ਸਰਕਾਰ ਨੂੰ ਸੂਬੇ ਵਿਚੋਂ ਨਸ਼ਿਆਂ ਅਤੇ ਬੇਰੁਜ਼ਗਾਰੀ ਨੂੰ ਮਿਟਾਉਣ ਲਈ ਬਹੁਮੁਖੀ ਪਹੁੰਚ ਅਪਣਾਉਣ ਲਈ ਆਖਿਆ
ਚੰਡੀਗੜ•/01 ਜੁਲਾਈ: ਨਸ਼ਿਆਂ ਦੀ ਬਹੁਤੀ ਮਾਤਰਾ ਲੈਣ ਸਦਕਾ ਸੂਬੇ ਅੰਦਰ ਹੋ ਰਹੀਆਂ ਮੌਤਾਂ ਉੱਤੇ ਡੂੰਘੀ ਚਿੰਤਵ ਜਤਾਉਂਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਨਾ ਸਿਰਫ ਨਸ਼ਿਆਂ ਦੇ ਖਾਤਮੇ ਲਈ ਸਖ਼ਤੀ ਕਦਮ ਚੁੱਕੇ ਸਗੋਂ ਬੇਰੁਜ਼ਗਾਰ ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਵੀ ਧਿਆਨ ਦੇਵੇ। ਸਰਕਾਰ ਨੂੰ ਨਸ਼ਿਆਂ ਅਤੇ ਬੇਰੁਜ਼ਗਾਰੀ ਦੋਵਾਂ ਦੇ ਹੀ ਖਾਤਮੇ ਬਰਾਬਰ ਦੀ ਤਾਕਤ ਲਗਾਉਣੀ ਚਾਹੀਦੀ ਹੈ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸਾਂਸਦ ਅਤੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਨਸ਼ਿਆਂ ਦਾ ਵਧ ਰਿਹਾ ਰੁਝਾਣ ਅਤੇ ਬੇਰੁਜ਼ਗਾਰੀ ਦੋਵੇਂ ਹੀ ਸਮਾਜ ਵਿਚ ਅਰਾਜਕਤਾ ਪੈਦਾ ਕਰ ਰਹੇ ਹਨ। ਉਹਨਾਂ ਕਿਹਾ ਕਿ ਇੱਕ ਤਾਜ਼ਾ ਖੁਲਾਸੇ ਅਨੁਸਾਰ ਕੁੱਝ ਪੁਲਿਸ ਅਧਿਕਾਰੀਆਂ ਵੱਲੋਂ ਬੇਰੁਥਜ਼ਗਾਰ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕੇ ਜਾਣ ਦਾ ਰੁਝਾਣ ਬਹੁਤ ਹੀ ਖਤਰਨਾਕ ਹੈ, ਜਿਸ ਨੂੰ ਤੁਰੰਤ ਰੋਕਿਆ ਜਾਣਾ ਚਾਹੀਦਾ ਹੈ। ਇਸ ਨਾਲ ਸੂਬੇ ਅੰਦਰ ਨਸ਼ਿਆਂ ਅਤੇ ਬੇਰੁਜ਼ਗਾਰੀ ਵਿਚਲੇ ਮਜ਼ਬੂਤ ਸੰਬੰਧ ਦਾ ਵੀ ਖੁਲਾਸਾ ਹੋਇਆ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਨਸ਼ਿਆਂ ਅਤੇ ਬੇਰੁਜ਼ਗਾਰੀ ਦੇ ਖਾਤਮੇ ਲਈ ਇੱਕ ਬਹੁਮੁਖੀ ਪਹੁੰਚ ਅਪਣਾਉਣ ਦੀ ਲੋੜ ਹੈ। ਸਾਡੀਆਂ ਭਵਿੱਖ ਦੀਆਂ ਨਸਲਾਂ ਨੂੰ ਨਸ਼ਿਆਂ ਦੀ ਸਿਕੰਜੇ ਤੋਂ ਬਚਾਉਣ ਲਈ ਸਮਾਜ ਦੇ ਸਾਰੇ ਵਰਗ ਇੱਕਜੁੱਟ ਹੋ ਰਹੇ ਹਨ। ਸਰਕਾਰ ਨੂੰ ਵੀ ਇਸ ਪਾਸੇ ਕਾਰਵਾਈ ਕਰਨੀ ਚਾਹੀਦੀ ਹੈ।
ਸੂਬੇ ਅੰਦਰ ਹਰ ਘਰ ਨੂੰ ਇੱਕ ਨੌਕਰੀ ਦੇਣ ਦੇ ਵਾਅਦੇ ਤੋਂ ਮੁਕਰਨ ਵਾਸਤੇ ਕਾਂਗਰਸ ਸਰਕਾਰ ਉੱਤੇ ਹਮਲਾ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਕਾਂਗਰਸ ਨੂੰ ਸੱਤਾ ਵਿਚ ਆਏ ਡੇਢ ਸਾਲ ਹੋ ਚੁੱਕਿਆ ਹੈ , ਪਰ ਅਜੇ ਤਕ ਪੰਜਾਬ ਵਿਚ ਕਿਸੇ ਇੱਕ ਵੀ ਨੌਜਵਾਨ ਨੂੰ ਨੌਕਰੀ ਨਹੀਂ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਮੁੱਢਲੇ ਕੁੱਝ ਮਹੀਨਿਆਂ ਤਕ ਨੌਜਵਾਨ ਨੌਕਰੀਆਂ ਮਿਲਣ ਦੀਆਂ ਕਾਫੀ ਆਸਾਂ ਲਾਈ ਬੈਠੇ ਸਨ, ਕਿਉਂਕਿ ਕਾਂਗਰਸ ਪਾਰਟੀ ਨੇ ਵਿਧਾਨ ਸਭਾ ਚੋਣਾਂ ਮੌਕੇ ਉਹਨਾਂ ਨਾਲ ਵਾਅਦਾ ਕੀਤਾ ਸੀ। ਪਰੰਤੂ ਉਸ ਤੋਂ ਬਾਅਦ ਕਾਂਗਰਸ ਸਰਕਾਰ ਨੇ ਜਾਅਲੀ ਨੌਕਰੀ ਮੇਲੇ ਆਯੋਜਿਤ ਕਰਕੇ ਅਤੇ ਉਹਨਾਂ ਮੇਲਿਆਂ ਵਿਚ ਕੰਪਨੀਆਂ ਵੱਲੋਂ ਆਪਣੀ ਸਾਲਾਨਾ ਭਰਤੀ ਮੁਹਿੰਮ ਦੌਰਾਨ ਪਹਿਲਾਂ ਤੋਂ ਨੌਕਰੀਆਂ ਉੱਤੇ ਰੱਖੇ ਜਾ ਚੁੱਕੇ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਕੇ ਪੰਜਾਬ ਦੇ ਨੌਜਵਾਨਾਂ ਨੂੰ ਮੂਰਖ ਬਣਾਉਣਾ ਸ਼ੁਰੂ ਕਰ ਦਿੱਤਾ। ਅਕਾਲੀ ਆਗੂ ਨੇ ਕਿਹਾ ਕਿ ਇਕ ਬੇਰੁਜ਼ਗਾਰ ਵਿਅਕਤੀ ਸੌਖਿਆਂ ਹੀ ਨਸ਼ਿਆਂ ਵੱਲ ਧੱਕਿਆ ਜਾਂਦਾ ਹੈ ਅਤੇ ਅੱਗੇ ਜਾ ਕੇ ਅਪਰਾਧ ਦੀ ਦੁਨੀਆਂ ਵਿਚ ਦਖ਼ਲ ਹੋ ਜਾਂਦਾ ਹੈ। ਪੰਜਾਬ ਵਿਚ ਮੌਜੂਦਾ ਸਮੇਂ ਇਹੀ ਕੁਝ ਵਾਪਰ ਰਿਹਾ ਹੈ।
ਸੂਬਾ ਸਰਕਾਰ ਨੂੰ ਸਰਕਾਰੀ ਨੌਕਰੀਆਂ ਦੇਣ ਦੀ ਆੜ ਵਿਚ ਬੇਰੁਜ਼ਗਾਰ ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕਣ ਅਤੇ ਨਸ਼ਾ ਤਸਕਰਾਂ ਦੀ ਮੱਦਦ ਕਰਕੇ ਸੂਬੇ ਅੰਦਰ ਨਸ਼ਿਆਂ ਦਾ ਕਾਰੋਬਾਰ ਫੈਲਾਉਣ ਵਾਲੇ ਪੁਲਿਸ ਅਧਿਕਾਰੀਆਂ ਖ਼ਿਲਾਫ ਸਖ਼ਤ ਕਾਰਵਾਈ ਕਰਨ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਪੁਲਿਸ ਵਿਚ ਮੌਜੂਦ ਅਜਿਹੇ ਅਪਰਾਧੀਆਂ ਖ਼ਿਲਾਫ ਕੋਈ ਨਰਮੀ ਨਹੀਂ ਵਰਤੀ ਜਾਣੀ ਚਾਹੀਦੀ ਹੈ।
ਸੂਬੇ ਅੰਦਰ ਭਿਆਨਕ ਰੂਪ ਧਾਰਨ ਕਰਦੀ ਜਾ ਰਹੀ ਬੇਰੁਜ਼ਗਾਰੀ ਦੀ ਸਮੱਸਿਆ ਹੱਲ ਕਰਨ ਵਾਸਤੇ ਕਾਂਗਰਸ ਸਰਕਾਰ ਨੂੰ ਠੋਸ ਕਦਮ ਚੁੱਕਣ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਬੇਰੁਜ਼ਗਾਰੀ ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਵੱਲ ਧੱਕੇ ਜਾਣ ਦੀ ਮੁੱਖ ਵਜ•ਾ ਸਾਬਿਤ ਹੋ ਰਹੀ ਹੈ। ਉਹਨਾਂ ਕਿਹਾ ਪੰਜਾਬੀ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿਚ ਡਿੱਗਣ ਤੋਂ ਬਚਾਉਣ ਲਈ ਸਰਕਾਰ ਨੂੰ ਆਪਣਾ 'ਘਰ ਘਰ ਨੌਕਰੀ' ਦਾ ਵਾਅਦਾ ਪੂਰਾ ਕਰਨਾ ਚਾਹੀਦਾ ਹੈ। ਉਹਨਾਂ ਕਿਹਾ ਕਿ ਸਰਕਾਰ ਨੂੰ ਬੇਰੁਜ਼ਗਾਰ ਨੌਜਵਾਨਾਂ ਨੂੰ ਨੌਕਰੀਆਂ ਜਾਂ ਸੌਖੀ ਕਮਾਈ ਦੇ ਲਾਲਚ ਵਿਚ ਆ ਕੇ ਗਲਤ ਅਨਸਰਾਂ ਦੇ ਹੱਥੇ ਚੜ•ਣ ਤੋਂ ਵੀ ਬਚਾਉਣਾ ਚਾਹੀਦਾ ਹੈ।