ਅਕਾਲੀ ਭਾਜਪਾ ਵਫ਼ਦ ਕੱਲ• ਰਾਜਪਾਲ ਨੂੰ ਮਿਲੇਗਾ
ਸੁਖਬੀਰ ਨੇ 11 ਮਈ ਅੰਮ੍ਰਿਤਸਰ ਵਿਖੇ ਹੰਗਾਮੀ ਮੀਟਿੰਗ ਸੱਦੀ
ਚੰਡੀਗੜ•/03 ਮਈ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਖਾਲਸਾ ਪੰਥ ਦੀ ਵਿਰਾਸਤ ਅਤੇ ਸ਼ਾਨਾਮੱਤੇ ਇਤਿਹਾਸ ਨੂੰ ਖਤਮ ਕਰਨ ਦੀ ਸਾਜ਼ਿਸ਼ ਨੂੰ ਤੁਰੰਤ ਰੋਕਣ ਲਈ ਆਖਰੀ ਅਲਟੀਮੇਟਮ ਜਾਰੀ ਕਰ ਦਿੱਤਾ ਹੈ। ਪਾਰਟੀ ਨੇ ਅਜਿਹਾ ਨਾ ਕਰਨ ਦੀ ਸੂਰਤ ਵਿਚ ਮੁੱਖ ਮੰਤਰੀ ਨੂੰ ਦੁਨੀਆਂ ਭਰ ਦੇ ਸਿੱਖਾਂ ਦੀ ਵਿਰੋਧੀ ਲਹਿਰ ਦਾ ਸਾਹਮਣਾ ਕਰਨ ਦੀ ਚਿਤਾਵਨੀ ਦਿੱਤੀ ਹੈ।
ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਦਾ ਇੱਕ ਉੱਚ ਪੱਧਰੀ ਵਫ਼ਦ ਕੱਲ• ਨੂੰ 11 ਵਜੇ ਪੰਜਾਬ ਦੇ ਰਾਜਪਾਲ ਨੂੰ ਮਿਲੇਗਾ ਅਤੇ ਉਹਨਾਂ ਨੂੰ ਇਸ ਮਾਮਲੇ ਵਿਚ ਨਿੱਜੀ ਦਖ਼ਲ ਦੇ ਕੇ ਇਹ ਯਕੀਨੀ ਬਣਾਉਣ ਦੀ ਬੇਨਤੀ ਕਰੇਗਾ ਕਿ 11ਵੀਂ ਅਤੇ 12ਵੀ ਕਲਾਸਾਂ ਦੇ ਵਿਦਿਆਰਥੀਆਂ ਨੂੰ ਉਹੀ ਇਤਿਹਾਸ ਪੜ•ਾਇਆ ਜਾਵੇ ਜੋ ਪਹਿਲਾਂ ਪੜ•ਾਇਆ ਜਾਂਦਾ ਸੀ।
ਇਸ ਸੰਬੰਧੀ ਅੱਜ ਇੱਥੇ ਹੋਈ ਕੋਰ ਕਮੇਟੀ ਦੀ ਮੀਟਿੰਗ ਦੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਤਰਜਮਾਨ ਹਰਚਰਨ ਸਿੰਘ ਬੈਂਸ ਨੇ ਕਿਹਾ ਕਿ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਸਿਆਸੀ ਮਾਮਲਿਆਂ ਦੀ ਕਮੇਟੀ, ਵਰਕਿੰਗ ਕਮੇਟੀ, ਜਨਰਲ ਕੌਂਸਲ, ਸਾਰੇ ਸਿਆਸੀ ਸਲਾਹਕਾਰਾਂ ਅਤੇ ਪਾਰਟੀ ਦੇ ਸਾਰੇ ਜ਼ਿਲ•ਾ ਅਤੇ ਸਰਕਲ ਜਥੇਦਾਰਾਂ ਦੀ ਇੱਕ ਹੰਗਾਮੀ ਮੀਟਿੰਗ ਸੱਦੀ ਹੈ। ਇਹ ਮੀਟਿੰਗ 11 ਮਈ ਨੂੰ ਭਾਈ ਗੁਰਦਾਸ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਹੋਵੇਗੀ।
