ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਬਿਕਰਮਜੀਤ ਪਾਹੁਵਿੰਡ, ਜੈਦੀਪ ਸਿੰਘ ਤੇ ਅਮਰ ਮਸੀਹ ਨੁੂੰ ਅਕਾਲੀ ਦਲ ਵਿਚ ਕੀਤਾ ਸ਼ਾਮਲ
ਅੰਮ੍ਰਿਤਸਰ, 3 ਫਰਵਰੀ : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਮਾਝਾ ਖੇਤਰ ਵਿਚ ਵੱਡਾ ਹੁਲਾਰਾ ਮਿਲਿਆ ਜਦੋਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਮੰਤਰੀ ਸਰਦਾਰ ਬਿਕਰਮ ਸਿੰਘ ਮਜੀਠੀਆ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ।
ਅਕਾਲੀ ਦਲ ਵਿਚ ਅੱਜ ਸ਼ਾਮਲ ਹੋਣ ਵਾਲਿਆਂ ਵਿਚ ਕੈਪਟਨ ਬਿਕਮਰਜੀਤ ਸਿੰਘ ਪਾਹੁਵਿੰਡ ਸ਼ਾਮਲ ਹਨ ਜੋ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਸੰਸਥਾਪਕ ਮੈਂਬਰ ਰਹੇ ਹਨ। ਉਹ ਪਾਰਟੀ ਦੇ ਸਾਬਕਾ ਸੈਨਿਕ ਵਿੰਗ ਪ੍ਰਧਾਨ ਵੀ ਰਹੇ ਹਨ। ਸਰਦਾਰ ਮਜੀਠੀਆ ਨੇ ਐਲਾਨ ਕੀਤਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨਾਲ ਕੀਤੇ ਸਲਾਹ ਮਸ਼ਵਰੇ ਮੁਤਾਬਕ ਕੈਪਟਨ ਬਿਕਰਮਜੀਤ ਸਿੰਘ ਨੁੰ ਅਕਾਲੀ ਦਲ ਦਾ ਬੁਲਾਰਾ ਅਤੇ ਪਾਰਟੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਸਰਦਾਰ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਮੀਤ ਪ੍ਰਧਾਨ ਜੈਦੀਪ ਸਿੰਘ, ਜੋ ਕਿ ਸਾਬਕਾ ਵਿਧਾਇਕ ਪਰਮਿੰਦਰ ਸਿੰਘ ਸੰਧੂ ਦੇ ਪੁੱਤਰ ਹਨ, ਨੁੰ ਵੀ ਪਾਰਟੀ ਵਿਚ ਸ਼ਾਮਲ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜੈਦੀਪ ਨੁੰ ਰਾਜਾਸਾਂਸੀ ਤੋਂ ਪਾਰਟੀ ਦੀ ਟਿਕਟ ਦੇਣ ਦਾ ਵਾਅਦਾ ਕੀਤਾ ਸੀ ਪਰ ਪਾਰਟੀ ਨੇ ਇਹ ਟਿਕਟ ਵੇਚਣ ਦਾ ਫੈਸਲਾ ਕੀਤਾ ਜਿਵੇਂ ਕਿ ਇਹ ਪਹਿਲਾਂ ਵੀ ਕਰਦੀ ਰਹੀ ਹੈ। ਉਹਨਾਂ ਨੇ ਜੈਦੀਪ ਨੁੰ ਯੂਥ ਅਕਾਲੀ ਦਲ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕਰਨ ਦਾ ਐਲਾਨ ਕੀਤਾ।
ਸਰਦਾਰ ਮਜੀਠੀਆ ਨੇ ਆਮ ਆਦਮੀ ਪਾਰਟੀ ਦੇ ਘੱਟ ਗਿਣਤੀ ਵਿੰਗ ਦੇ ਆਗੂ ਅਮਰ ਮਸੀਹ ਤੇ ਗੁਰਿੰਦਰ ਸਿੰਘ ਨੁੰ ਵੀ ਸਾਥੀਆਂ ਸਮੇਤ ਪਾਰਟੀ ਵਿਚ ਸ਼ਾਮਲ ਕੀਤਾ।
ਇਸ ਮੌਕੇ ਸੀਨੀਅਰ ਆਗੂ ਤੇ ਪਾਰਟੀ ਦੇ ਖੇਮਕਰਨ ਤੋਂ ਉਮੀਦਵਾਰ ਸਰਦਾਰ ਵਿਰਸਾ ਸਿੰਘ ਵਲਟੋਹਾ ਵੀ ਹਾਜ਼ਰ ਸਨ।