• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਨੂੰ ਪੁੱਛਿਆ

Updated: 08-01-2021
  • Share
  • Tweet

ਤੁਸੀਂ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਬਿੱਲ ਲਾਗੂ ਕਰਵਾਉਣ ਲਈ ਕਾਨੂੰਨੀ ਵਿਕਲਪ ਵਰਤਣ ਵਾਸਤੇ ਕਿੰਨਾ ਚਿਰ ਹੋਰ ਉਡੀਕ ਕਰੋਗੇ ?


ਮੁੱਖ ਮੰਤਰੀ ਨੂੰ ਆਖਿਆ ਕਿ ਉਹ ਦੱਸਣ ਕਿ ਤਿੰਨ ਮਹੀਨਿਆਂ ਵਿਚ ਉਹਨਾਂ ਨੇ ਕਿਹੜੇ ਕਾਨੂੰਨੀ ਵਿਕਲਪ ਵਿਚਾਰੇ ਹਨ


ਚੰਡੀਗੜ੍ਹ, 8 ਜਨਵਰੀ : ਸਾਬਕਾ ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹ ਪੰਜਾਬ ਨੂੰ ਤਿੰਨ ਖੇਤੀ ਕਾਨੂੰਨਾਂ ਦੀ ਮਾਰ ਤੋਂ ਬਚਾਉਣ ਲਈ ਪੰਜਾਬ ਵਿਧਾਨ ਸਭਾ ਵੱਲੋਂ 80 ਦਿਨ ਪਹਿਲਾਂ ਪਾਸ ਕੀਤੇ ਖੇਤੀਬਾੜੀ ਬਿੱਲਾਂ ਨੁੰ ਲਾਗੂ ਕੀਤੇ ਜਾਣਾ ਯਕੀਨੀ ਬਣਾਉਣ ਲਈ ਕਾਨੂੰਨੀ ਵਿਕਲਪ ਵਰਤਣ ਲਈ ਹੋਰ ਕਿੰਨਾ ਚਿਰ ਉਡੀਕ ਕਰਨਗੇ ਕਿਉਂਕਿ ਰਾਜਪਾਲ ਨੇ ਇਹ ਬਿੱਲ ਅੱਗੇ ਰਾਸ਼ਟਰਪਤੀ ਕੋਲ ਭੇਜ ਦਿੱਤੇ ਹਨ।

ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਕਿਹਾ ਕਿ ਮੌਜੂਦਾ ਹਾਲਾਤਾਂ ਨੂੰ ਵੇਖਦਿਆਂ ਅਜਿਹਾ ਜਾਪਦਾ ਹੈ ਕਿ ਤੁਸੀਂ ਉਸੇ ਤਰੀਕੇ ਇਹ ਭੁੱਲ ਗਏ ਹੋਰ ਕਿ ਤੁਸੀਂ ਸੂਬਾ ਵਿਧਾਨ ਸਭਾ ਵਿਚ ਤਿੰਨ ਬਿੱਲ ਪਾਸ ਕਰਵਾਉਣ ਲਈ ਪਹਿਲਕਦਮੀ ਕੀਤੀ ਸੀ ਜਿਵੇਂ ਤੁਸੀਂ ਖੇਤੀ ਆਰਡੀਨੈਂਸਾਂ ਦੇ ਖਿਲਾਫ ਵਿਧਾਨ ਸਭਾ ਵਿਚ ਮਤਾ ਪਾਸ ਕਰਵਾ ਕੇ ਭੁੱਲ ਗਏ ਸੀ।

ਸ੍ਰੀਮਤੀ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਤਿੰਨ ਬਿੱਲਾਂ, ਜਿਹਨਾਂ ਦੇ ਲਾਗੂ ਹੋਣ ਨਾਲ ਪੰਜਾਬ ਤਿੰਨ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਕੇਂਦਰੀ ਕਾਨੂੰਨਾਂ ਦੇ ਦਾਇਰੇ ਤੋਂ ਬਾਹਰ ਆ ਜਾਵੇਗਾ, ਦੇ ਮਾਮਲੇ ਵਿਚ ਅਪਣਾਈ ਜਾ ਰਹੀ ਹੌਲੀ ਚੱਲੋ ਦੀ ਨੀਤੀ ਤੋਂ ਲੱਗਦਾ ਹੈ ਕਿ ਉਹ ਮਾਮਲੇ ਨੂੰ ਜਾਣ ਬੁੱਝ ਕੇ ਲਟਕਾ ਰਹੇ ਹਨ। ਉਹਨਾਂ ਕਿਹਾ ਕਿ ਜਿਸ ਤਰੀਕੇ ਤੁਸੀਂ ਕੇਂਦਰ ਸਰਕਾਰ ਨੂੁੰ ਖੁਸ਼ ਕਰਨ ਵਾਸਤੇ ਪੁੱਠੇ ਡਿੰਗ ਰਹੇ ਹੋ ਤੇ ਪੰਜਾਬ ਭਾਜਪਾ ਆਗੂਆਂ ਖਿਲਾਫ ਰੋਸ ਪ੍ਰਦਰਸ਼ਨ ਕਰਨ ਵਾਲੇ ਪੰਜਾਬੀਆਂ ’ਤੇ ਇਰਾਦਾ ਕਤਲ ਦੇ ਕੇਸ ਦਰਜ ਕੀਤੇ ਹਨ, ਉਸ ਤੋਂ ਇਹਨਾਂ ਰਿਪੋਰਟਾਂ ਨੁੰ ਬਲ ਮਿਲਿਆ ਹੈ ਕਿ ਕੇਂਦਰੀ ਗ੍ਰਹਿ ਮੰਤਰਾਲਾ ਤੁਹਾਨੂੰ ਰਿਮੋਟ ਕੰਟਰੋਲ ਨਾਲ ਚਲਾ ਰਿਹਾ ਹੈ ਜਿਸਦੇ ਕਾਰਨ ਤੁਸੀਂ ਜ਼ਿਆਦਾ ਚੰਗੇ ਜਾਣਦੇ ਹੋ।

ਮੁੱਖ ਮੰਤਰੀ ਨੂੰ ਇਸ ਅਹਿਮ ਮਸਲੇ ਜੋ ਪੰਜਾਬ ਦੇ ਕਿਸਾਨਾਂ ਦੇ ਭਵਿੱਖ ਨਾਲ ਸਬੰਧਤ ਹੈ, ਵਿਚ ਤੁਸੀਂ ਦੋਗਲੀ ਨੀਤੀ ਨਾ ਚੱਲੋ। ਉਹਨਾਂ ਕਿਹਾ ਕਿ ਤੁਹਾਨੂੰ ਇਹ ਦੱਸਣਾ ਚਾਹੀਦਾ ਹੈ ਕਿ ਤੁਸੀਂ ਪੰਜਾਬ ਦੇ ਕਿਸਾਨਾਂ ਨੂੰ ਨਿਆਂ ਦੁਆਉਣ ਲਈ ਪਿਛਲੇ 80 ਦਿਨਾਂ ਵਿਚ ਕੀ ਕਾਨੂੰਨੀ ਵਿਕਲਪ ਵਿਚਾਰੇ ਹਨ। ਉਹਨਾਂ ਕਿਹਾ ਕਿ ਜੇਕਰ ਤੁਸੀਂ ਕੁਝ ਨਾ ਕੀਤਾ ਤਾਂ ਫਿਰ ਤੁਸੀਂ ਇਸ ਗੱਲ ਦਾ ਜਵਾਬ ਦਿਓ ਕਿ ਤੁਸੀਂ ਇਕ ਵਾਰ ਫਿਰ ਪੰਜਾਬ ਦੇ ਕਿਸਾਨਾਂ ਦੇ ਹੱਕਾਂ ਦੇ ਮਾਮਲੇ ਵਿਚ ਫੇਲ੍ਹ ਕਿਉਂ ਹੋ  ਗਏ ਹੋ।

ਸਾਬਕਾ ਕੇਂਦਰੀ ਮੰਤਰੀ ਨੇ ਇਹ ਵੀ ਆਖਿਆ ਕਿ ਮੁੱਖ ਮੰਤਰੀ ਬਿੱਲਾਂ ’ਤੇ ਰਾਜਪਾਲ ਵੱਲੋਂ ਮਨਜ਼ੂਰੀ ਦੇਣ ਜਾਂ ਫਿਰ ਇਹ ਰਾਸ਼ਟਰਪਤੀ ਕੋਲ ਭੇਜੇ ਜਾਣ ਲਈ ਬੇਅੰਤ ਸਮੇਂ ਤੱਕ ਉਡੀਕ ਨਹੀਂ ਕਰ ਸਕਦੇ ਤੇ ਫਿਰ ਇਹ ਦਾਅਵੇ ਕਰ ਰਹੇ ਹੋ ਕਿ ਕੇਂਦਰੀ ਕਾਨੂੰਨ ਪੰਜਾਬ ਵਿਚ ਲਾਗੂ ਨਹੀਂ ਕੀਤੇ ਗਏ।

