ਕਿਹਾ ਕਿ ਕੱਲ੍ਹ ਨਵੀਂ ਦਿੱਲੀ ਤੋਂ ਰੇਲ ਗੱਡੀ ਨੂੰ ਰਵਾਨਾ ਕਰਨਗੇ
ਚੰਡੀਗੜ੍ਹ/03
ਅਕਤੂਬਰ:ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ
550ਵੇਂ ਪਰਕਾਸ਼ ਪੁਰਬ ਸਮਾਗਮਾਂ ਉਤੇ ਸ੍ਰੀ ਗੁਰੂ ਨਾਨਕ ਦੇਵ ਜੀ ਨੂੰ ਸ਼ਰਧਾਂਜ਼ਲੀ ਵਜੋਂ
ਨਿਊ ਦਿੱਲੀ-ਲੋਹੀਆਂ ਖਾਸ-ਨਿਊ ਦਿੱਲੀ ਇੰਟਰਸਿਟੀ ਐਕਸਪ੍ਰੈਸ ਦਾ ਬਦਲ ਕੇ 'ਸਰਬੱਤ ਦਾ ਭਲਾ
ਐਕਸਪ੍ਰੈਸ' ਰੱਖਣ ਲਈ ਕੇਂਦਰੀ ਰੇਲਵੇ ਮੰਤਰੀ ਸ੍ਰੀ ਪਿਯੂਸ਼ ਗੋਇਲ ਧੰਨਵਾਦ ਕੀਤਾ ਹੈ।
ਕੇਂਦਰੀ
ਮੰਤਰੀ ਨੇ ਗੁਰੂ ਸਾਹਿਬ ਦੇ 550ਵੇਂ ਪਰਕਾਸ਼ ਪੁਰਬ ਸਮਾਗਮਾਂ ਮੌਕੇ ਸੁਲਤਾਨਪੁਰ ਲੋਧੀ ਲਈ
ਇੱਕ ਵਿਸ਼ੇਸ਼ ਰੇਲ ਗੱਡੀ ਸ਼ੁਰੂ ਕਰਨ ਦੀ ਬੇਨਤੀ ਕੀਤੀ ਸੀ ਅਤੇ ਸੁਝਾਅ ਦਿੱਤਾ ਸੀ ਕਿ
ਸੁਲਤਾਨਪੁਰ ਲੋਧੀ ਦੇ ਲੋਕਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਇਸ ਦਾ ਨਾਂ
'ਸਰਬੱਤ ਦਾ ਭਲਾ ਐਕਸਪ੍ਰੈਸ' ਰੱਖਿਆ ਜਾਵੇ।
ਆਪਣੀ
ਬੇਨਤੀ ਸਵੀਕਾਰ ਕਰਨ ਲਈ ਮੰਤਰੀ ਦਾ ਧੰਨਵਾਦ ਕਰਦਿਆਂ ਬੀਬਾ ਬਾਦਲ ਨੇ ਕਿਹਾ ਕਿ ਸਰਬੱਤ
ਦਾ ਭਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਦਾ ਨਿਚੋੜ ਹੈ ਅਤੇ ਰੇਲ ਗੱਡੀ ਦਾ
ਇਹ ਨਾਂ ਰੱਖਣ ਨਾਲ ਗੁਰੂ ਸਾਹਿਬ ਦਾ ਸੰਦੇਸ਼ ਹੋਰ ਵੀ ਦੂਰ-ਦੁਰਾਡੇ ਤੱਕ ਫੈਲੇਗਾ।
ਬੀਬਾ ਬਾਦਲ ਨੇ ਕਿਹਾ ਕਿ ਉਹ ਕੱਲ੍ਹ ਸਵੇਰੇ ਨਵੀਂ ਦਿੱਲੀ ਰੇਲਵੇ ਸਟੇਸ਼ਨ ਤੋਂ ਇਸ ਰੇਲ ਗੱਡੀ ਨੂੰ ਝੰਡੀ ਵਿਖਾ ਕੇ ਰਵਾਨਾ ਕਰਨਗੇ, ਜਿਸ ਤੋਂ ਬਾਅਦ ਰਸਤੇ ਵਿਚ ਪੈਂਦੇ ਵੱਖ ਵੱਖ ਸਟੇਸ਼ਨਾਂ ਉੱਤੇ ਗੱਡੀ ਦਾ ਪੂਰੇ ਉਤਸ਼ਾਹ ਨਾਲ ਸਵਾਗਤ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਇਹ ਗੱਡੀ ਕੱਲ੍ਹ ਸ਼ਾਮੀਂ 2:38 ਵਜੇ ਸੁਲਤਾਨਪੁਰ ਲੋਧੀ ਪਹੁੰਚੇਗੀ, ਜਿੱਥੇ ਸਿੱਖ ਸੰਗਤ ਵੱਲੋਂ ਇਸ ਦਾ ਰਵਾਇਤੀ ਸਵਾਗਤ ਕੀਤਾ ਜਾਵੇਗਾ।