ਕਿਹਾ ਕਿ ਅਕਾਲੀ ਦਲ ਹਮੇਸ਼ਾ ਆਪਣੇ ਵਾਅਦੇ ਨਿਭਾਉਂਦੈ, ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਕਰਨ ਅਤੇ ਸ਼ਗਨ ਸਕੀਮ ਦੇ ਲਾਭਪਾਤਰੀਆਂ ਨੁੰ ਵਿਆਹਾਂ ’ਤੇ 75000 ਰੁਪਏ ਰਾਸ਼ੀ ਦੇਣ ਦਾ ਐਲਾਲ
ਸੰਗਰੂਰ, 13 ਫਰਵਰੀ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੁੰ ਅਪੀਲ ਕੀਤੀ ਕਿ ਉਹ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਕੀਤੇ ਜਾ ਰਹੇ ਝੂਠੇ ਵਾਅਦਿਆਂ ਦੇ ਝਾਂਸੇ ਵਿਚ ਨਾ ਆਉਣ ਅਤੇ ਕਿਹਾ ਕਿ ਕੇਜਰੀਵਾਲ ਨੇ ਪੰਜਾਬ ਵਿਚ ਕੀਤੇ ਵਾਅਦਿਆਂ ਵਿਚੋਂ ਇਕ ਵੀ ਦਿੱਲੀ ਵਿਚ ਲਾਗੂ ਨਹੀਂ ਕੀਤਾ। ਉਹਨਾਂ ਇਹ ਵੀ ਐਲਾਨ ਕੀਤਾ ਕਿ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਦੇ ਲਾਭਪਾਤਰੀਆਂ ਨੁੰ ਹੁਣ 75000 ਰੁਪਏ ਦਿੱਤੇ ਜਾਇਆ ਕਰਨਗੇ।
ਅਕਾਲੀ ਦਲ ਦੇ ਪ੍ਰਧਾਨ ਲਹਿਰਾ ਵਿਚ ਗੋਬਿਦ ਸਿੰਘ ਲੌਂਗੋਵਾਲ ਅਤੇ ਦਿੜਬਾ ਵਿਚ ਗੁਲਜ਼ਾਰ ਸਿੰਘ ਦੇ ਹੱਕ ਵਿਚ ਜਨਤਕ ਇਕੱਠਾਂ ਨੂੰ ਸੰਬੋਧਨ ਕਰ ਰਹੇ ਸਨ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਉਹ ਇਕ ਵਾਰ ਫਿਰ ਤੋਂ ਕੇਜਰੀਵਾਲ ਦੇ ਝੁਠ ਨਾਲ ਮੂਰਖ ਨਹੀਂ ਬਣਨਗੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੁੰ ਪ੍ਰਮੁੱਖ ਸਿਆਸੀ ਪਾਰਟੀ ਬਣਾਉਣ ਦੇ ਬਾਵਜੂਦ ਅਰਵਿੰਦ ਕੇਜਰੀਵਾਲ ਨੇ ਪੰਜ ਸਾਲ ਵਿਚ ਕਦੇ ਪੰਜਾਬ ਦਾ ਗੇੜਾ ਨਹੀਂ ਮਾਰਿਆ। ਉਹਨਾਂ ਕਿਹਾ ਕਿ ਹੁਣ ਕੇਜਰੀਵਾਲ ਪੰਜਾਬ ਵਿਚ ਮਹਿਲਾਵਾਂ ਨੁੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕਰ ਰਹੇ ਹਨ ਜਦੋਂ ਕਿ ਪਿਛਲੇ 8 ਸਾਲਾਂ ਵਿਚ ਦਿੱਲੀ ਵਿਚ ਔਰਤਾਂ ਨੁੰ ਅਜਿਹਾ ਕੋਈ ਲਾਭ ਨਹੀਂ ਦਿੱਤਾ Çਅਗਾ। ਉਹਨਾਂ ਕਿਹਾ ਕਿ ਕੇਜਰੀਵਾਲ ਨੇ ਆਪ ਇਹ ਕਿਹਾ ਹੈ ਕਿ ਇਕ ਵਾਰ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੁੰ ਰੈਗੂਲਰ ਕਰ ਦੇਈਏ ਤਾਂ ਇਹ ਕੰਮ ਨਹੀਂ ਕਰਦੇ ਅਤੇ ਇਹੀ ਕਾਰਨ ਹੈ ਕਿ ਦਿੱਲੀ ਸਰਕਾਰ ਨੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮ ਰੈਗੂਲਰ ਨਹੀਂ ਕੀੇਤੇ।
ਇਸ ਦੌਰਾਨ ਸਰਦਾਰ ਬਾਦਲ ਨੇ ਲੋਕਾਂ ਨੁੰ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਕੀਤੇ ਵਾਅਦੇ ਨਿਭਾਏ ਹਨ। ਉਹਨਾਂ ਕਿਹਾ ਕਿ ਅਸੀਂ ਹੀ ਸੂਬੇ ਵਿਚ ਵਿਲੱਖਣ ਸਮਾਜ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਭਾਵੇਂ ਉਹ ਬੁਢਾਪਾ ਪੈਨਸ਼ਨ ਹੋਵੇ, ਆਟਾ ਦਾਲ ਜਾਂ ਫਿਰ ਸ਼ਗਨ ਸਕੀਮ। ਅਸੀਂ ਹਮੇਸ਼ਾ ਆਪਣੇ ਵਾਅਦੇ ਨਿਭਾਏ ਹੈ ਤੇ ਕਦੇ ਵੀ ਇਹਨਾਂ ਤੋਂ ਨਹੀਂ ਮੁਕੱਰੇੇ। ਉਹਨਾਂ ਕਿਹਾ ਕਿ ਮੈਂ ਲੋਕਾਂ ਨੁੰ ਭਰੋਸਾ ਦੁਆਉਂਦਾ ਹਾਂ ਕਿ ਇਕ ਵਾਰ ਅਕਾਲੀ ਦਲ ਤੇ ਬਸਪਾ ਸਰਕਸਾਰ ਦੇ ਸਹੁੰ ਚੁੱਕਣ ਤੋਂ ਬਾਅਦ ਬੁਢਾਪਾ ਪੈਨਸ਼ਨ ਵਧਾ ਕੇ 31000 ਰੁਪਏ ਕੀਤੀ ਜਾਵੇਗੀ ਅਤੇ ਸ਼ਗਨ ਸਕੀਮ ਤਹਿਤ ਸਮਾਜ ਦੇ ਕਮਜ਼ੋਰ ਵਰਗਾਂ ਦੀਆਂ ਧੀਆਂ ਨੁੰ ਵਿਆਹ ’ਤੇ 75000 ਰੁਪਏ ਦਿੱਤੇ ਜਾਣਗੇ।
ਸਰਦਾਰ ਬਾਦਲ ਨੇ ਕਿਹਾ ਕਿ ਭਲਾਈ ਸਕੀਮਾਂ ਦੇ ਅੱਜ ਕੀਤੇ ਦੋ ਐਲਾਨ ਪਾਰਟੀ ਵੱਲੋਂ ਪਹਿਲਾਂ ਐਲਾਨੇ 13 ਨੁਕਾਤੀ ਏਜੰਡੇ ਨਾਲੋਂ ਤੇ ਸਮਾਜ ਦੇ ਵੱਖ ਵੱਖ ਵਰਗਾਂ ਤੋਂ ਮਿਲੇ ਮੰਗ ਪੱਤਰਾਂ ਦੇ ਆਧਾਰ ’ਤੇ ਕੀਤੇ ਐਲਾਨਾਂ ਨਾਲੋਂ ਵੱਖਰੇ ਹਨ। ਉਹਨਾਂ ਕਿਹਾ ਕਿ 13 ਨੁਕਾਤੀ ਏਜੰਡੇ ਦੇ ਹਿੱਸੇ ਵਜੋਂ ਬੀ ਪੀ ਐਲ ਪਰਿਵਾਰਾਂ ਦੀ ਅਗਵਾਈ ਕਰ ਰਹੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਜਾਵੇਗੀ, ਸਾਰੇ ਘਰੇਲੂ ਖਪਤਕਾਰਾਂ ਨੂੰ ਹਰ ਮਹੀਨੇ 