ਚੰਡੀਗੜ੍ਹ/16 ਸਤੰਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬ ਯੂਨੀਵਰਸਿਟੀ ਵਿਚ ਵਿਦਿਆਰਥੀ ਭਲਾਈ ਗਤੀਵਿਧੀਆਂ ਲਈ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ ਹੈ।
ਅਕਾਲੀ ਦਲ ਪ੍ਰਧਾਨ ਨੇ ਇਹ ਐਲਾਨ ਯੂਨੀਵਰਸਿਟੀ ਕੈਂਪਸ ਵਿਚ ਹੋਏੇ ਇੱਕ ਸਮਾਗਮ ਦੌਰਾਨ ਸਟੂਡੈਂਟ ਆਰਗੇਨਾਈਜੇਸ਼ਨ ਆਫ ਇੰਡੀਆ (ਐਸਓਆਈ) ਦੇ ਪ੍ਰਧਾਨ ਚੁਣੇ ਗਏ ਚੇਤੰਨ ਚੌਧਰੀ ਨੂੰ ਚੁਕਾਈ ਗਈ ਅਹੁਦੇ ਦੀ ਸਹੁੰ ਮਗਰੋਂ ਕੀਤਾ।
ਸਰਦਾਰ ਬਾਦਲ ਨੇ ਕਿਹਾ ਕਿ ਅਕਾਲੀ ਦਲ ਵਿਦਿਆਰਥੀਆਂ ਦੀ ਭਲਾਈ ਲਈ ਵਚਨਬੱਧ ਹੈ। ਉਹਨਾਂ ਭਰੋਸਾ ਦਿਵਾਇਆ ਕਿ ਜੇਕਰ 2022 ਵਿਚ ਪੰਜਾਬ ਵਿਚ ਮੁੜ ਅਕਾਲੀ-ਭਾਜਪਾ ਸਰਕਾਰ ਬਣ ਗਈ ਤਾਂ ਉਹ ਵਿਦਿਆਰਥੀਆਂ ਦੀ ਭਲਾਈ ਲਈ 5 ਕਰੋੜ ਰੁਪਏ ਦੀ ਗਰਾਂਟ ਦੇਣਗੇ। ਉਹਨਾਂ ਕਿਹਾ ਕਿ ਇਸ ਤੋਂ ਪਹਿਲਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਵੇਲੇ ਉਹਨਾਂ ਨੇ ਵਿਦਿਆਰਥੀ ਭਲਾਈ ਦੀਆਂ ਵੱਖ ਵੱਖ ਗਤੀਵਿਧੀਆਂ ਲਈ 6 ਕਰੋੜ ਰੁਪਏ ਦੀ ਗਰਾਂਟ ਦਿੱਤੀ ਸੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸਓਆਈ ਦੇ ਪ੍ਰਧਾਨ ਪਰਮਿੰਦਰ ਸਿੰਘ ਬਰਾੜ ਅਤੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਨੇ ਵੀ ਸੰਬੋਧਨ ਕੀਤਾ।