ਕਿਹਾਕਿ ਭਾਜਪਾ, ਕਾਂਗਰਸ ਤੇ ਆਪ ਦੇ ਕੌਮੀ ਪ੍ਰਧਾਨ ਐਸ ਵਾਈ ਐਲ ਬਾਰੇ ਆਪਣਾ ਏਜੰਡਾ ਸਪਸ਼ਟ ਕਰਨ
ਕਿਹਾ ਕਿ ਆਪ ਦੇ ਕੁਸ਼ਾਸਨ ਕਾਰਨ 2022 ਪੰਜਾਬ ਦੇ ਇਤਿਹਾਸ ਦਾ ਸਭ ਤੋਂ ਮਾੜਾ ਵਰ੍ਹਾ ਰਿਹਾ
ਅੰਮ੍ਰਿਤਸਰ, 7 ਜਨਵਰੀ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਸਤਲੁਜ ਯਮੁਨਾ ਲਿੰਕ ਨਹਿਰ ਦੇ ਮਾਮਲੇ ’ਤੇ ਆਪਣੇ ਹਰਿਆਣਾ ਦੇ ਹਮਰੁਤਬਾ ਦੇ ਨਾਲ ਨਾਲ ਕੇਂਦਰ ਸਰਕਾਰ ਨਾਲ ਮੀਟਿੰਗਾਂ ਇਸ ਕਰ ਕੇ ਕਰ ਰਹੇ ਹਨ ਤਾ ਜੋ ਆਮ ਆਦਮੀ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਦਰਿਆਈ ਪਾਣੀ ਲੈ ਕੇ ਹਰਿਆਣਾ ਤੇ ਦਿੱਲੀ ਨੂੰ ਦੇਣ ਦੇ ਏਜੰਡਾ ਪੂਰਾ ਕੀਤਾ ਜਾ ਸਕੇ।
ਇਥੇ ਸ੍ਰੀ ਹਰਿਮੰਦਿਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜੇਕਰ ਤੁਸੀਂ ਇਸ ਗੱਲ ’ਤੇ ਦ੍ਰਿੜ੍ਹ ਹੋ ਕਿ ਤੁਸੀਂ ਪੰਜਾਬ ਦਾ ਪਾਣੀ ਹੋਰ ਰਾਜਾਂ ਨੂੰ ਨਹੀਂ ਦੇਣਾ ਤਾਂ ਫਿਰ ਇਹਨਾਂ ਮੀਟਿੰਗਾਂ ਵਿਚ ਸ਼ਾਮਲ ਹੋਣ ਦੀ ਕੀ ਜ਼ਰੂਰਤ ਹੈ। ਤੁਸੀਂ ਗੱਲਬਾਤ ਵਾਸਤੇ ਮੀਟਿੰਗਾਂ ਵਿਚ ਗਏ ਹੋ, ਇਸ ਤੋਂ ਇਹ ਸਪਸ਼ਟ ਹੁੰਦਾ ਹੈ ਕਿ ਤੁਸੀਂ ਪੰਜਾਬ ਦੇ ਹਿੱਤਾਂ ਨੂੰ ਵੇਚਣ ਲਈ ਤਿਆਰ ਹੋ।
ਸਰਦਾਰ ਬਾਦਲ ਨੇ ਕਿਹਾ ਕਿ ਪੰਜਾਬ ਦਾ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਇਸਦੇ ਦਰਿਆਈ ਪਾਣੀਆਂ ’ਤੇ ਅਨਿੱਖੜਵਾਂ ਹੱਕ ਹੈ। ਉਹਨਾਂ ਕਿਹਾ ਕਿ ਇਹ ਗੱਲ ਮੁੱਖ ਮੰਤਰੀ ਨੂੰ ਹਰਿਆਣਾ ਤੇ ਕੇਂਦਰ ਸਰਕਾਰ ਨੂੰ ਦੱਸ ਦੇਣੀ ਚਾਹੀਦੀਹੈ।
ਸਰਦਾਰ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਪ੍ਰਧਾਨ ਹੋਣ ਦੇ ਨਾਅਤੇ ਉਹਨਾਂ ਹਮੇਸ਼ਾਇਹੀ ਆਖਿਆ ਹੈ ਕਿ ਪਾਰਟੀ ਕਦੇ ਵੀ ਪੰਜਾਬ ਦੇ ਦਰਿਆਵਾਂ ਦਾ ਇਕ ਬੂੰਦ ਪਾਣੀ ਵੀ ਰਾਈਪੇਰੀਅਨ ਸਿਧਾਂਤਾਂ ਮੁਤਾਬਕ ਹੋਰਨਾਂ ਰਾਜਾਂ ਵਿਚ ਨਹੀਂ ਜਾਣ ਦੇਵੇਗੀ। ਉਹਨਾਂ ਕਿਹਾ ਕਿ ਭਾਜਪਾ ਦੇ ਕੌਮੀ ਪ੍ਰਧਾਨ ਸ੍ਰੀ ਜੇ ਪੀ ਨੱਢਾ, ਕਾਂਗਰਸੀ ਆਗੂ ਰਾਹੁਲ ਗਾਂਧੀ ਤੇ ਆਪ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਇਸ ਮਾਮਲੇ ’ਤੇ ਆਪਣਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ।
ਇਕ ਸਵਾਲ ਦੇ ਜਵਾਬ ਵਿਚ ਉਹਨਾਂ ਕਿਹਾ ਕਿ ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਸਮੇਤ ਵੱਖ ਵੱਖ ਪਾਰਟੀਆਂ ਦੀਆਂ ਪੰਜਾਬ ਇਕਾਈਆਂ ਦੇ ਇੰਚਾਰਜਾਂ ਵੱਲੋਂ ਦਿੱਤੇ ਬਿਆਨਾਂ ਵਿਚ ਕੋਈ ਵਜ਼ਨ ਨਹੀਂ ਹੈ। ਉਹਨਾਂ ਕਿਹਾ ਕਿ ਇਹ ਤਾਂ ਇਹਨਾਂ ਪਾਰਟੀਆਂ ਦੇ ਕੌਮੀ ਪ੍ਰਧਾਨ ਹਨ ਜਿਹਨਾਂ ਨੂੰ ਐਸ ਵਾਈ ਐਲ ’ਤੇ ਸਪਸ਼ਟ ਬਿਆਨ ਦੇਣਾ ਚਾਹੀਦਾ ਹੈ ਅਤੇ ਪਾਰਟੀ ਦਾ ਸਟੈਂਡ ਸਪਸ਼ਟ ਕਰਨਾ ਚਾਹੀਦਾ ਹੈ।
ਇਕ ਹੋਰ ਸਵਾਲ ਦੇ ਜਵਾਬ ਵਿਚ ਸਰਦਾਰ ਬਾਦਲ ਨੇ ਕਿਹਾ ਕਿ 2022 ਪੰਜਾਬ ਦੇਇਤਿਹਾਸ ਵਿਚ ਸਭ ਤੋਂ ਮਾੜਾ ਸਾਲ ਸਾਬਤ ਹੋਇਆ ਹੈ। ਉਹਨਾਂ ਕਿਹਾ ਕਿ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਤੋਂ ਇਲਾਵਾ ਕੁਸ਼ਾਸਨ ਕਾਰਨ ਸੂਬੇ ਵਿਚੋਂ ਪੂੰਜੀ ਬਾਹਰ ਗਈ ਹੈ ਜਿਸਦੇ ਨਤੀਜੇ ਵਜੋਂ ਬੇਰੋਜ਼ਗਾਰੀ ਵਧੀ ਹੈ। ਉਹਨਾਂ ਕਿਹਾ ਕਿ ਸਾਈਕਲ ਤੇ ਹੋਰ ਇੰਡਸਟਰੀ ਉੱਤਰ ਪ੍ਰਦੇਸ਼ ਜਾ ਰਹੀ ਹੈ ਤੇ ਹੋਜ਼ਰੀ ਉਦਯੋਗ ਦੀ ਜੰਮੂ ਕਸ਼ਮੀਰ ਸਰਕਾਰ ਨਾਲ ਗੱਲਬਾਤ ਚਲਰਹੀ ਹੈ। ਉਹਨਾਂ ਕਿਹਾ ਕਿ ਇਹ ਸਭ ਕੁਝ ਸਿਰਫ ਇਸ ਕਰ ਕੇ ਹੋ ਰਿਹਾ ਹੈ ਕਿਉਂਕਿ ਪੰਜਾਬ ਵਿਚ ਇਸ ਵੇਲੇ ਫਿਰੌਤੀਆਂ ਦਾ ਸਭਿਆਚਾਰ ਸਿਖਰ ’ਤੇ ਹੈ ਜੋ ਆਮ ਆਦਮੀ ਪਾਰਟੀ ਸਰਕਾਰ ਦੇ ਰਾਜ ਵਿਚ ਹੀ ਹੋ ਰਿਹਾ ਹੈ। ਉਹਨਾਂ ਕਿਹਾ ਕਿ ਪਿਛਲੀ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਨੇ ਇੰਡਸਟਰੀ ਵਾਸਤੇ ਉਦਯੋਗ ਪੱਖੀ ਨੀਤੀ ਦਿੱਤੀ ਸੀ ਜਿਸਦੀ ਬਦੌਲਤ ਹਜ਼ਾਰਾਂ ਕਰੋੜਾਂ ਰੁਪਏ ਦਾ ਨਿਵੇਸ਼ ਹੋਇਆ ਪਰ ਪਿਛਲੇ ਛੇ ਸਾਲਾਂ ਤੋਂ ਕੋਈ ਵੀ ਉਦਯੋਗਿਕ ਨੀਤੀ ਨਾ ਹੋਣ ਕਾਰਨ ਨਿਵੇਸ਼ਕ ਪੰਜਾਬ ਤੋਂ ਭੱਜ ਰਹੇ ਹਨ।