400 ਯੁਨਿਟ ਬਿਜਲੀ ਮੁਫਤ ਦਿੱਤੀ ਜਾਵੇਗੀ, ਉਚੇਰੀ ਸਿੱਖਿਆ ਲਈ 10 ਲੱਖ ਰੁਪਏ ਦਾ ਸਟੂਡੈਂਟ ਕਾਡਰ ਹੋਵੇਗਾ, 10 ਲੱਖ ਰੁਪਏ ਦਾ ਮੈਡੀਕਲ ਬੀਮਾ ਕਰਵਾਇਆ ਜਾਵੇਗਾ, 1 ਲੱਖ ਸਰਕਾਰੀ ਨੌਕਰੀਆਂ ਤੇ 10 ਲੱਖ ਪ੍ਰਾਈਵੇਟ ਨੌਕਰੀਆਂ ਦੀ ਸਿਰਜਣਾ ਕੀਤੀ ਜਾਵੇਗੀ, ਬੇਘਰੇ ਲੋਕਾਂ ਨੂੰ ਪੰਜ ਲੱਖ ਮਕਾਨ ਮੁਫਤ ਬਣਾ ਕੇ ਦਿੱਤੇ ਜਾਣਗੇ ਤੇ ਲੋੜਵੰਦਾਂ ਨੁੰ ਪੰਜ ਪੰਜ ਮਰਲੇ ਦੇ ਪਲਾਟ ਦਿੱਤੇ ਜਾਣਗੇ।
ਅਕਾਲੀ ਦਲ ਦੇ ਪ੍ਰਧਾਨ ਨੇ ਇਹ ਵੀ ਐਲਾਨ ਕੀਤਾ ਕਿ ਅਕਾਲੀ ਦਲ ਕਿਸਾਨਾਂ ਵਾਸਤੇ ਖੇਤੀ ਲਾਗਤ ਘਟਾਉਣ ਲਈ ਵੀ ਵਚਨਬੱਧ ਹੈ। ਉਹਨਾਂ ਕਿਹਾ ਕਿ ਇਸ ਗੱਲ ਨੂੰ ਧਿਆਨ ਵਿਚ ਰੱਖਦਿਆਂ ਪਾਰਟੀ ਨੇ ਫੈਸਲਾ ਕੀਤਾ ਹੈ ਕਿ ਅਕਾਲੀ ਦਲ ਤੇ ਬਸਪਾ ਸਰਕਾਰ ਬਣਨ ’ਤੇ ਖੇਤੀਬਾੜੀ ਲਈ ਡੀਜ਼ਲ 10 ਲੱਖ ਰੁਪਏ ਪ੍ਰਤੀ ਲੀਟਰ ਸਸਤਾ ਦਿੱਤਾ ਜਾਵੇਗਾ। ਉਹਨਾਂ ਨੇ ਇਹ ਵੀ ਐਲਾਨ ਕੀਤਾ ਕਿ ਗਠਜੋੜ ਸਰਕਾਰ ਸਿੱਖਿਆ ਅਤੇ ਸਿਹਤ ’ਤੇ ਧਿਆਨ ਕੇਂਦਰਤ ਕਰੇਗੀ ਅਤੇ ਹਰ ਬਲਾਕ ਵਿਚ ਮੈਗਾ ਸਕੂਲ ਬਣਾ ਕੇ ਮਿਆਰੀ ਸਿੱਖਿਆ ’ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ ਅਤੇ ਹਰ ਹਲਕੇ ਵਿਚ ਇਕ ਵੱਡਾ ਹਸਪਤਾਲ ਤੇ ਹਰੇਕ ਜ਼ਿਲ੍ਹੇ ਵਿਚ ਇਕ ਮੈਡੀਕਲ ਕਾਲਜ ਬਣਾਇਆ ਜਾਵੇਗਾ।
ਨੌਜਵਾਨਾਂ ਨੁੰ ਹੋਰ ਮੌਕੇ ਪ੍ਰਦਾਨ ਕਰਨ ਦੀ ਜ਼ਰੂਰਤ ਦੀ ਗੱਲ ਕਰਦਿਆਂ ਸਰਦਾਰ ਬਾਦਲ ਨੇ ਕਿਹਾ ਕਿ ਅਸੀਂ ਸਰਕਾਰੀ ਸਕੂਲਾਂ ਵਿਚ ਪੜ੍ਹਦੇ ਵਿਦਿਆਰਥੀਆਂ ਲਈ ਮੈਡੀਕਲ ਕਾਲਜਾਂ ਸਮੇਤ ਤਕਨੀਕੀ ਸਿੱਖਿਆ ਸੰਸਥਾਵਾਂ ਵਿਚ 33 ਫੀਸਦੀ ਸੀਟਾਂ ਰਾਖਵੀਂਆਂ ਕਰਾਂਗੇ ਤੇ ਉਹਨਾਂ ਦੀ ਟਿਊਸ਼ਨ ਫੀਸ ਵੀ ਭਰਾਂਗੇ। ਉਹਨਾਂ ਇਹ ਵੀ ਐਲਾਨ ਕੀਤਾ ਕਿ ਪ੍ਰਾਈਵੇਟ ਵਿਚ 75 ਫੀਸਦੀ ਨੌਕਰੀਆਂ ਪੰਜਾਬੀ ਨੌਜਵਾਨਾਂ ਵਾਸਤੇ ਰਾਖਵੀਂਆਂ ਕੀਤੀਆਂ ਜਾਣਗੀਆਂ।