ਕਮਿਸ਼ਨ ਨੂੰ ਕਿਹਾ ਕਿ ਉਹ ਸੂਬਾ ਸਰਕਾਰ ਨੂੰ ਐਸਐਚਓ ਪਰਮਿੰਦਰ ਬਾਜਵਾ ਨੂੰ ਮਹਿਤਪੁਰ ਡਿਊਟੀ ਉੱੇਤੇ ਮੁੜ ਲਾਉਣ ਦੀ ਹਦਾਇਤ ਕਰੇ
ਚੰਡੀਗੜ•/11 ਮਈ:ਮਹਿਤਪੁਰ ਦੇ ਐਸਐਚਓ ਪਰਮਿੰਦਰ ਬਾਜਵਾ ਦੀ ਝੂਠੇ ਦੋਸ਼ ਲਾ ਕੇ ਕੀਤੀ ਗਿਰਫਤਾਰੀ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੋਣ ਕਮਿਸ਼ਨ ਨੂੰ ਕਿਹਾ ਕਿ ਸ਼ਾਹਕੋਟ ਵਿਚ ਆਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਵਾਸਤੇ ਇੱਕ ਉੱਚ ਪੱਧਰੀ ਟੀਮ ਨੂੰ ਭੇਜਿਆ ਜਾਵੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਅਕਾਲੀ ਦਲ ਦੇ ਤਰਜਮਾਨ ਡਾਕਟਰ ਦਲਜੀਤ ਸਿੰਘ ਚੀਮਾ ਨੇ ਮੁੱਖ ਚੋਣ ਕਮਿਸ਼ਨਰ ਓਮ ਪ੍ਰਕਾਸ਼ ਰਾਵਤ ਨੂੰ ਲਿਖੀ ਇੱਕ ਚਿੱਠੀ ਵਿਚ ਕਿਹਾ ਕਿ ਅੱਜ ਸਵੇਰੇ ਅਕਾਲੀ ਦਲ ਦੇ ਇੱਕ ਵਫ਼ਦ ਨੇ ਉਹਨਾਂ ਨੂੰ ਮਿਲ ਕੇ ਇਸ ਗੱਲ ਤੋਂ ਜਾਣੂ ਕਰਵਾਇਆ ਸੀ ਕਿ ਸੱਤਾਧਾਰੀ ਕਾਂਗਰਸ ਪਾਰਟੀ ਵੱਲੋਂ ਸ਼ਾਹਕੋਟ ਵਿਚ ਚੋਣ ਡਿਊਟੀ ਲਈ ਤਾਇਨਾਤ ਕੀਤੇ ਸਰਕਾਰੀ ਅਧਿਕਾਰੀਆਂ ਦਾ ਮਨੋਬਲ ਡੇਗਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ ਅਤੇ ਨਾਲ ਹੀ ਇਹ ਡਰ ਵੀ ਪ੍ਰਗਟ ਕੀਤਾ ਸੀ ਕਿ ਮਹਿਤਪੁਰ ਦੇ ਐਸਐਚਓ ਨੂੰ ਨਜ਼ਰਬੰਦੀ ਤੋਂ ਬਾਅਦ ਗਿਰਫਤਾਰ ਵੀ ਕੀਤਾ ਜਾ ਸਕਦਾ ਹੈ। ਉਹਨਾਂ ਕਿਹਾ ਕਿ ਇਹ ਡਰ ਸੱਚੇ ਹੋ ਗਏ ਹਨ। ਐਸਐਚਓ ਨੂੰ ਝੂਠੇ ਦੋਸ਼ ਮੜ• ਕੇ ਗਿਰਫ਼ਤਾਰ ਕਰ ਲਿਆ ਗਿਆ ਹੈ, ਕਿਉਂਕਿ ਉਸ ਨੇ ਸੱਤਾਧਾਰੀ ਕਾਂਗਰਸ ਪਾਰਟੀ ਦਾ ਦਬਾਅ ਮੰਨਣ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਸ਼ਾਹਕੋਟ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਖਿਲਾਫ ਗੈਰ ਕਾਨੂੰਨੀ ਮਾਈਨਿੰਗ ਦਾ ਪਰਚਾ ਦਰਜ ਕਰ ਲਿਆ ਸੀ।
ਚੋਣ ਕਮਿਸ਼ਨ ਨੂੰ ਇਸ ਮਾਮਲੇ ਵਿਚ ਤੁਰੰਤ ਦਖ਼ਲ ਦੇਣ ਲਈ ਆਖਦਿਆਂ ਅਕਾਲੀ ਆਗੂ ਨੇ ਕਿਹਾ ਕਿ ਸ਼ਾਹਕੋਟ ਵਿਚ ਡਿਊਟੀ ਕਰ ਰਹੇ ਸਰਕਾਰੀ ਮੁਲਾਜ਼ਮਾਂ ਦਾ ਭਰੋਸਾ ਚੋਣ ਅਮਲ ਵਿਚ ਬਰਕਰਾਰ ਰੱਖਣ ਲਈ ਇਹ ਲਾਜ਼ਮੀ ਹੈ। ਉਹਨਾਂ ਕਿਹਾ ਕਿ ਐਸਐਚਓ ਪਰਮਿੰਦਰ ਬਾਜਵਾ ਨੂੰ ਗਿਰਫ਼ਤਾਰ ਕਰਕੇ ਕਾਂਗਰਸ ਸਰਕਾਰ ਨੇ ਸਾਰਿਆਂ ਨੂੰ ਖਬਰਦਾਰ ਕੀਤਾ ਹੈ ਕਿ ਜਿਹੜਾ ਵੀ ਕਾਂਗਰਸੀ ਉਮੀਦਵਾਰ ਦੇ ਖ਼ਿਲਾਫ ਕਾਨੂੰਨੀ ਕਾਰਵਾਈ ਕਰਨ ਦੀ ਕੋਸ਼ਿਸ਼ ਕਰੇਗਾ, ਉਸ ਦਾ ਇਹੀ ਹਸ਼ਰ ਹੋਵੇਗਾ।
ਇਸ ਮਾਮਲੇ ਬਾਰੇ ਵਿਸ਼ਥਾਰ ਵਿਚ ਦੱਸਦਿਆਂ ਡਾਕਟਰ ਚੀਮਾ ਨੇ ਕਿਹਾ ਕਿ ਚੋਣ ਕਮਿਸ਼ਨ ਨੇ ਸੂਬਾ ਸਰਕਾਰ ਕੋਲੋ ਅਧਿਕਾਰੀਆਂ ਦਾ ਇੱਕ ਪੈਨਲ ਮੰਗਣ ਮਗਰੋਂ ਪਰਮਿੰਦਰ ਬਾਜਵਾ ਨੂੰ ਮਹਿਤਪੁਰ ਵਿਖੇ ਲਾਇਆ ਸੀ। ਉਹਨਾਂ ਕਿਹਾ ਕਿ ਚੋਣ ਕਮਿਸ਼ਨ ਨੇ ਹਰਦੇਵ ਲਾਡੀ ਖ਼ਿਲਾਫ ਐਸਐਚਓ ਨੂੰ ਇਕ ਸ਼ਿਕਾਇਤ ਭੇਜੀ ਸੀ ਅਤੇ ਉਸ ਨੇ ਤੱਥਾਂ ਦੀ ਛਾਣਬੀਣ ਕਰਨ ਅਤੇ ਸਬੂਤ ਵਾਲੀ ਵੀਡਿਓ ਦੇਖਣ ਮਗਰੋਂ ਲਾਡੀ ਖ਼ਿਲਾਫ ਕੇਸ ਦਰਜ ਕਰ ਲਿਆ ਸੀ। ਉਹਨਾਂ ਕਿਹਾ ਕਿ