ਭਗਵੰਤ ਮਾਨ ਨੁੰ ਪੁੱਛਿਆ ਕਿ ਉਸਨੇ ਕਦੇ ਵੀ ਕੇਜਰੀਵਾਲ ਦੇ ਪੰਜਾਬ ਵਿਰੋਧੀ ਏਜੰਡੇ ’ਤੇ ਸਵਾਲ ਕਿਉਂ ਨਹੀਂ ਚੁੱਕੇ
ਕਿਹਾ ਕਿ ਦਿੱਲੀ ਮਾਡਲ ਦੇ ਨਤੀਜੇ ਵਜੋਂ ਅਕਾਲੀ ਦਲ ਵੱਲੋਂ ਕੀਤੀ ਕਿਸਾਨਾਂ ਲਈ ਮੁਫਤ ਬਿਜਲੀ ਦੇ ਸਮਾਜ ਭਲਾਈ ਲਾਭ ਬੰਦ ਹੋ ਜਾਣਗੇ
ਅਮਰਗੜ੍ਹ, ਮਾਲੇਰਕੋਟਲਾ, 14 ਫਰਵਰੀ : ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਨੁੰ ਮੌਕਾ ਦੇਣ ਦਾ ਮਤਲਬ ਹੈ ਕਿ ਪੰਜਾਬ ਦੇ ਦਰਿਆਈ ਪਾਣੀਆਂ ਨੂੰ ਖੋਹਣ ਲਈ ਹਸਤਾਖ਼ਰ ਕਰਨਾ ਹੈ ਅਤੇ ਇਸ ਨਾਲ ਅਕਾਲੀ ਦਲ ਵੱਲੋਂ ਸ਼ੁਰੂ ਵਿਚ ਸ਼ੁਰੂ ਕੀਤੀਆਂ ਸਾਰੀਆਂ ਸਮਾਜ ਭਲਾਈ ਸਕੀਮਾਂ ਵੀ ਬੰਦ ਹੋ ਜਾਣਗੀਆਂ।
ਇਥੇ ਅਮਰਗੜ੍ਹ ਤੋਂ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਅਤੇ ਮਾਲੇਰਕੋਟਲਾ ਤੋਂ ਨੁਸਰਤ ਅਲੀ ਖਾਨ ਬੱਗਾ ਦੇ ਹੱਕ ਵਿਚ ਚੋਣ ਇਕੱਠਾਂ ਨੁੰ ਸੰਬੋਧਨ ਕਰਦਿਆਂ ਬਠਿੰਡਾ ਦੇ ਐਮ ਪੀ ਨੇ ਉਹ ਹਲਫੀਆ ਬਿਆਨ ਵਿਖਾਇਆ ਜੋ ਆਪ ਮੁਖੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਵਜੋਂ ਸੁਪਰੀਮ ੋਕਰਟ ਵਿਚ ਦਾਇਰ ਕੀਤਾ ਹੈ ਤੇ ਕਿਹਾ ਕਿ ਇਹ ਸਬੂਤ ਹੈ ਕਿ ਆਮ ਆਦਮੀ ਪਾਰਟੀ ਪੰਜਾਬ ਦੇ ਦਰਿਆਈ ਪਾਣੀਆਂ ਨੁੰ ਖੋਹ ਕੇ ਦਿੱਲੀ ਅਤੇ ਹਰਿਆਣਾ ਨੁੰ ਦੇ ਦੇਵੇਗੀ। ਉਹਨਾਂ ਕਿਹਾ ਕਿ ਇਥੇ ਹੀ ਬੱਸ ਨਹੀਂ ਬਲਕਿ ਆਮ ਆਦਮੀ ਪਾਰਟੀ ਨੇ ਅਜਿਹੇ ਹੋਰ ਹਲਫੀਆ ਬਿਆਨ ਸੁਪਰੀਮ ਕੋਰਟ ਵਿਚ ਦਾਇਰ ਕੀਤ ਹਨ ਜਿਹਨਾਂ ਵਿਚ ਮੰਗ ਕੀਤੀ ਹੈ ਕਿ ਸੁਬੇ ਦੇ ਥਰਮਲ ਪਲਾਂਟ ਬੰਦ ਕੀਤੇ ਜਾਣ ਅਤੇ ਪੰਜਾਬ ਦੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕੀਤੇ ਜਾਣ।
ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਪੰਜਾਬੀ ਚੰਗੀ ਤਰ੍ਹਾਂ ਜਾਣਦੇ ਹਨ ਕਿ ਜਿਹੜੇ ਦਿੱਲੀ ਮਾਡਲ ਦਾ ਕੇਜਰੀਵਾਲ ਪ੍ਰਚਾਰ ਕਰ ਰਿਹਾ ਹੈ, ਉਸ ਵਿਚ ਕਿਸਾਨਾਂ ਲਈ ਮੁਫਤ ਬਿਜਲੀ ਦੀ ਕੋਈ ਥਾਂ ਨਹੀਂ ਹੈ ਤੇ ਨਾ ਹੀ ਇਹ ਦਿੱਲੀ ਵਿਚ ਲਾਗੂ ਹੈ। ਉਹਨਾਂ ਕਿਹਾ ਕਿ ਇਸੇ ਤਰੀਕੇ ਦਿੱਲੀ ਮਾਡਲ ਤਹਿਤ ਆਟਾ ਦਾਲ, ਬੁੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਵਰਗੇ ਲਾਭ ਸਮਾਜ ਦੇ ਕਮਜ਼ੋਰ ਵਰਗਾਂ ਨੁੰ ਨਹੀਂ ਦਿੱਤੇ ਜਾਣਗੇ।
ਸਰਦਾਰਨੀ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕੇਜਰੀਵਾਲ ਝੂਠੇ ਵਾਅਦਿਆਂ ਨਾਲ ਪੰਜਾਬੀਆਂ ਨੁੰ ਮੂਰਖ ਬਣਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹਨਾਂ ਕਿਹਾ ਕਿ ਭਗਵੰਤ ਮਾਨ ਵਰਗਾ ਡੰਮੀ ਚੇਹਰਾ ਵੀ ਇੰਨਾ ਦਲੇਰ ਨਹੀਂ ਹੈ ਕਿ ਕੇਜਰੀਵਾਲ ਨੁੰ ਉਸਦੇ ਪੰਜਾਬ ਵਿਰੋਧੀ ਏਜੰਡੇ ਬਾਰੇ ਸਵਾਲ ਕਰ ਸਕੇ। ਉਹਨਾਂ ਕਿਹਾ ਕਿ ਭਗਵੰਤ ਮਾਨ ਨੇ ਕੇਜਰੀਵਾਲ ਨੁੰ ਇਕ ਵਾਰ ਨਹੀਂ ਪੁੱਛਿਆ ਕਿ ਉਸਨੇ ਪੰਜਾਬ ਦੇ ਦਰਿਆਈ ਪਾਣੀਆਂ ਦੇ ਮਾਮਲੇ ਜਾਂ ਫਿਰ ਸੂਬੇ ਦੇ ਥਰਮਲ ਪਲਾਂਟ ਬੰਦ ਕਰਨ ਦੇ ਮਾਮਲੇ ਅਤੇ ਆਮ ਆਦਮੀ ਪਾਰਟੀ ਵੱਲੋਂ ਪਰਾਲੀ ਸਾੜਨ ਵਾਲੇ ਪੰਜਾਬੀ ਕਿਸਾਨਾਂ ਖਿਲਾਫ ਕੇਸ ਦਰਜ ਕਰਨ ਦੇ ਮਾਮਲੇ ’ਤੇ ਪੰਜਾਬ ਵਿਰੋਧੀ ਸਟੈਂਡ ਕਿਉਂ ਲਿਆ। ਉਹਨਾਂ ਕਿਹਾ ਕਿ ਭਗਵੰਤ ਮਾਨ ਦੱਸੇ ਕਿ ਜੇਕਰ ਉਸਨੇ ਕੇਜਰੀਵਾਲ ਦੇ ਤਰਸ ’ਤੇ ਹੀ ਜਿਉਣਾ ਹੈ ਤਾਂ ਫਿਰ ਉਸ ਤੋਂ ਭਵਿੱਖ ਵਿਚ ਪੰਜਾਬ ਦੇ ਕਿਸਾਨਾਂ ਦੇ ਹਿਤਾਂ ਦੀ ਰਾਖੀ ਦੀ ਆਸ ਕਿਵੇਂ ਕੀਤੀ ਜਾ ਸਕਦੀ ਹੈ ?
ਬਠਿੰਡਾ ਦੇ ਐਮ ਪੀ ਨੇ ਕਾਂਗਰਸ ਪਾਰਟੀ ਵੱਲੋਂ ਪਿਛਲੇ ਪੰਜ ਸਾਲਾਂ ਵਿਚ ਪੰਜਾਬੀਆਂ ਲਈ ਕੁਝ ਵੀ ਨਾ ਕਰਨ ਦੀ ਪੋਲ ਵੀ ਖੋਲ੍ਹ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਪਵਿੱਤਰ ਗੁਟਕਾ ਸਾਹਿਬ ਦੀ ਝੂਠੀ ਸਹੁੰ ਚੁੱਕ ਕੇ ਸੱਤਾ ਹਾਸਲ ਕੀਤੀ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਸਰਕਾਰ ਬਣਾਉਣ ਮਗਰੋਂ ਲੋਕਾਂ ਨਾਲ ਕੀਤਾ ਹਰ ਵਾਅਦਾ ਵਿਸਾਰ ਦਿੱਤਾ ਭਾਵੇਂ ਉਹ ਕਿਸਾਨਾਂ ਲਈ ਪੂਰਨਾ ਕਰਜ਼ਾ ਮੁਆਫੀ ਸੀ, ਨੌਜਵਾਨਾਂ ਨੁੰ ਰੋਜ਼ਗਾਰ ਦੇਣਾ, ਬੁਢਾਪਾ ਪੈਨਸ਼ਨ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਕਰਨਾ ਜਾਂ ਫਿਰ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 51000 ਰੁਪਏ ਕਰਨਾ ਸੀ।
ਉਹਨਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਗਰੀਬ ਮੁੱਖ ਮੰਤਰੀ ਹੋਣ ਦੇ ਦਾਅਵੇ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਚੰਨੀ ਦਾ ਦਾਅਵਾ ਉਸਦੇ ਭਾਣਜੇ ਹਨੀ ਦੇ ਘਰੋਂ 11 ਕਰੋੜ ਰੁਪਏ ਨਗਦ ਤੇ ਭਾਰੀ ਮਾਤਰਾ ਵਿਚ ਸੋਨੇ ਤੋਂ ਇਲਾਵਾ 56 ਕਰੋੜ ਰੁਪਏ ਦੀ ਬੇਨਾਮੀ ਜਾਇਦਾਦ ਦੇ ਕਾਗਜ਼ ਮਿਲਣ ਨਾਲ ਬੇਨਕਾਬ ਹੋ ਗਿਆ ਹੈ। ਉਹਨਾਂ ਕਿਹਾ ਕਿ ਹਨੀ ਨੇ ਵੀ ਇਹ ਮੰਨ ਲਿਆ ਹੈ ਕਿ ਜੋ ਪੈਸਾ ਉਸ ਕੋਲੋਂ ਵਸੂਲ ਹੋਇਆ ਹੈ, ਉਹ ਰੇਤ ਮਾਫੀਆ ਦੇ ਨਾਲ ਨਾਲ ਤਬਾਦਲਿਆਂ ਤੇ ਤਾਇਨਾਤੀਆਂ ਲਈ ਲਿਆ ਪੈਸਾ ਹੈ।
