ਸ਼ਾਹਕੋਟ/14 ਮਈ: ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਸਰਦਾਰ ਬਿਕਰਮ ਸਿੰਘ ਮਜੀਠੀਆ ਨੇ ਅੱਜ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਉਹ ਆ ਰਹੀ ਜ਼ਿਮਨੀ ਚੋਣ ਵਿਚ ਗੈਰ-ਕਾਨੂੰਨੀ ਮਾਈਨਿੰਗ ਮਾਫੀਆ ਦੇ ਸਰਗਨੇ ਹਰਦੇਵ ਸਿੰਘ ਲਾਡੀ ਨੂੰ ਨਕਾਰ ਕੇ ਕਾਂਗਰਸ ਸਰਕਾਰ ਨੂੰ ਬਿਜਲੀ ਦਾ ਝਟਕਾ ਦੇਣ। ਉਹਨਾਂ ਕਿਹਾ ਕਿ ਕਾਂਗਰਸ ਨੇ ਸਮਾਜ ਦੇ ਹਰ ਵਰਗ ਨੂੰ ਧੋਖਾ ਦਿੱਤਾ ਹੈ।
ਨੌਜਵਾਨਾਂ ਨੂੰ ਆਪਣੇ ਸੂਬੇ ਪੰਜਾਬ ਖਾਤਰ ਇਹ ਲੜਾਈ ਲੜਣ ਵਾਸਤੇ ਪ੍ਰੇਰਿਤ ਕਰਦਿਆਂ ਸੀਨੀਅਰ ਆਗੂ ਨੇ ਇਕੱਠੇ ਹੋਏ ਹਜ਼ਾਰਾਂ ਨੌਜਵਾਨਾਂ ਨੂੰ ਆਖਿਆ ਕਿ ਉਹ ਪੂਰੇ ਹਲਕੇ ਵਿਚ ਜਾ ਕੇ ਇਸ ਝੂਠੀ ਕਾਂਗਰਸ ਸਰਕਾਰ ਦੇ ਧੋਖਿਆਂ ਅਤੇ ਝੂਠਾਂ ਦਾ ਪਰਦਾਫਾਸ਼ ਕਰਨ।
ਸ਼ਾਹਕੋਟ ਚੋਣ ਨੂੰ ਹਰ ਖੁਦਕੁਸ਼ੀ ਕਰ ਚੁੱਕੇ ਕਿਸਾਨ ਅਤੇ ਹਰ ਬੇਰੁਜ਼ਗਾਰ ਨੌਜਵਾਨ ਨਾਲ ਹੋਈ ਬੇਇਨਸਾਫੀ ਦਾ ਹਿਸਾਬ ਬਰਾਬਰ ਕਰਨ ਦਾ ਮੌਕਾ ਕਰਾਰ ਦਿੰਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਕਿਸਾਨਾਂ ਸਿਰ ਰਾਸ਼ਟਰੀ, ਸਹਿਕਾਰੀ ਬੈਂਕਾਂ ਅਤੇ ਆੜ•ਤੀਆਂ ਦੇ 90 ਹਜ਼ਾਰ ਕਰੋੜ ਰੁਪਏ ਦੇ ਕਰਜ਼ੇ ਉੱਤੇ ਲੀਕ ਫੇਰਨ ਦੇ ਵਾਅਦੇ ਤੋਂ ਮੁਕਰਨ ਮਗਰੋਂ 450 ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ। ਉਹਨਾਂ ਕਿਹਾ ਕਿ ਇਸੇ ਤਰ•ਾਂ ਨੌਜਵਾਨਾਂ ਨੂੰ ਨੌਕਰੀਆਂ, 2500 ਰੁਪਏ ਪ੍ਰਤੀ ਮਹੀਨਾ ਬੇਰੁਜ਼ਗਾਰੀ ਭੱਤਾ ਅਤੇ ਮੋਬਾਇਲ ਫੋਨ ਦੇਣ ਦੇ ਵਾਅਦੇ ਕੀਤੇ ਗਏ ਸਨ, ਪਰ ਸਰਕਾਰ ਨੇ ਕੋਈ ਵੀ ਵਾਅਦਾ ਪੂਰਾ ਨਹੀਂ ਕੀਤਾ। ਉਹਨਾਂ ਕਿਹਾ ਕਿ ਇਸ ਮੌਜੂਦਾ ਸਰਕਾਰ ਨੇ ਸਿਰਫ ਦੋ ਵਿਅਕਤੀਆਂ ਨੂੰ ਨੌਕਰੀਆਂ ਦਿੱਤੀਆਂ ਹਨ, ਪਹਿਲੀ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਨੂੰ ਅਤੇ ਦੂਜੀ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੱਧੂ ਦੀ ਪਤਨੀ ਨੂੰ।

ਇਹ ਟਿੱਪਣੀ ਕਰਦਿਆਂ ਕਿ ਸਮਾਜ ਦੇ ਸਾਰੇ ਵਰਗੇ ਖੁਦ ਨੂੰ ਠੱਗੇ ਮਹਿਸੂਸ ਕਰ ਰਹੇ ਹਨ, ਅਕਾਲੀ ਆਗੂ ਨੇ ਕਿਹਾ ਕਿ ਬਜ਼ੁਰਗਾਂ ਨੂੰ ਉਹਨਾਂ ਦੀ ਬੁਢਾਪਾ ਪੈਨਸ਼ਨ 500 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਕਰਨ ਦਾ ਵਾਅਦਾ ਕੀਤਾ ਗਿਆ ਸੀ। ਹੁਣ ਉਹਨਾਂ ਨੂੰ 500 ਰੁਪਏ ਵੀ ਨਹੀਂ ਮਿਲ ਰਹੇ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 51 ਹਜ਼ਾਰ ਰੁਪਏ ਅਤੇ ਗਰੀਬ ਤਬਕਿਆਂ ਨੂੰ ਘਿਓ, ਚੀਨੀ ਅਤੇ ਚਾਹ-ਪੱਤੀ ਦੇਣ ਦਾ ਵਾਅਦਾ ਕੀਤਾ ਸੀ। ਇਹ ਸਾਰੇ ਵਾਅਦੇ ਪੂਰੇ ਕਰਨ ਵਿਚ ਨਾਕਾਮ ਸਾਬਿਤ ਹੋਈ ਹੈ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਇਸ ਸਰਕਾਰ ਦਾ ਪਰਦਾਫਾਸ਼ ਕਰਨਾ ਚਾਹੀਦਾ ਹੈ, ਜਿਸ ਨੇ ਕਰਜ਼ੱਈ ਕਿਸਾਨਾਂ ਦੀ ਦੁਬਾਰਾ ਕੁਰਕੀ ਸ਼ੁਰੂ ਕਰ ਦਿੱਤੀ ਹੈ, ਆਮ ਲੋਕਾਂ ਉੱਤੇ ਨਵੇਂ ਟੈਕਸ ਲਗਾ ਰਹੀ ਹੈ ਅਤੇ ਖੇਤ ਮਜ਼ਦੂਰਾਂ ਦੇ ਕਰਜ਼ੇ ਮੁਆਫ ਕਰਨ ਵਿਚ ਨਾਕਾਮ ਸਾਬਿਤ ਹੋ ਰਹੀ ਹੈ।