ਇਹ ਫੈਸਲਾ ਅੱਜ ਦੁਪਹਿਰ ਵੇਲੇ ਪਾਰਟੀ ਦੇ ਮੁੱਖ ਦਫਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਹੋਈ ਇੱਕ ਹੰਗਾਮੀ ਮੀਟਿੰਗ ਦੌਰਾਨ ਲਿਆ ਗਿਆ।ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਵਿਚ ਹੋਈ ਇਸ ਕੋਰ ਕਮੇਟੀ ਮੀਟਿੰਗ ਵਿਚ ਹੋਈ ਵਿਚਾਰ ਚਰਚਾ ਵਿਚ ਭਾਗ ਲੈਣ ਲਈ ਸਾਬਕਾ ਮੁੱਖ ਮੰਤਰੀ ਸਰਦਾਰ ਪਰਕਾਸ਼ ਸਿੰਘ ਬਾਦਲ ਵੀ ਵਿਸ਼ੇਸ਼ ਤੌਰ ਤੇ ਪਹੁੰਚੇ।
ਸਰਦਾਰ ਬੈਂਸ ਨੇ ਦੱਸਿਆ ਕਿ ਕੋਰ ਕਮੇਟੀ ਦੀ ਮੀਟਿੰਗ ਕਰੀਬ ਤਿੰਨ ਘੰਟੇ ਚੱਲੀ, ਜਿਸ ਵਿਚ ਪੰਜਾਬ ਸਰਕਾਰ ਦੀਆਂ ਸਿੱਖ ਇਤਿਹਾਸ ਨੂੰ ਖ਼ਤਮ ਕਰਨ ਦੀਆਂ ਕੋਸ਼ਿਸ਼ਾਂ ਉੱਤੇ ਡੂੰਘੀ ਚਿੰਤਾ ਜ਼ਾਹਿਰ ਕੀਤੀ ਗਈ।ਸਰਦਾਰ ਬੈਂਸ ਨੇ ਦੱਸਿਆ ਕਿ ਕੋਰ ਕਮੇਟੀ ਇਹ ਰਾਇ ਰੱਖਦੀ ਹੈ ਕਿ ਸਿੱਖ ਕੌਮ ਦੇ ਭਵਿੱਖ ਨਾਲ ਜੁੜੇ ਇਸ ਮਸਲੇ ਨੂੰ ਸਿਰਫ ਸਿਆਸੀ ਮਤਭੇਦਾਂ ਦੇ ਮਾਮਲੇ ਵੱਲੋਂ ਵੇਖਿਆ ਗਿਆ ਹੈ।
ਕੋਰ ਕਮੇਟੀ ਵੱਲੋਂ ਇਸ ਹੰਗਾਮੀ ਮੀਟਿੰਗ ਵਿਚ ਪਾਸ ਕੀਤੇ ਮਤੇ ਵਿਚ ਕਿਹਾ ਹੈ ਕਿ ਇਹ ਲੜਾਈ ਆ ਰਹੀਆਂ ਪੀੜ•ੀਆਂ ਲਈ ਸਾਡੇ ਸ਼ਾਨਾਂਮੱਤੇ ਸਿੱਖ ਇਤਿਹਾਸ ਅਤੇ ਵਿਰਾਸਤ ਨੂੰ ਸੰਭਾਲਣ ਦੀ ਹੈ, ਕਿਉਂਕਿ ਇਸ ਦਾ ਅਸਰ ਸਾਡੀ ਕੌਮ ਦੇ ਭਵਿੱਖ ਉੱਤੇ ਪੈਂਦਾ ਹੈ। ਪੂਰਾ ਮੁਲਕ ਹੀ ਨਹੀਂ ਸਗੋਂ ਸਮੁੱਚੀ ਲੋਕਾਈ ਸਿੱਖ ਇਤਿਹਾਸ ਨੂੰ ਮੌਜੂਦਾ ਪੀੜੀ• ਅਤੇ ਭਵਿੱਖ ਦੀਆਂ ਪੀੜ•ੀਆਂ ਵਾਸਤੇ ਨੈਤਿਕ, ਮਾਨਸਿਕ ਅਤੇ ਰੂਹਾਨੀ ਪ੍ਰੇਰਣਾ ਦਾ ਸਭ ਤੋਂ ਵੱਡਾ ਸਰੋਤ ਮੰਨਦੀ ਹੈ। ਅਕਾਲੀ ਦਲ ਸਿੱਖ ਕੌਮ ਦੇ ਇਤਿਹਾਸ ਅਤੇ ਵਿਰਾਸਤ ਦੀ ਰਾਖੀ ਲਈ ਹਰ ਕੁਰਬਾਨੀ ਦੇਵੇਗਾ।
