ਕਿਹਾ ਕਿ ਕਰਾਸ ਕੇਸਾਂ ਨੇ ਸਾਬਤ ਕੀਤਾ ਕਿ ਕਾਂਗਰਸ ਸਰਕਾਰ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ 'ਤੇ 24 ਅਕਤੂਬਰ ਨੂੰ ਹਮਲਾ ਕਰਨ ਵਾਲੀਆਂ ਵਿਘਨ ਪਾਉਣ ਵਾਲੀਆਂ ਸ਼ਕਤੀਆਂ ਦੀ ਪੁਸ਼ਤ ਪਨਾਹੀ ਕਰ ਰਹੀ ਹੈ ਤੇ ਇਸਨੇ ਸ੍ਰੀ ਦਰਬਾਰ ਸਾਹਿਬ ਕੰਪਲੈਕਸ 'ਚ ਧਰਨਾ ਸਪਾਂਸਰ ਕੀਤਾ
ਅੰਮ੍ਰਿਤਸਰ, 27 ਅਕਤੂਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਦਰਬਾਰ ਸਾਹਿਬ ਕੰਪਲੈਕਸ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਘਕ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ 'ਤੇ 24 ਅਕਤੂਬਰ ਨੂੰ ਹੋਏ ਹਿੰਸਕ ਹਮਲੇ ਦੇ ਸਬੰਧ ਵਿਚ ਕਰਾਸ ਕੇਸ ਦਰਜ ਕਰਨ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਕਿਹਾ ਕਿ ਇਸਨੇ ਸਾਬਤ ਕੀਤਾ ਕਿ ਮੁਲਜ਼ਮਾਂ ਨੂੰ ਕਾਂਗਰਸ ਸਰਕਾਰ ਦੀ ਪੁਸ਼ਤ ਪਨਾਹੀ ਹਾਸਲ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੁਣ ਇਹ ਸਪਸ਼ਟ ਹੋ ਗਿਆ ਹੈ ਕਿ ਸ਼ਰਾਰਤੀ ਅਨਸਰ, ਜਿਹਨਾਂ ਨੇ ਇਕ ਮਹੀਨੇ ਤੋਂ ਸ਼੍ਰੋਮਣੀ ਕਮੇਟੀ ਦਫਤਰ ਅੱਗੇ ਰੌਲਾ ਪਾਇਆ ਹੋਇਆ ਸੀ ਤੇ ਜਿਹਨਾਂ ਨੇ ਇਕ ਹਫਤਾ ਪਹਿਲਾਂ ਹਿੰਸਕ ਹਮਲਾ ਕੀਤਾ, ਨੂੰ ਕਾਂਗਰਸ ਸਰਕਾਰ ਨੇ ਸਪਾਂਸਰ ਕੀਤਾ ਸੀ। ਉਹਨਾਂ ਕਿਹਾ ਕਿ ਹੋਰ ਦੂਜਾ ਕੋਈ ਕਾਰਨ ਨਹੀਂ ਬਣਦਾ ਕਿ ਕਾਂਗਰਸ ਸਰਕਾਰ ਇਸ ਤੱਥ ਨੂੰ ਝੁਠਲਾਵੇ ਕਿ ਸਤਿਕਾਰ ਕਮੇਟੀ ਨੇ ਸ੍ਰੀ ਦਰਬਾਰ ਸਾਹਿਬ ਦੀ ਪਵਿੱਤਰਤਾ ਦੀ ਭੰਗ ਕੀਤੀ ਤੇ ਆਪਣੀਆਂ ਗਤੀਵਿਧੀਆਂ ਨਾਲ ਸਿੱਖ ਸੰਗਤ ਦੀਆਂ ਭਾਵਨਾਵਾਂ ਨੂੰ ਸੱਟ ਮਾਰੀ। ਉਹਨਾਂ ਕਿਹਾ ਕਿ ਬਜਾਏ ਕਿ ਇਹਨਾਂ ਅਨਸਰਾਂ ਖਿਲਾਫ ਸਖ਼ਤ ਕਾਰਵਾਈ ਕਰਨ ਦੇ, ਕਾਂਗਰਸ ਸਰਕਾਰ ਅਜਿਹੇ ਤੱਤਾਂ ਦਾ ਕੇਸ ਵਿਚ ਪੀੜਤਾਂ ਖਿਲਾਫ ਹੀ ਕਰਾਸ ਕੇਸ ਦਰਜ ਕਰ ਕੇ ਬਚਾਅ ਕਰ ਰਹੀ ਹੈ।
