ਚੰਡੀਗੜ•/30 ਅਪ੍ਰੈਲ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਜਿਹਨਾਂ ਕਿਸਾਨਾਂ ਦੀ ਕਣਕ ਦੀ ਫਸਲ ਸੜ• ਕੇ ਸੁਆਹ ਹੋ ਗਈ ਹੈ, ਉਹਨਾਂ ਪ੍ਰਤੀ ਕਾਂਗਰਸ ਸਰਕਾਰ ਦਾ ਲਾਪਰਵਾਹ ਅਤੇ ਅਣਮਨੁੱਖੀ ਵਤੀਰਾ ਕਿਸਾਨਾਂ ਨੂੰ ਮੌਤ ਦੇ ਜਬਾੜਿ•ਆਂ ਵੱਲ ਧੱਕ ਰਿਹਾ ਹੈ। ਉਹਨਾਂ ਨੇ ਅਜਿਹੇ ਸਾਰੇ ਕਿਸਾਨਾਂ ਨੂੰ ਤੁਰੰਤ ਰਾਹਤ ਦੇਣ ਦੀ ਮੰਗ ਕੀਤੀ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਆਪਣੇ ਵਾਅਦੇ ਮੁਤਾਬਿਕ 90 ਹਜ਼ਾਰ ਕਰੋੜ ਰੁਪਏ ਦੀ ਮੁਕੰਮਲ ਕਰਜ਼ਾ ਮੁਆਫੀ ਨਾ ਕੀਤੇ ਜਾਣ ਕਰਕੇ 400 ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਉਸ ਸਮੇਂ ਪਾਰਟੀ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਦਸਤਖ਼ਤ ਕੀਤੇ ਹਲਫੀਆ ਬਿਆਨ ਦੇ ਕੇ ਇਹ ਵਾਅਦਾ ਕੀਤਾ ਸੀ, ਪਰ ਫਿਰ ਵੀ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਹਾਲ ਹੀ ਵਿਚ ਪਟਿਆਲਾ ਅਤੇ ਫਤਿਹਗੜ• ਸਾਹਿਬ ਜ਼ਿਲਿ•ਆਂ ਦੇ ਸੈਂਕੜੇ ਦੀ ਕਿਸਾਨਾਂ ਦੀ ਸਾਰੀ ਕਣਕ ਦੀ ਫਸਲ ਸੜ• ਕੇ ਸੁਆਹ ਹੋ ਗਈ ਹੈ। ਲਗਭਗ ਪੰਦਰਾਂ ਦਿਨ ਪਹਿਲਾਂ ਤੇਜ਼ ਹਨੇਰੀ ਚੱਲਣ ਕਰਕੇ ਬਿਜਲੀ ਦੀਆਂ ਤਾਰਾਂ ਵਿਚੋਂ ਨਿਕਲੇ ਚੰਗਿਆੜਿਆਂ ਕਰਕੇ ਹਜ਼ਾਰਾਂ ਏਕੜ ਫਸਲ ਸੜ• ਗਈ ਸੀ, ਪਰ ਅਜੇ ਤੀਕ ਪੀੜਤ ਕਿਸਾਨਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਗਿਆ। ਹੁਣ ਸਰਕਾਰ ਦੇ ਇਸ ਲਾਪਰਵਾਹ ਅਤੇ ਅਣਮਨੁੱਖੀ ਵਤੀਰੇ ਨੇ ਕਿਸਾਨਾਂ ਦੀ ਜਾਨ ਲੈਣੀ ਸ਼ੁਰੂ ਕਰ ਦਿੱਤੀ ਹੈ। ਮਿਸਾਲ ਵਜੋਂ ਫਤਿਹਗੜ• ਸਾਹਿਬ ਵਿਚ ਪੈਂਦੇ ਪਿੰਡ ਚਨਾਰਥਲ ਦੇ ਕਿਸਾਨ ਮਹਿੰਦਰ ਸਿੰਘ ਦੀ ਆਪਣੇ 14 ਏਕੜ ਫਸਲ ਸੜ ਜਾਣ ਮਗਰੋ ਕੋਈ ਮੁਆਵਜ਼ਾ ਨਾ ਮਿਲਣ ਕਰਕੇ ਐਤਵਾਰ ਨੂੰ ਸਦਮੇ ਨਾਲ ਮੌਤ ਹੋ ਗਈ।