ਸ੍ਰੀਮਤੀ ਬਾਦਲ ਨੇ ਕਿਹਾ ਕਿ ਮਾਮਲੇ ਦੀ ਸਾਰੀ ਸੱਚਾਈ ਲੋਕਾਂ ਦੇ ਸਾਹਮਣੇ ਹੈ। ਉਹਨਾਂ ਕਿਹਾ ਕਿ ਤੁਹਾਡੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਨੇ ਪ੍ਰੈਸ ਕਾਨਫਰੰਸ ਵਿਚ ਇਹ ਗੱਲ ਕਬੂਲੀ ਹੈ ਕਿ ਕੋਈ ਵੀ ਬਾਹਰੀ ਵਿਅਕਤੀ ਆ ਕੇ ਪੰਜਾਬ ਵਿਚ ਆਪਣੀ ਜਿਣਸ ਵੇਚ ਸਕਦਾ ਹੈ ਕਿਉਂਕਿ ਫਾਰਮਰਜ਼ ਪ੍ਰੋਡਿਊਸ ਟਰੇਡ ਐਂਡ ਕਾਮਰਸ ਪ੍ਰੋਮੋਸ਼ਨ ਐਂਡ ਫੈਸੀਲੀਟੇਸ਼ਨ ਐਕਟ 2020 ਸੂਬੇ ਵਿਚ ਲਾਗੂ ਹੈ।  ਉਹਨਾਂ ਕਿਹਾ ਕਿ ਤੁਹਾਡੀ ਸਰਕਾਰ ਨੇ 2017 ਵਿਚ ਏ ਪੀ ਐਮ ਸੀ ਐਕਟ ਵਿਚ ਸੋਧ ਕਰ ਕੇ ਉਹੀ ਮੱਦਾਂ ਸ਼ਾਮਲ ਕੀਤੀਆਂ ਜੋ ਕੇਂਦਰੀ ਕਾਨੂੰਨਾਂ ਵਿਚ ਹਨ। ਉਹਨਾਂ ਕਿਹਾ ਕਿ ਅਜਿਹੇ ਹਾਲਾਤ ਵਿਚ ਤੁਹਾਨੂੰ ਆਪਣਾ ਪੱਖ ਰੱਖਣਾ ਚਾਹੀਦਾ ਹੈ ਤੇ ਪੰਜਾਬੀਆਂ ਨੂੰ ਦੱਸਣਾ ਚਾਹੀਦਾ ਹੈ ਕਿ ਤੁਸੀਂ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਖੇਤੀ ਬਿੱਲਾਂ ਨੂੰ ਲਾਗੂ ਕਰਵਾਉਣ ਲਈ ਠੋਸ ਕਦਮ ਕਿਉਂ ਨਹੀਂ ਚੁੱਕ ਰਹੇ।

Recent Post
ਕਿਸ਼ਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ : ਸੁਖਬੀਰ ਸਿੰਘ ਬਾਦਲ
ਮੁੱਖ ਮੰਤਰੀ ਦੱਸਣ ਕਿ ਉਹ ਆਪਣੇ ਜੱਦੀ ਜ਼ਿਲ੍ਹੇ ਵਿਚ ਰੇ ਮਾਫੀਆ ਨੂੰ ਕੰਟਰੋਲ ਕਰਨ ਵਿਚ ਫੇਲ੍ਹ ਕਿਉਂ ਹੋਏ : ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਰਿਪਬਲਿਕ ਟੀ ਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੇ ਕਾਲ ਗੇਟ ਸਕੈਂਡਲ ਦੀ ਸੁਪਰੀਮ ਕੋਰਟ ਤੋਂ ਜਾਂਚ ਮੰਗੀ
ਕਿਸਾਨ ਮਾਰਚ ਨੂੰ ਰੋਕ ਦੇ ਸੰਵਿਧਾਨ ਦੀ ਉਲੰਘਣਾ ਨਾ ਕਰੇ ਕੇਂਦਰ : ਅਕਾਲੀ ਦਲ
ਪਠਾਨਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.