ਸਰਦਾਰ ਬਾਦਲ ਨੇ ਦੱਸਿਆ ਕਿ ਕਿਵੇਂ ਆਪ ਦੇ ਰਾਜ ਵਿਚ ਸੂਬਾ ਢਹਿ ਢੇਰੀ ਹੋ ਰਿਹਾ ਹੈ ਤੇ ਕਿਹਾ ਕਿ ਪੰਜਾਬ ਵਿਚ ਬਿਜਲੀ ਕੱਟ ਇਸ ਵਾਸਤੇ ਸ਼ੁਰੂ ਹੋ ਗਏ ਹਨ ਕਿਉਂਕਿ ਆਪ ਸਰਕਾਰ ਬਿਜਲੀ ਦੀ ਮੰਗ ਪੂਰੀ ਨਹੀਂ ਕਰ ਪਾ ਰਹੀ। ਉਹਨਾਂ ਕਿਹਾ ਕਿ ਜਿਹੜੇ ਥਰਮਲ ਪਲਾਂਟ ਅਕਾਲੀ ਦਲ ਦੀ ਅਗਵਾਈ ਵਾਲੀ ਸਰਕਾਰ ਵੇਲੇ ਲਗਾਏ ਗਏ ਸਨ, ਉਹਨਾਂ ਦੀ ਨਿਖੇਧੀ ਕੀਤੀਗਈ ਸੀ ਪਰਅੱਜ ਉਹੀ ਥਰਮਲ ਪਲਾਂਟ ਸੂਬੇ ਦੀ ਬਿਜਲੀ ਦੀ ਲੋੜ ਪੂਰੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪਿਛਲੇ ਛੇ ਸਾਲਾਂ ਵਿਚ ਕੋਈ ਵੀ ਨਵਾਂ ਥਰਮਲ ਪਲਾਂਟ ਨਹੀਂ ਲੱਗਾ, ਨਾ ਤਾਂ ਕਾਂਗਰਸ ਦੇ ਪੰਜ ਸਾਲਾਂ ਦੇ ਰਾਜ ਵਿਚ ਤੇ ਨਾ ਹੀ ਹੁਣ ਤੇ ਉਲਟਾ ਦੋ ਪਲਾਂਟ ਬੰਦ ਹੋ ਗਏ ਹਨ।
ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਰੱਬ ਉਹਨਾਂ ਨੂੰ ਉਹਨਾਂ ਦੀਆਂ ਜ਼ਿੰਮੇਵਾਰੀਆਂ ਨਿਭਾਉਣ ਲਈ ਸਮੁੱਤ ਬਖ਼ਸ਼ਣ ਪਰ ਉਹ ਜ਼ਿੰਮੇਵਾਰੀਆਂ ਪੂਰੀਆਂ ਕਰਨ ਵਿਚ ਬੁਰੀਤਰ੍ਹਾਂ ਅਸਫਲ ਸਾਬਤ ਹੋ ਰਹੇ ਹਨ। ਵੁਹਨਾਂ ਕਿਹਾ ਕਿ ਇਹ ਮੁੱਖਮੰਤਰੀ ਨੂੰ ਸੋਭਦਾ ਨਹੀਂ ਕਿ ਉਹ 20 ਹਜ਼ਾਰ ਨੌਕਰੀਆਂ ਦੇਣ ਬਾਰੇ ਝੂਠ ਬੋਲੇ। ਉਹਨਾਂ ਕਿਹਾ ਕਿ ਚੰਗਾ ਹੋਵੇਗਾ ਕਿ ਸ੍ਰੀ ਭਗਵੰਤ ਮਾਨ ਆਪ ਹੀ ਮੰਨ ਜਾਣ ਕਿ ਉਹ ਸਰਕਾਰ ਨਹੀਂ ਚਲਾ ਸਕ ਰਹੇ ਤੇ ਆਪ ਹੀ ਅਸਤੀਫਾ ਦੇ ਦੇਣ। ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀਵੱਲੋਂ ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਦੇ ਨਾਲ ਨਾਲ ਗੋਲਕ ਬਾਰੇ ਕੀਤੀਆਂ ਟਿੱਪਣੀਆਂ ਲਈ ਉਹਨਾਂ ਦੀ ਪੁਰਜ਼ੋਰ ਨਿਖੇਧੀ ਕੀਤੀ।