ਹਰਿਆਣਾ ਅਤੇ ਰਾਜਸਥਾਨ ਤੋਂ ਵੀ ਕਿਸਾਨ ਇਸ ਰੈਲੀ ਵਿਚ ਭਾਗ ਲੈਣਗੇ
ਚੰਡੀਗੜ•/07 ਜੁਲਾਈ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਸਾਉਣੀ ਦੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤੇ ਗਏ ਬੇਮਿਸਾਲ ਇਤਿਹਾਸਕ ਵਾਧੇ ਦੀ ਖੁਸ਼ੀ ਵਿਚ ਪਾਰਟੀ ਵੱਲੋਂ 11 ਜੁਲਾਈ ਨੂੰ ਇੱਕ ਧੰਨਵਾਦੀ ਰੈਲੀ ਕੀਤੀ ਜਾਵੇਗੀ, ਜਿਸ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਕਰਨਗੇ।
ਇੱਥੇ ਪਾਰਟੀ ਦੇ ਮੁੱਖ ਦਫਤਰ ਵਿਚ ਪਾਰਟੀ ਵਿਧਾਇਕਾਂ, ਉਮੀਦਵਾਰਾਂ ਅਤੇ ਜ਼ਿਲ•ਾ ਪ੍ਰਧਾਨਾਂ ਦੀ ਇੱਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਮਲੋਟ ਵਿਖੇ ਆਯੋਜਿਤ ਕੀਤੀ ਜਾਣ ਵਾਲੀ ਇਸ ਰੈਲੀ ਵਿਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨ ਭਾਗ ਲੈਣਗੇ।
ਸਰਦਾਰ ਬਾਦਲ ਨੇ ਕਿਹਾ ਕਿ ਪੈਦਾਵਰੀ ਲਾਗਤਾਂ ਉੱਤੇ 50 ਫੀਸਦੀ ਮੁਨਾਫੇ ਨੂੰ ਯਕੀਨੀ ਬਣਾਉਣ ਵਾਲੀ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਨ ਦਾ ਦਲੇਰਾਨਾ ਫੈਸਲਾ ਲੈਣ ਵਾਲੇ ਪ੍ਰਧਾਨ ਮੰਤਰੀ ਦਾ ਨਿੱਘਾ ਸਵਾਗਤ ਕਰਨ ਲਈ ਪੰਜਾਬ ਦੇ ਕਿਸਾਨ ਅਤੇ ਅਕਾਲੀ ਦਲ ਦੇ ਆਗੂ ਅਤੇ ਵਰਕਰ ਬੇਸਬਰੀ ਨਾਲ ਉਡੀਕ ਕਰ ਰਹੇ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵੱਲੋਂ ਸਾਂਝੇ ਤੌਰ ਤੇ ਆਯੋਜਿਤ ਕੀਤੀ ਜਾਣ ਵਾਲੀ ਇਸ ਰੈਲੀ ਵਿਚ ਗੁਆਂਢੀ ਰਾਜਾਂ ਤੋਂ ਵੀ ਹਜ਼ਾਰਾਂ ਕਿਸਾਨ ਭਾਗ ਲੈਣਗੇ। ਉਹਨਾਂ ਕਿਹਾ ਕਿ ਸਾਨੂੰ ਭਰੋਸਾ ਹੈ ਕਿ ਇਹ ਇੱਕ ਇਤਿਹਾਸਕ ਮੌਕਾ ਹੋਵੇਗਾ, ਜਿੱਥੇ ਕਿਸਾਨਾਂ ਨੂੰ ਦਿੱਤੇ ਵੱਡੇ ਲਾਭ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਵਾਗਤ ਕਰਨ ਲਈ ਸਮੁੱਚਾ ਕਿਸਾਨ ਭਾਈਚਾਰੇ ਇੱਕ ਪਲੇਟਫਾਰਮ ਉੱਤੇ ਇਕੱਠਾ ਹੋਵੇਗਾ।