ਸ੍ਰੀ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਤੱਥ ਦੀ ਵੀ ਪਰਵਾਹ ਨਹੀਂ ਕੀਤੀ ਕਿ ਜਿਹਨਾਂ ਨੇ ਸ਼੍ਰੋਮਣੀ ਕਮੇਟੀ ਨੂੰ ਨਿਸ਼ਾਨਾ ਬਣਾਇਆ, ਉਹਨਾਂ ਨੇ ਸ੍ਰੀ ਦਰਬਾਰ ਸਾਹਿਬ ਵਿਚ ਰਹਿਤ ਮਰਿਆਦਾ ਦੀ ਵੀ ਉਲੰਘਣਾ ਕੀਤੀ ਹੈ। ਉਹਨਾਂ ਕਿਹਾ ਕਿ ਸਭ ਤੋਂ ਹੇਠਲੇ ਪੱਧਰ ਦੀ ਰਾਜਨੀਤੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਸੂਬੇ ਦਾ ਮੁਖੀ ਹੋਣ ਦੇ ਨਾਅਤੇ ਅਜਿਹੀਆਂ ਗਲਤ ਗਤੀਵਿਧੀਆਂ ਵਿਚ ਭਾਈਵਾਲ ਨਹੀਂ ਬਣਨਾ ਚਾਹੀਦਾ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਤਾਂ ਇਹ ਯਕੀਨੀ ਬਣਾਉਣਾ ਚਾਹੀਦਾ ਸੀ ਕਿ ਸਿੱਖ ਧਾਰਮਿਕ ਸੰਸਥਾ ਦਾ ਪ੍ਰਬੰਧਨ ਸੌਖਿਆਂ ਹੀ ਚੱਲੇ ਤੇ ਇਸਦੇ ਰਾਹ ਵਿਚ ਰੁਕਾਵਟ ਨਾ ਆਵੇ ਜਿਵੇਂ ਕਿ ਵਿਘਨ ਪਾਉਣ ਵਾਲੀਆਂ ਤਾਕਤਾਂ ਨੇ ਕੀਤਾ ਜਿਹਨਾਂ ਨੇ 24 ਅਕਤੂਬਰ ਨੂੰ ਸ਼੍ਰੋਮਣੀ ਕਮੇਟੀ ਦਾ ਸਾਰਾ ਪ੍ਰਵੇਸ਼ ਦੁਆਰ ਮੁੱਖ ਗੇਟ ਨੂੰ ਤਾਲਾ ਲਗਾ ਕੇ ਬੰਦ ਕਰ ਕੇ ਰੱਖਿਆ।
ਸ੍ਰੀ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਕਾਨੂੰਨ ਦੀ ਢੁਕਵੀਂ ਅਦਾਲਤ ਵਿਚ ਕੇਸ ਲੜੇਗੀ। ਉਹਨਾਂ ਕਿਹਾ ਕਿ ਸਿੱਖ ਪੰਥ ਸਿੱਖ ਗੁਰਧਾਮਾਂ ਦੀ ਸੰਭਾਲ ਵਿਚ ਸਰਕਾਰ ਦੀ ਦਖਲਅੰਦਾਜ਼ੀ ਕਦੇ ਵੀ ਬਰਦਾਸ਼ਤ ਨਹੀਂ ਕਰੇਗਾ। ਉਹਨਾਂ ਕਿਹਾ ਕਿ ਅਸੀਂ ਰਲ ਕੇ ਕਾਂਗਰਸ ਪਾਰਟੀ ਵੱਲੋਂ ਸਿੱਖ ਸੰਸਥਾਵਾਂ ਦੇ ਮਾਣ ਸਨਮਾਨ ਨੂੰ ਢਾਹ ਲਾਉਣ ਦੇ ਯਤਨਾਂ ਖਿਲਾਫ ਲੜਾਂਗੇ। ਉਹਨਾਂ ਕਿਹਾ ਕਿ ਕਾਂਗਰਸ ਦੀ ਤਾਂ ਹਮੇਸ਼ਾ ਪੁਰਾਣੀ ਨੀਤੀ ਰਹੀ ਹੈ ਕਿ ਉਸਨੇ ਪੰਜਾਬ ਵਿਚ ਹਰ ਮੁਹਾਜ਼ 'ਤੇ ਫੇਲ• ਹੋਣ ਤੋਂ ਬਾਅਦ ਪਾੜੋ ਤੇ ਰਾਜ ਕਰੋ ਦੀ ਨੀਤੀ ਅਪਣਾਈ ਹੈ।
ਸ੍ਰੀ ਬਦਾਲ ਨੇ ਦੋ ਸ਼੍ਰੋਮਣੀ ਕਮੇਟੀ ਮੈਂਬਰਾਂ ਮਘਵਿੰਦਰ ਸਿੰਘ ਤੇ ਸੁਰਜੀਤ ਸਿੰਘ ਅਤੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਅਜੈਬ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਤੇ ਵਧੀਕ ਸਕੱਤਰ ਸੁਖਦੇਵ ਸਿੰਘ ਨਾਲ ਵੀ ਇਕਜੁੱਟਤਾ ਪ੍ਰਗਟ ਕੀਤੀ ਜਿਹਨਾਂ ਖਿਲਾਫ ਕਰਾਸ ਕੇਸ ਦਰਜ ਕੀਤਾ ਗਿਆ ਹੈ। ਉਹਨਾਂ ਨੇ ਇਹਨਾਂ ਅਧਿਕਾਰੀਆਂ 'ਤੇ ਹਮਲਾ ਕਰਨ ਵਾਲਿਆਂ ਖਿਲਾਫ ਸਖ਼ਤ ਕਾਰਵਾਈਕ ੀਤੇ ਜਾਣ ਦੀ ਮੰਗ ਕੀਤੀ ਤੇ ਇਹ ਵੀ ਮੰਗ ਕੀਤੀ ਕਿ ਸ਼੍ਰੋਮਣੀ ਕਮੇਟੀ ਮੈਂਬਰਾਂ ਤੇ ਅਧਿਕਾਰੀਆਂ 'ਤੇ ਦਰਜ ਕੀਤੇ ਗਏ ਝੂਠੇ ਕੇਸ ਤੁਰੰਤ ਵਾਪਸ ਲਏ ਜਾਣ।