ਲੋਕਾਂ ਨੁੰ ਚੰਨੀ ਅਤੇ ਕਾਂਗਰਸ ਪਾਰਟੀ ਨੁੰ ਠੁਕਰਾਉਣ ਦੀ ਅਪੀਲ ਕਰਦਿਆਂ ਸਰਦਾਰਨੀ ਬਾਦਲ ਨੇ ਮੁੱਖ ਮੰਤਰੀ ਵੱਲੋਂ ਐਸ ਸੀ ਭਾਈਚਾਰੇ ਲਈ ਨਾ ਡੱਟਣ ਦੀ ਵੀ ਨਿਖੇਧੀ ਕੀਤੀ ਤੇ ਦੱਸਿਆ ਕਿ ਜਦੋਂ ਸਾਧੂ ਸਿੰਘ ਧਰਮਸੋਤ ਨੇ ਐਸ ਸੀ ਸਕਾਲਰਸ਼ਿਪ ਦੇ 64 ਕਰੋੜ ਰੁਪਏ ਦਾ ਘੁਟਾਲਾ ਕੀਤਾ ਤਾਂ ਚੰਨੀ ਨੇ ਇਕ ਵਾਰ ਵੀ ਐਸ ਸੀ ਭਾਈਚਾਰੇ ਦੇ ਵਿਦਿਆਰਥੀਆਂ ਲਈ ਆਵਾਜ਼ ਬੁਲੰਦ ਨਹੀਂ ਕੀਤੀ।
ਉਹਨਾਂ ਨੇ ਲੋਕਾਂ ਨੁੰ ਅਪੀਲ ਕੀਤੀ ਕਿ ਉਹ ਸਮੇਂ ਦੀ ਕਸਵੱਟੀ ’ਤੇ ਪਰਖੇ ਅਕਾਲੀ ਦਲ ਤੇ ਬਸਪਾ ਗਠਜੋੜ ਨੁੰ ਵੋਟਾਂ ਪਾਉਣ। ਉਹਨਾਂ ਕਿਹਾ ਕਿ ਇਹ ਗਠਜੋੜ ਸਰਕਾਰ ਬੀ ਪੀ ਐਲ ਪਰਿਵਾਰਾਂ ਦੀ ਅਗਵਾਈ ਕਰਨ ਵਾਲੀਆਂ ਮਹਿਲਾਵਾਂ ਨੁੰ ਹਰ ਮਹੀਨੇ 2 ਹਜ਼ਾਰ ਰੁਪਏ ਦੀ ਸਹਾਇਤਾ ਦੇਵੇਗੀ, ਹਰ ਮਹੀਨੇ ਘਰੇਲੂ ਖਪਤਕਾਰਾਂ ਨੁੰ 400 ਯੁਨਿਟ ਮੁਫਤ ਬਿਜਲੀ ਦੇੇਵਗੀ, ਵਿਦਿਆਰਥੀਆਂ ਨੁੰ ਉਚੇਰੀ ਸਿੱਖਿਆ ਲਈ 10 ਲੱਖ ਰੁਪਏ ਦਾ ਸਟੂਡੈਂਟ ਕਾਰਡ, ਹਰੇਕ ਲਈ 10 ਲੱਖ ਰੁਪਏ ਦਾ ਮੈਡੀਕਲਾ ਬੀਮਾ, ਇਕ ਲੱਖ ਸਰਕਾਰੀ ਨੌਕਰੀਆਂ, 10 ਲੱਖ ਪ੍ਰਾਈਵੇਟ ਨੌਕਰੀਆਂ, ਬੇਘਰਿਆਂ ਨੂੰ ਪੰਜ ਲੱਖ ਘਰ ਅਤੇ ਲੋੜਵੰਦਾਂ ਨੁੰ ਪੰਜ ਪੰਜ ਮਰਲੇ ਦੇ ਪਲਾਟ ਦੇੇਵੇਗੀ।