀ ਵਰਤੋਂ ਕਰਨ ਤਾਂ ਕਿ ਵਿਕਾਸ, ਸਮਾਜ ਭਲਾਈ ਅਤੇ ਖੁਸ਼ਹਾਲੀ ਦਾ ਇਹ ਸਫਰ ਨਿਰਵਿਘਨ ਜਾਰੀ ਰਹਿ ਸਕੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਸਿਆਸੀ ਪਾਰਟੀਆਂ ਨੂੰ ਲੋਕਾਂ ਦੀ ਸੇਵਾ ਵਾਸਤੇ ਲੋਕ-ਪੱਖੀ ਮੁੱਦਿਆਂ ਦੀ ਸਿਆਸਤ ਕਰਨੀ ਚਾਹੀਦੀ ਹੈ ਅਤੇ ਸਿਆਸੀ ਫਾਇਦਿਆਂ ਲਈ ਲੋਕਾਂ ਦੀਆਂ ਭਾਵਨਾਵਾਂ ਦਾ ਸੋਸ਼ਣ ਕਰਨ ਵਾਲੇ ਝੂਠੇ ਪ੍ਰਾਪੇਗੰਡੇ ਤੋਂ ਦੂਰ ਰਹਿਣਾ ਚਾਹੀਦਾ ਹੈ।
ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸਮਾਜ ਭਲਾਈ ਦੀਆਂ ਨੀਤੀਆਂ ਜਿਵੇਂ ਅਨਾਜ ਅਤੇ ਦੂਜੀਆਂ ਸਬਸਿਡੀਆਂ, ਪੈਨਸ਼ਨਾਂ, ਖਾਸ ਕਰਕੇ ਗਰੀਬਾਂ ਅਤੇ ਦਲਿਤਾਂ ਲਈ ਵਜ਼ੀਫਿਆਂ ਨੂੰ ਕਦੇ ਵੀ ਬੰਦ ਨਹੀਂ ਕਰਨਾ ਚਾਹੀਦਾ, ਕਿਉਂਕਿ ਇਹ ਲੋਕਾਂ ਸਾਡੇ ਦੇਸ਼ ਦੀ ਅਬਾਦੀ ਦਾ ਵੱਡਾ ਹਿੱਸਾ ਹਨ, ਜਿਹਨਾਂ ਨੂੰ ਸਰਕਾਰੀ ਮੱਦਦ ਦੀ ਲੋੜ ਹੈ।
ਉਹਨਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਧੜੇਬਾਜ਼ੀ ਤੋਂ ਉੱਪਰ ਉੱਠ ਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸੂਬੇ ਅੰਦਰ ਵਿਕਾਸ ਕਾਰਜ ਅਤੇ ਸਮਾਜ ਭਲਾਈ ਦੀਆਂ ਗਤੀਵਿਧੀਆਂ ਕਿਸੇ ਵੀ ਬਹਾਨੇ ਨਾਲ ਰੋਕੀਆਂ ਨਾ ਜਾਣ।
ਉਹਨਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੂੰ ਧੜੇਬਾਜ਼ੀ ਤੋਂ ਉੱਪਰ ਉੱਠ ਕੇ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਸੂਬੇ ਅੰਦਰ ਵਿਕਾਸ ਕਾਰਜ ਅਤੇ ਸਮਾਜ ਭਲਾਈ ਦੀਆਂ ਗਤੀਵਿਧੀਆਂ ਕਿਸੇ ਵੀ ਬਹਾਨੇ ਨਾਲ ਰੋਕੀਆਂ ਨਾ ਜਾਣ।
ਸਰਦਾਰ ਬਾਦਲ ਨੇ ਇਹ ਵੀ ਕਿਹਾ ਕਿ ਭਾਰਤ ਆਪਣੇ ਗੁਆਂਢੀ ਦੇਸ਼ਾਂ ਨਾਲ ਸ਼ਾਂਤਮਈ ਸੰਬੰਧ ਚਾਹੁੰਦਾ ਹੈ। ਉਹਨਾਂ ਕਿਹਾ ਕਿ ਜੇਕਰ ਦੇਸ਼ ਦੀ ਅਗਵਾਈ ਮਜ਼ਬੂਤ ਅਤੇ ਨਿਰਣਾਇਕ ਲੀਡਰਸ਼ਿਪ ਦੇ ਹੱਥਾਂ ਵਿਚ ਹੋਵੇਗੀ ਤਾਂ ਹੀ ਸਾਡੀਆਂ ਸਰਹੱਦਾਂ ਉੱਤੇ ਸ਼ਾਂਤੀ ਹੋ ਸਕਦੀ ਹੈ, ਕਿਉੁਂਕਿ ਜਿਸ ਦੇਸ਼ ਦਾ ਆਗੂ ਨਿਰਣਾਇਕ ਅਤੇ ਸਪੱਸ਼ਟ ਸੋਚ ਵਾਲਾ ਹੁੰਦਾ ਹੈ, ਉਸ ਨਾਲ ਕੋਈ ਪੰਗਾ ਲੈਣ ਦੀ ਜੁਅਰਤ ਨਹੀਂ ਕਰਦਾ।