ਜਲੰਧਰ, 7 ਮਈ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਹੈ ਕਿ ਇਸ ਹਲਕੇ ਤੋਂ ਡਾ: ਸੁਖਵਿੰਦਰ ਕੁਮਾਰ ਸੁੱਖੀ ਦੀ ਜਿੱਤ ਤੋਂ ਬਾਅਦ ਅਕਾਲੀ-ਬਸਪਾ ਗਠਜੋੜ ਵੱਲੋਂ ਬੰਗਾ ਵਿਧਾਨ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦਾ ਉਮੀਦਵਾਰ ਖੜ੍ਹਾ ਕੀਤਾ ਜਾਵੇਗਾ।
ਇੱਥੇ ਇਹ ਐਲਾਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਇਸ ਸਬੰਧੀ ਫੈਸਲਾ ਸ਼੍ਰੋਮਣੀ ਅਕਾਲੀ ਦਲ-ਬਸਪਾ ਤਾਲਮੇਲ ਕਮੇਟੀ ਦੀ ਮੀਟਿੰਗ ਤੋਂ ਬਾਅਦ ਸਰਬਸੰਮਤੀ ਨਾਲ ਲਿਆ ਗਿਆ ਹੈ।
ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ-ਬਸਪਾ ਗਠਜੋੜ ਮਨਾਂ ਅਤੇ ਦਿਲਾਂ ਦਾ ਗਠਜੋੜ ਹੈ। ਦੋਵਾਂ ਪਾਰਟੀਆਂ ਦੇ ਵਰਕਰ ਆਉਣ ਵਾਲੀਆਂ ਚੋਣਾਂ ਵਿੱਚ ਡਾਕਟਰ ਸੁੱਖੀ ਦੀ ਜਿੱਤ ਯਕੀਨੀ ਬਣਾਉਣ ਲਈ ਨਿਰਵਿਘਨ ਕੰਮ ਕਰ ਰਹੇ ਹਨ। ਸਾਨੂੰ ਇਹ ਵੀ ਯਕੀਨ ਹੈ ਕਿ ਇਸ ਗਠਜੋੜ ਨੇ ਬਹੁਤ ਲੰਮਾ ਸਫ਼ਰ ਤੈਅ ਕਰਨਾ ਹੈ ਅਤੇ ਦੋਵਾਂ ਪਾਰਟੀਆਂ ਲਈ ਲਾਭਦਾਇਕ ਹੋਵੇਗਾ। ਦੋਵੇਂ ਪਾਰਟੀਆਂ ਇਸ ਗਠਜੋੜ ਲਈ ਪੂਰੀ ਤਰ੍ਹਾਂ ਵਚਨਬੱਧ ਹਨ, ” ਉਨ੍ਹਾਂ ਨੇ ਅੱਗੇ ਕਿਹਾ।