ਇਹ ਕਹਿੰਦਿਆਂ ਕਿ ਕਾਂਗਰਸੀ ਆਗੂ ਪੀੜਤ ਕਿਸਾਨਾਂ ਦੇ ਜ਼ਖ਼ਮਾਂ ਉੱਤੇ ਨਮਕ ਮਲ ਰਹੇ ਹਨ, ਸਰਦਾਰ ਬਾਦਲ ਨੇ ਕਿਹਾ ਕਿ ਪਿਛਲੇ ਦਿਨੀ ਪਟਿਆਲਾ ਜ਼ਿਲੇ ਦੇ ਪਿੰਡਾਂ ਤੋਂ ਸ਼ੁਰੂ ਹੋ ਕੇ ਫਤਿਹਗੜ• ਸਾਹਿਬ ਤਕ ਫੈਲੀ ਅੱਗ ਨਾਲ ਕਿਸਾਨਾਂ ਦੀ ਹਜ਼ਾਰਾਂ ਏਕੜ ਖੜ•ੀ ਫਸਲ ਸੜ ਗਈ ਤਾਂ ਕਾਂਗਰਸ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਅਤੇ ਸਥਾਨਕ ਵਿਧਾਇਕ ਨੇ ਕਿਸਾਨਾਂ ਨੂੰ ਤੁਰੰਤ ਰਾਹਤ ਦਿਵਾਉਣ ਦਾ ਭਰੋਸਾ ਦਿੱਤਾ ਸੀ। ਪਰੰਤੂ ਇੰਨੇ ਦਿਨ ਬੀਤਣ ਤੋਂ ਬਾਅਦ ਵੀ ਪੀੜਤ ਕਿਸਾਨਾਂ ਨੂੰ ਇਸ ਮੁੱਦੇ ਉੱਤੇ ਜ਼ਿਲ•ਾ ਪ੍ਰਸਾਸ਼ਨ ਵੱਲੋਂ ਕੋਈ ਹੁੰਗਾਰਾ ਨਹੀਂ ਮਿਲਿਆ। ਹੁਣ ਕਿਸਾਨਾਂ ਦੀ ਉਮੀਦ ਟੁੱਟਣੀ ਸ਼ੁਰੂ ਹੋ ਗਈ ਹੈ, ਕਿਉਂਕਿ ਇਸ ਸਰਕਾਰ ਦਾ ਪਿਛਲਾ ਰਿਕਾਰਡ ਹਰ ਵਾਅਦੇ ਤੋਂ ਮੁਕਰ ਜਾਣ ਦਾ ਰਿਹਾ ਹੈ।
ਕਣਕ ਨੂੰ ਅੱਗ ਲੱਗਣ ਦੀਆਂ ਵਾਰਦਾਤਾਂ ਨਾਲ ਝੰਬੇ ਕਿਸਾਨਾਂ ਦੀ ਦੁਰਦਸ਼ਾ ਪ੍ਰਤੀ ਅੱਖਾਂ ਮੀਚਣ ਲਈ ਸੂਬਾ ਸਰਕਾਰ ਦੀ ਨੁਕਤਾਚੀਨੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਹੁਣ ਲੱਖਾਂ ਹੀ ਕਿਸਾਨ ਗੁੰਡਾ ਟੈਕਸ ਲਗਾਏ ਜਾਣ ਕਰਕੇ ਮੰਡੀਆਂ ਵਿਚ ਤੰਗ ਹੋ ਰਹੇ ਹਨ। ਉਹਨਾਂ ਕਿਹਾ ਕਿ ਬਠਿੰਡਾ ਰਿਫਾਈਨਰੀ ਵਿਚ ਰੇਤਾ ਅਤੇ ਬਜਰੀ ਦੀ ਸਪਲਾਈ ਕਰਨ ਵਾਲੇ ਠੇਕੇਦਾਰਾਂ ਕੋਲੋਂ ਵਸੂਲੇ ਜਾਂਦੇ ਗੁੰਡਾ ਟੈਕਸ ਵਾਂਗ ਹੀ ਕਾਂਗਰਸੀ ਆਗੂ ਖਰੀਦੀ ਹੋਣੀ ਕਣਕ ਗੁਦਾਮਾਂ ਵਿਚ ਪਹੁੰਚਾਉਣ ਲਈ ਕਿਸਾਨਾਂ ਕੋਲੋਂ 3 ਤੋਂ 4 ਰੁਪਏ ਪ੍ਰਤੀ ਬੋਰੀ ਗੁੰਡਾ ਟੈਕਸ ਵਸੂਲ ਰਹੇ ਹਨ। ਉਹਨਾਂ ਕਿਹਾ ਕਿ ਕਾਂਗਰਸ ਸਰਕਾਰ ਲੋੜੀਂਦੇ ਢੋਅ ਢੁਆਈ ਦੇ ਸਾਧਨ ਜੁਟਾਉਣ ਵਿਚ ਨਾਕਾਮ ਸਾਬਿਤ ਹੋ ਚੁੱਕੀ ਹੈ, ਕਿਉਂਕਿ ਲੇਬਰ ਦੇ ਠੇਕੇ ਕਾਂਗਰਸੀ ਆਗੂਆਂ ਨੇ ਆਪਣੇ ਉਹਨਾਂ ਚੇਲੇ ਚਪਾਟਿਆਂ ਨੂੰ ਦੇ ਦਿੱਤੇ ਸਨ, ਜਿਹਨਾਂ ਕੋਲ ਨਾ ਤਾਂ ਲੋੜੀਂਦੇ ਟਰੱਕ ਸਨ ਅਤੇ ਨਾ ਹੀ ਬੰਦੇ ਸਨ। ਉਹਨਾਂ ਕਿਹਾ ਕਿ ਸਰਕਾਰ ਦੇ ਇਹਨਾਂ ਮਾੜੇ ਪ੍ਰਬੰਧਾਂ ਦਾ ਜੁਰਮਾਨਾ ਕਿਸਾਨਾਂ ਨੂੰ ਲਗਾਇਆ ਜਾ ਰਿਹਾ ਹੈ। ਉਹਨਾਂ ਨੇ ਕਿਸਾਨਾਂ ਨੂੰ ਕਿਹਾ ਕਿ ਉਹ ਕਾਂਗਰਸੀ ਦਲਾਲਾਂ ਨੂੰ ਗੁੰਡਾ ਟੈਕਸ ਨਾ ਦੇਣ।