ਚੰਡੀਗੜ੍ਹ/10ਸਤੰਬਰ:ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਹੈ ਕਿ ਪਾਰਟੀ ਦੁਆਰਾ ਕਾਂਗਰਸ ਪਾਰਟੀ ਅਤੇ ਗਰਮਖ਼ਿਆਲੀ ਤੱਤਾਂ ਵਿਚਲੇ ਨਾਪਾਕ ਗਠਜੋੜ ਦਾ ਪਰਦਾਫਾਸ਼ ਕਰਨ ਲਈ ਚਲਾਈ ਮੁਹਿੰਮ ਤਹਿਤ 15 ਸਤੰਬਰ ਨੂੰ ਫਰੀਦਕੋਟ ਵਿਖੇ ਕੀਤੀ ਜਾਣ ਵਾਲੀ ਪੋਲ ਖੋਲ੍ਹ ਰੈਲੀ ਹੁਣ 16 ਸਤੰਬਰ ਨੂੰ ਉਸੇ ਸ਼ਹਿਰ ਵਿਚ ਹੋਵੇਗੀ।
ਇਸ ਬਾਰੇ ਜਾਣਕਾਰੀ ਦਿੰਦਿਆਂ ਅਕਾਲੀ ਦਲ ਦੇ ਸਕੱਤਰ ਸਰਦਾਰ ਚਰਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਇਹ ਰੈਲੀ ਫਰੀਦਕੋਟ ਦੀ ਦਾਣਾ ਮੰਡੀ ਵਿਚ ਕੀਤੀ ਜਾਵੇਗੀ। ਇਸ ਰੈਲੀ ਵਿਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਵੱਲੋਂ ਸ਼ਿਰਕਤ ਕੀਤੀ ਜਾਵੇਗੀ।