ਕਿਸਾਨ ਅੰਦੋਲਨ ਦੇ ਹੱਕ ਵਿਚ ਪੰਜ ਮਹੀਨਿਆਂ ਤੋਂ ਚੌਂਕ ’ਤੇ ਬੈਠੇ ਬਾਬਾ ਜੀ ਨਾਲ ਇਕਜੁੱਟਤਾ ਪ੍ਰਗਟਾਈ
ਚੰਡੀਗੜ੍ਹ, 24 ਜੁਲਾਈ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸ਼ਹਿਰ ਦੇ ਮਟਕਾ ਚੌਂਕ ’ਤੇ ਕਰਨਾਲ ਦੇ ਬਾਬਾ ਲਾਭ ਸਿੰਘ ਨਾਲ ਮੁਲਾਕਾਤ ਕੀਤੀ ਤੇ ਪਿਛਲੇ ਪੰਜ ਮਹੀਨਿਆਂ ਤੋਂ ਕਿਸਾਨ ਅੰਦੋਲਨ ਦੀ ਹਮਾਇਤ ਵਿਚ ਚੌਂਕ ’ਤੇ ਬੈਠੇ ਬਜ਼ੁਰਗ ਵਿਖਾਵਾਕਰੀ ਨਾਲ ਇਕਜੁੱਟਤਾ ਪ੍ਰਗਟ ਕੀਤੀ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਾਬਾ ਕਿਸਾਨ ਅੰਦੋਲਨ ਦੀ ਭਾਵਨਾ ਨੁੰ ਹੀ ਸ਼ਰਧਾਦੇ ਫੁੱਲ ਭੇਂਟ ਕਰ ਰਿਹਾ ਹੈ। ਉਹਨਾਂ ਕਿਹਾ ਕਿ ਸਾਨੂੰ ਸਭ ਨੁੰ ਇਹਨਾਂ ਤੋਂ ਸਿੱਖਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਹ ਨਿਸ਼ਕਾਮ ਤੇ ਨਿਰਸਵਾਰਥ ਸੇਵਾ ਹੈ। ਉਹਨਾਂ ਕਿਹਾ ਕਿ ਮੈਂ ਉਹਨਾਂ ਦੀ ਚੰਗੀ ਸਿਹਤ ਦੀ ਕਾਮਨਾ ਕਰਦਾ ਹਾਂ ਤੇ ਅੰਦੋਲਨ ਦੀ ਸਫਲਤਾ ਲਈ ਅਰਦਾਸ ਕਰਦਾ ਹਾਂ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾÇ ਕ ਉਹਨਾਂ ਨੁੰ ਬਾਬਾ ਲਾਭ ਸਿੰਘ ਦੇ ਵਿਲੱਖਣ ਰੋਸ ਪ੍ਰਦਰਸ਼ਨ ਬਾਰੇ ਉਦੋਂ ਪਤਾ ਲੱਗਾ ਜਦੋਂ ਉਹਨਾਂ ਨੇ ਇਸ ਸਬੰਧੀ ਚਲ ਰਹੇ ਸੰਸਦ ਦੇ ਸੈਸ਼ਨ ਦੌਰਾਨ ਬਾਬਾ ਜੀ ਦੀ ਵੀਡੀਓ ਵੇਖੀ। ਉਹਨਾਂ ਕਿਹਾ ਕਿ ਮੈਂ ਇਥੇ ਆ ਕੇ ਮਾਣ ਮਹਿਸੂਸ ਕਰਦਾ ਹਾਂ ਤੇ ਉਹਨਾਂ ਨਾਲ ਇਕਜੁੱਟਤਾ ਪ੍ਰਗਟ ਕਰਦਿਆਂ ਉਹਨਾਂ ਦਾ ਆਸ਼ੀਰਵਾਦ ਲੈਣ ਆਇਆ ਹਾਂ।
ਸਰਦਾਰ ਬਾਦਲ ਨੇ ਬਜ਼ੁਰਗ ਵਿਖਾਵਾਕਾਰੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਖਾਲਸਾ ਪੰਥ ਦੇ ਮਜ਼ਬੂਤ ਥੰਮ ਹਨ ਤੇ ਕਿਹਾ ਕਿ ਪੰਥ ਨੂੰ ਉਹਨਾਂ ’ਤੇ ਮਾਣ ਹੈ। ਉਹਨਾਂ ਕਿਹਾ ਕਿ ਬਾਬਾ ਜੀ ਦੇ ਧਰਨੇ ਨਾਲ ਹਜ਼ਾਰਾਂ ਲੋਕ ਕਿਸਾਨ ਅੰਦੋਲਨ ਵਿਚ ਸ਼ਾਮਲ ਹੋਣ ਲਈ ਪ੍ਰੇਰਿਤ ਹੋਏ ਹਨ ਤੇ ਉਹਨਾਂ ਦਾ ਧਰਨਾ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਨੈ ਕੇ ਕੀਤੇ ਜਾ ਰਹੇ ਸ਼ਾਂਤੀਪੂਰਨ ਰੋਸ ਪ੍ਰਦਰਸ਼ਨ ਦਾ ਪ੍ਰਤੀਕ ਹੈ।
ਸਰਦਾਰ ਬਾਦਲ ਨੇ ਕੁਝ ਸਮਾਂ ਬਜ਼ੁਰਗ ਵਿਖਾਵਾਕਾਰੀ ਨਾਲ ਬਿਤਾਇਆ ਤੇ ਉਹਨਾਂ ਦੀਆਂ ਮੁਸ਼ਕਿਲਾਂ ਬਾਰੇ ਵੀ ਗੱਲਬਾਤ ਕੀਤੀ। ਬਾਬਾ ਜੀ ਨੇ ਅਕਾਲੀ ਦਲ ਪ੍ਰਧਾਨ ਨੁੰ ਆਸ਼ੀਰਵਾਦ ਦਿੰਦਿਆਂ ਪਿਛਲੀ ਅਕਾਲੀ ਸਰਕਾਰ ਵੱਲੋਂ ਸੂਬੇ ਦੇ ਅਮੀਰ ਸਭਿਆਚਾਰਕ ਵਿਰਸੇ ਦੀ ਪ੍ਰਫੁੱਲਤਾ ਲਈ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ। ਬਾਬਾ ਜੀ ਨੇ ਦੱਸਿਆ ਕਿ ਉਹਨਾਂ ਨੁੰ ਪਹਿਲਾਂ ਯੂ ਟੀ ਪ੍ਰਸ਼ਾਸਨ ਚੌਂਕ ਤੋਂ ਪਾਸੇ ਕਰਨਾ ਚਾਹੁੰਦਾ ਸੀ ਪਰ ਉਹ ਭਵਿੱਖੀ ਪੀੜੀਆਂ ਨੁੰ ਪ੍ਰੇਰਿਤ ਕਰਨ ਵਾਸਤੇ ਆਪਣਾ ਧਰਨਾ ਜਾਰੀ ਰੱਖਣ ਵਾਸਤੇ ਦ੍ਰਿੜ੍ਹ ਸੰਕਲਪ ਹਨ।