ਬਾਅਦ ਵਿਚ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਸ ਤਰ•ਾਂ ਜਾਪਦਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਹ ਗੱਲ ਨਹੀਂ ਸਮਝਦੇ ਕਿ ਸਰਕਾਰ ਦੇ ਸਿੱਖਿਆ ਬੋਰਡ ਦੀ 12ਵੀਂ ਕਲਾਸ ਦੇ ਸਿਲੇਬਸ ਵਿਚੋਂ ਸਿੱਖ ਇਤਿਹਾਸ ਨੂੰ ਮਨਫੀ ਕਰਨ ਦੇ ਫੈਸਲੇ ਨਾਲ ਸਿੱਖ ਇਤਿਹਾਸ ਦਾ ਕਿੰਨਾ ਭਾਰੀ ਨੁਕਸਾਨ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਹ ਸਮਝਣ ਦੀ ਲੋੜ ਹੈ ਕਿ ਸਾਡੇ ਮਹਾਨ ਗੁਰੂ ਸਾਹਿਬਾਨਾਂ ਵੱਲੋਂ ਖਾਲਸਾ ਪੰਥ ਦੇ ਰੂਪ ਵਿਚ ਦਿੱਤੀ ਸਾਨੂੰ ਮਹਾਨ ਵਿਰਾਸਤ ਤੋਂ ਸਾਡੀਆਂ ਆਉਣ ਵਾਲੀਆਂ ਪੀੜ•ੀਆਂ ਨੂੰ ਵਾਂਝੇ ਕਰਨ ਦੀ ਸਿੱਖ ਵਿਰੋਧੀ ਸਾਜ਼ਿਸ ਨੇ ਸਿੱਖ ਕੌਮ ਨੂੰ ਵਿਆਕੁਲ ਕਰ ਦਿੱਤਾ ਹੈ।
ਉਹਨਾਂ ਕਿਹਾ ਕਿ ਕੈਪਟਨ ਸਿੰਘ ਕੋਲ ਅਜੇ ਵੀ ਸਮਾਂ ਹੈ ਕਿ ਉਹ ਸਿੱਖ ਭਾਈਚਾਰੇ ਨਾਲ ਬੇਲੋੜੇ ਅਤੇ ਖਤਰਨਾਕ ਟਕਰਾਅ ਵਾਸਤੇ ਰਾਹ ਨੂੰ ਛੱਡ ਕੇ ਦੁਬਾਰਾ ਸੋਚਣ,ਕਿਉਂਕਿ ਇਸ ਮਸਲੇ ਨੇ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਬਹੁਤ ਭਾਰੀ ਠੇਸ ਪਹੁੰਚਾਈ ਹੈ। ਦੁਨੀਆਂ ਦੇ ਕਿਸੇ ਵੀ ਹਿੱਸੇ ਵਿਚ ਰਹਿੰਦਾ ਕੋਈ ਵੀ ਸਿੱਖ ਸਾਡੇ ਸ਼ਾਨਾਂਮੱਤੇ ਵਿਰਸੇ ਨੂੰ ਖਤਮ ਕਰਨ ਦੀਆਂ ਇਹਨਾਂ ਕੋਸ਼ਿਸ਼ਾਂ ਨੂੰ ਕਦੇ ਬਰਦਾਸ਼ਤ ਨਹੀਂ ਕਰੇਗਾ।
ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਨੂੰ ਆਸ ਹੈ ਕਿ ਮੁੱਖ ਮੰਤਰੀ ਪੂਰੀ ਦੁਨੀਆਂ ਵਿਚ ਪੰਜਾਬੀਆਂ ਅਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਜੁੜੇ ਇਸ ਸੰਵੇਦਨਸ਼ੀਲ ਮਸਲੇ ਬਾਰੇ ਸੋਚਦਿਆਂ ਆਪਣੇ ਝੂਠੇ ਹਊਮੈ ਨੂੰ ਵਿਚਕਾਰ ਨਹੀਂ ਲੈ ਕੇ ਆਉਣਗੇ। ਉਹਨਾਂ ਕਿਹਾ ਕਿ ਅਸੀਂ ਉਮੀਦ ਕਰ ਰਹੇ ਹਾਂ ਕਿ ਉਹ ਸਿਆਸੀ ਟਕਰਾਅ ਵਾਲੀ ਮਾਨਸਿਕਤਾ ਤੋਂ ਬਾਹਰ ਨਿਕਲ ਕੇ ਸੋਚਣਗੇ। ਸਾਡੇ ਲਈ ਇਹ ਸਿਆਸੀ ਚੌਧਰ ਵਿਖਾਉਣ ਦਾ ਮੁੱਦਾ ਨਹੀਂ ਹੈ। ਮੈਨੂੰ ਭਰੋਸਾ ਹੈ ਕਿ ਮੁੱਖ ਮੰਤਰੀ ਵੀ ਇਸ ਮੁੱਦੇ ਦੇ ਪੂਰੀ ਦੁਨੀਆਂ ਵਿਚ ਰਹਿੰਦੇ ਭਾਰਤੀਆਂ ਅਤੇ ਸਿੱਖਾਂ ਉੱਤੇ ਹੋ ਰਹੇ ਅਸਰ ਬਾਰੇ ਵਿਚਾਰ ਕਰਨਗੇ। ਉਹਨਾਂ ਕਿਹਾ ਕਿ ਪਰ ਸਮਾਂ ਹੱਥੋਂ ਨਿਕਲ ਰਿਹਾ ਹੈ। ਉਹਨਾਂ ਨੂੰ ਜਲਦੀ ਸਹੀ ਦਿਸ਼ਾ ਵਿਚ ਕਾਰਵਾਈ ਕਰਨੀ ਚਾਹੀਦੀ ਹੈ।
ਸਰਦਾਰ ਬਾਦਲ ਨੇ ਕਿਹਾ ਕਿ ਉਹਨਾਂ ਦੀ ਪਾਰਟੀ ਟਕਰਾਅ ਨਹੀਂ ਇਸ ਮਸਲੇ ਦਾ ਹੱਲ ਚਾਹੁੰਦੀ ਹੈ। ਉਹਨਾਂ ਕਿਹਾ ਕਿ ਜੇਕਰ ਸਕੂਲਾਂ ਵਿਚ ਪੜ•ਦੇ ਸਾਡੇ ਬੱਚਿਆਂ ਦੇ ਮਨਾਂ ਵਿਚੋਂ ਸਿੱਖ ਇਤਿਹਾਸ ਨੂੰ ਖਤਮ ਕਰਨ ਦੀ ਇਹ ਸਾਜ਼ਿਸ਼ ਨਾ ਰੋਕੀ ਗਈ ਤਾਂ ਸਿੱਖ ਇਤਿਹਾਸ ਅਤੇ ਵਿਰਾਸਤ ਸਾਡੇ ਕੋਲੋਂ ਜੋ ਵੀ ਕੁਰਬਾਨੀ ਮੰਗਣਗੇ, ਅਕਾਲੀ ਦਲ ਉਸ ਵਾਸਤੇ ਰਤੀ ਭਰ ਵੀ ਨਹੀਂ ਝਿਜਕੇਗਾ।
ਕੋਰ ਕਮੇਟੀ ਵਲੋਂ ਪਾਸ ਕੀਤੇ ਮਤੇ ਵਿਚ ਕਿਹਾ ਹੈ ਕਿ ਪੰਜਾਬ ਵਿਚ ਹੁਣ ਸਿੱਖ ਇਤਿਹਾਸ ਦਾ ਕੀਤਾ ਜਾ ਰਿਹਾ ਨੁਕਸਾਨ, ਸਾਡੀਆਂ ਆਉਣ ਵਾਲੀਆਂ ਪੀੜ•ੀਆਂ ਨੂੰ ਉਹਨਾਂ ਦੇ ਸ਼ਾਨਾਂਮੱਤੇ ਇਤਿਹਾਸ ਅਤੇ ਵਿਰਸੇ ਤੋ ਦੂਰ ਰੱਖਣ ਅਤੇ ਉਹਨਾਂ ਦੀਆਂ ਧਾਰਮਿਕ ਅਤੇ ਸੱਭਿਆਚਾਰਕ ਜੜ•ਾਂ ਨੂੰ ਖਤਮ ਕਰਨ ਦੀ ਇੱਕ ਵੱਡੀ ਸਾਜ਼ਿਸ਼ ਹੈ। ਇਸ ਖ਼ਤਰਨਾਕ ਸਾਜ਼ਿਸ਼ ਦਾ ਮੰਤਵ ਸਿੱਖ ਧਰਮ ਦੇ ਬੁਨਿਆਦੀ ਸੋਮਿਆਂ 1ੁੱਤੇ ਹਮਲਾ ਕਰਨਾ ਹੈ ਜੋ ਕਿ ਉਹਨਾਂ ਦੇ ਲਿਖਤੀ ਇਤਿਹਾਸ ਵਿਚ ਪਈ ਰੂਹਾਨੀ ਵਿਰਾਸਤ ਹਨ।
ਕੋਰ ਕਮੇਟੀ ਦੀ ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਤੋਤਾ ਸਿੰਘ, ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ, ਗੋਬਿੰਦ ਸਿੰਘ ਲੌਂਗੋਵਾਲ, ਦਲਜੀਤ ਸਿੰਘ ਚੀਮਾ, ਬੀਬੀ ਜੰਗੀਰ ਕੌਰ, ਬੀਬੀ ਉਪਿੰਦਰਜੀਤ ਕੌਰ, ਗੁਲਜ਼ਾਰ ਸਿੰਘ ਰਣੀਕੇ ਅਤੇ ਬਿਕਰਮ ਸਿੰਘ ਮਜੀਠੀਆ ਹਾਜ਼ਿਰ ਸਨ।