ਚੰਡੀਗੜ•/09 ਜੁਲਾਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਹੈ ਕਿ 11 ਜੁਲਾਈ ਨੂੰ ਮਲੋਟ ਵਿਖੇ ਕੀਤੀ ਜਾਣ ਵਾਲੀ ਧੰਨਵਾਦੀ ਰੈਲੀ ਇਤਿਹਾਸਕ ਹੋਵੇਗੀ, ਜਿਸ ਵਿਚ ਪੰਜਾਬ ਅਤੇ ਇਸ ਦੇ ਗੁਆਂਢੀ ਰਾਜਾਂ ਦੇ ਕਿਸਾਨ ਸ਼ਾਮਿਲ ਹੋ ਕੇ ਸਾਉਣੀ ਦੀਆਂ ਫਸਲਾਂ ਘੱਟੋ ਘੱਟ ਸਮਰਥਨ ਮੁੱਲ ਵਿਚ ਕੀਤੇ ਬੇਮਿਸਾਲ ਵਾਧੇ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਜੀ ਦਾ ਸ਼ੁਕਰੀਆ ਅਦਾ ਕਰਨਗੇ।
ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ 11 ਜੁਲਾਈ ਦੀ ਰੈਲੀ ਵਿਚ ਸ਼ਾਮਿਲ ਹੋ ਕੇ ਪ੍ਰਧਾਨ ਮੰਤਰੀ ਦੇ ਪੈਦਾਵਰੀ ਲਾਗਤਾਂ ਉੱਤੇ 50 ਫੀਸਦੀ ਮੁਨਾਫਾ ਯਕੀਨੀ ਬਣਾਉਣ ਦੇ ਦਲੇਰਾਨਾ ਫੈਸਲੇ ਦਾ ਧੰਨਵਾਦ ਕਰਨ ਲਈ ਕਿਸਾਨਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਸਾਉਣੀ ਦੀਆਂ ਫਸਲਾਂ ਦੀ ਐਮਐਸਪੀ ਤੈਅ ਕਰਦਿਆਂ ਝੋਨਾ ਅਤੇ ਕਪਾਹ ਦੇ ਸਮਰਥਨ ਮੁੱਲ ਵਿਚ ਕ੍ਰਮਵਾਰ 200 ਰੁਪਏ ਪ੍ਰਤੀ ਕੁਇੰਟਲ ਅਤੇ 1100 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਬਹੁਤ ਸਾਰੇ ਪਿੰਡਾਂ ਅਤੇ ਨਗਰਾਂ ਦੀਆਂ ਪੰਚਾਇਤਾਂ ਨੇ ਰੈਲੀ ਵਿਚ ਸ਼ਾਮਿਲ ਹੋਣ ਵਾਲੇ ਕਿਸਾਨਾਂ ਲਈ ਲੰਗਰ ਸੇਵਾ ਦੀ ਜ਼ਿੰਮੇਵਾਰੀ ਸੰਭਾਲਣ ਦੀ ਪੇਸ਼ਕਸ਼ ਕੀਤੀ ਹੈ। ਇਸੇ ਤਰ•ਾਂ ਹੀ ਵਿਭਿੰਨ ਪਿੰਡਾਂ ਦੀਆਂ ਕਮੇਟੀਆਂ ਨੇ ਰੈਲੀ ਵਾਸਤੇ ਛਬੀਲਾਂ ਲਾਉਣ ਦਾ ਫੈਸਲਾ ਕੀਤਾ ਹੈ।
ਡਾਕਟਰ ਚੀਮਾ ਨੇ ਕਿਹਾ ਕਿ ਜਿੱਥੋਂ ਤਕ ਕਿ ਅਕਾਲੀ ਦਲ ਦਾ ਸੰਬੰਧ ਹੈ, ਇਸ ਨੇ ਸਾਰੇ ਜ਼ਿਲਿ•ਆਂ ਵਿਚੋਂ ਪਾਰਟੀ ਵਰਕਰਾਂ ਨੂੰ ਜਥਿਆਂ ਦੇ ਰੂਪ ਵਿਚ ਰੈਲੀ ਵਿਚ ਭਾਗ ਲੈਣ ਲਈ ਕਿਹਾ ਹੈ। ਉਹਨਾਂ ਕਿਹਾ ਕਿ ਰੈਲੀ ਵਿਚ ਹੋਣ ਵਾਲੇ ਭਾਰੀ ਇਕੱਠ ਵਾਸਤੇ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ, ਕਿਉਂਕਿ ਗੁਆਂਢੀ ਰਾਜਾਂ ਹਰਿਆਣਾ ਅਤੇ ਰਾਜਸਥਾਨ ਦੇ ਕਿਸਾਨ ਵੀ ਇਸ ਰੈਲੀ ਵਿਚ ਭਾਗ ਲੈਣਗੇ। ਉਹਨਾਂ ਕਿਹਾ ਕਿ ਇਹ ਪੰਜਾਬ ਵਿਚ ਪਿਛਲੇ ਲੰਬੇ ਸਮੇਂ ਤੋਂ ਵੇਖੀ ਗਈ ਇਹ ਸਭ ਤੋਂ ਵੱਡੀ ਰੈਲੀ ਹੋਵੇਗੀ।