ਕਾਂਗਰਸੀ ਉਮੀਦਵਾਰ ਖ਼ਿਲਾਫ ਦਰਜ ਗੈਰ-ਕਾਨੂੰਨੀ ਮਾਈਨਿੰਗ ਦੇ ਕੇਸ ਬਾਰੇ ਬੋਲਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਹ ਕਿਸੇ ਕਾਂਗਰਸੀ ਆਗੂ ਦਾ ਕੰਮ ਸੀ, ਜਿਹੜਾ ਨਹੀਂ ਸੀ ਚਾਹੁੰਦਾ ਕਿ ਉਸ ਨੂੰ ਪਾਰਟੀ ਦੀ ਟਿਕਟ ਮਿਲੇ। ਉਹਨਾਂ ਕਿਹਾ ਕਿ ਲਾਡੀ ਖ਼ਿਲਾਫ ਸਟਿੰਗ ਆਪਰੇਸ਼ਨ ਉਹਨਾਂ ਨੌਜਵਾਨਾਂ ਨੇ ਕੀਤਾ ਸੀ, ਜਿਹਨਾਂ ਨੂੰ ਆਪਣੀ ਕਮਾਈ ਵਿਚੋਂ ਕੁੱਝ ਹਿੱਸਾ ਕਾਂਗਰਸੀ ਉਮੀਦਵਾਰ ਨੂੰ ਦੇਣ ਵਾਸਤੇ ਆਖਿਆ ਜਾ ਰਿਹਾ ਸੀ। ਉਹਨਾਂ ਕਿਹਾ ਕਿ ਲਾਡੀ ਵੱਲੋਂ ਹੁਣ ਇਹਨਾਂ ਨੌਜਵਾਨਾਂ ਨੂੰ ਉਸ ਦਾ ਪਰਦਾਫਾਸ਼ ਕਰਨ ਵਾਸਤੇ ਧਮਕਾਇਆ ਜਾ ਰਿਹਾ ਹੈ।
ਐਸਐਚਓ ਪਰਮਿੰਦਰ ਬਾਜਵਾ ਬਾਰੇ ਬੋਲਦਿਆਂ ਅਕਾਲੀ ਆਗੂ ਨੇ ਕਿਹਾ ਕਿ ਐਸਐਚਓ ਨੂੰ ਬਹੁਤ ਹੀ ਕਾਬਿਲ ਅਧਿਕਾਰੀ ਮੰਨਿਆ ਜਾਂਦਾ ਸੀ, ਜਿਸ ਵਾਸਤੇ ਉਸ ਨੂੰ ਪ੍ਰਸੰਸਾ ਪੱਤਰ ਵੀ ਦਿੱਤਾ ਗਿਆ ਸੀ। ਪਰ ਜਦੋਂ ਉਸ ਨੇ ਲਾਡੀ ਖ਼ਿਲਾਫ ਪਰਚਾ ਦਰਜ ਕਰ ਲਿਆ ਤਾਂ ਉਹਨਾਂ ਹੀ ਸਰਕਾਰੀ ਅਧਿਕਾਰੀਆਂ ਨੇ ਇਹ ਕਹਿਣਾ ਸ਼ੁਰੂ ਕਰ ਦਿੱਤਾ ਕਿ ਉਹ ਦਿਮਾਗੀ ਸਤੁੰਲਨ ਖੋ ਚੁੱਕਿਆ ਹੈ।
ਸਰਦਾਰ ਕੋਹਾੜ ਦੇ ਪਰਿਵਾਰ ਬਾਰੇ ਬੋਲਦਿਆਂ ਸਰਦਾਰ ਮਜੀਠੀਆ ਨੇ ਕਿਹਾ ਕਿ ਇਸ ਹਲਕੇ ਦੀ ਨੁੰਮਾਇਦਗੀ ਕਰਨ ਵਾਲੇ ਸਾਬਕਾ ਮੰਤਰੀ ਅਜੀਤ ਸਿੰਘ ਕੋਹਾੜ ਜਨਤਾ ਦੀ ਸੇਵਾ ਕਰਨ ਲਈ ਜਾਣੇ ਜਾਂਦੇ ਸਨ ਜਦਕਿ ਮੌਜੂਦਾ ਕਾਂਗਰਸੀ ਉਮੀਦਵਾਰ ਲੋਕਾਂ ਦੀਆਂ ਚੀਜ਼ਾਂ ਖੋਹਣ ਲਈ ਜਾਣਿਆ ਜਾਂਦਾ ਹੈ। ਅਜਿਹੇ ਬੇਵਕੂਫ ਅਨਸਰਾਂ ਨੂੰ ਕਦੇ ਵੀ ਜਿਤਾਉਣਾ ਨਹੀਂ ਚਾਹੀਦਾ।