ਚੰਡੀਗੜ• 11 ਜਨਵਰੀ- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਆ ਰਹੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦਾ ਚੋਣ ਮੈਨੀਫੈਸਟੋ ਤਿਆਰ ਕਰਨ ਵਾਸਤੇ ਪਾਰਟੀ ਦੇ ਸੀਨੀਅਰ ਆਗੂਆਂ ਤੇ ਅਧਾਰਤ 17 ਮੈਂਬਰੀ ਚੋਣ ਮੈਨੀਫੈਸਟੋ ਕਮੇਟੀ ਬਣਾਉਣ ਦਾ ਐਲਾਨ ਕੀਤਾ।
ਪਾਰਟੀ ਦੇ ਸੀਨੀਅਰ ਆਗੂ ਸ. ਬਲਵਿੰਦਰ ਸਿੰਘ ਭੂੰਦੜ ਇਸ ਕਮੇਟੀ ਦੇ ਚੇਅਰਮੈਨ, ਸਾਬਕਾ ਸਪੀਕਰ ਸ. ਚਰਨਜੀਤ ਸਿੰਘ ਅਟਵਾਲ ਵਾਈਸ ਚੇਅਰਮੈਨ ਅਤੇ ਡਾ. ਦਲਜੀਤ ਸਿੰਘ ਚੀਮਾ ਕਮੇਟੀ ਦੇ ਮੈਂਬਰ ਸਕੱਤਰ ਹੋਣਗੇ। ਇਸ ਤੋਂ ਇਲਾਵਾ ਪਾਰਟੀ ਦੇ ਹੋਰ 14 ਆਗੂਆਂ ਨੂੰ ਚੋਣ ਮੈਨੀਫੈਸਟੋ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਹਨਾਂ ਵਿੱਚ ਪਾਰਟੀ ਦੇ ਸੀਨੀਅਰ ਆਗੂ ਜਥੇਦਾਰ ਤੋਤਾ ਸਿੰਘ, ਸ. ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ. ਜਨਮੇਜਾ ਸਿੰਘ ਸੇਖੋਂ, ਪ੍ਰੋ. ਕਿਰਪਾਲ ਸਿੰਘ ਬਡੂੰਗਰ, ਬੀਬੀ ਜਗੀਰ ਕੌਰ, ਸ. ਬਿਕਰਮ ਸਿੰਘ ਮਜੀਠੀਆ, ਸ. ਸਿਕੰਦਰ ਸਿੰਘ ਮਲੂਕਾ, ਸ. ਗੁਲਜਾਰ ਸਿੰਘ ਰਾਣੀਕੇ, ਸ਼੍ਰੀ ਨਰੇਸ਼ ਗੁਜਰਾਲ, ਸ. ਪਰਮਿੰਦਰ ਸਿੰਘ ਢੀਂਡਸਾ, ਸ. ਹੀਰਾ ਸਿੰਘ ਗਾਬੜੀਆ, ਸ਼੍ਰੀ ਪਵਨ ਕੁਮਾਰ ਟੀਨੂੰ ਅਤੇ ਸ. ਹਰਚਰਨ ਸਿੰਘ ਬੈਂਸ ਦੇ ਨਾਮ ਸ਼ਾਮਲ ਹਨ।