ਚੰਡੀਗੜ•/01 ਜੂਨ:ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਨੇ ਅੱਜ ਗੁਰਦੁਆਰਿਆਂ ਅਤੇ ਮੁਲਕ ਦੇ ਦੂਜੇ ਧਾਰਮਿਕ ਅਸਥਾਨਾਂ ਵਿਚ ਲੰਗਰ ਦੀ ਰਸਦ ਉੱਤੇ ਪ੍ਰਧਾਨ ਮੰਤਰੀ ਵੱਲੋਂ ਜੀਐਸਟੀ ਛੋਟ ਦੇਣ ਦੇ ਫੈਸਲੇ ਲਈ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਸ੍ਰੀ ਅਮਿਤ ਸ਼ਾਹ ਅਤੇ ਵਿੱਤ ਮੰਤਰੀ ਸ੍ਰੀ ਅਰੁਣ ਜੇਤਲੀ ਦਾ ਧੰਨਵਾਦ ਕੀਤਾ ਹੈ। ਇਸ ਫੈਸਲੇ ਨਾਲ ਦੁਰਗਿਆਣਾ ਮੰਦਿਰ ਸਮੇਤ ਹਰ ਖੇਤਰ ਦੇ ਹੋਰ ਮੰਦਿਰਾਂ ਅਤੇ ਧਾਰਮਿਕ ਅਸਥਾਨਾਂ ਨੂੰ ਲਾਭ ਹੋਵੇਗਾ। ਇਹ ਫੈਸਲਾ ਪੂਰੀ ਤਰ•ਾਂ ਗੁਰੂ ਸਾਹਿਬਾਨ ਦੇ 'ਸਰਬਤ ਦਾ ਭਲਾ' ਆਦਰਸ਼ ਦੀ ਤਰਜਮਾਨੀ ਕਰਦਾ ਹੈ।
ਉਹਨਾਂ ਕਿਹਾ ਕਿ ਅਜ਼ਾਦੀ ਤੋਂ ਬਾਅਦ ਦੇ ਇਸ ਇਤਿਹਾਸਕ ਅਤੇ ਵਿਲੱਖਣ ਫੈਸਲੇ ਲਈ ਦਲੇਰ, ਫੈਸਲਾਕੁਨ ਅਤੇ ਵੱਡੇ ਦਿਲ ਵਾਲੇ ਪ੍ਰਧਾਨ ਮੰਤਰੀ ਦਾ ਧੰਨਵਾਦ ਕਰਨ ਲਈ ਸਾਡੇ ਕੋਲ ਸ਼ਬਦ ਨਹੀਂ ਹਨ। ਇਹ ਮਹਾਨ ਗੁਰੂ ਸਾਹਿਬਾਨਾਂ ਵੱਲੋਂ ਸ਼ੁਰੂ ਕੀਤੀ ਨਿਵੇਕਲੀ ਪਿਰਤ ਵਾਸਤੇ ਸਰਕਾਰ ਵੱਲੋਂ ਕੀਤੀ ਗਈ ਦਾਨ ਭੇਟਾ ਹੈ।
ਸਿੱਖ ਭਾਈਚਾਰੇ ਲਈ ਇਸ ਇਤਿਹਾਸਕ ਘੜੀ ਮੌਕੇ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਮੱਥਾ ਟੇਕਦਿਆਂ ਅਰਦਾਸ ਕੀਤੀ ਅਤੇ ਗੁਰੂ ਸਾਹਿਬਾਨ ਦਾ ਸ਼ੁਕਰਾਨਾ ਅਦਾ ਕੀਤਾ। ਇਸ ਸਮੇਂ ਉਹਨਾਂ ਨਾਲ ਬੀਬੀ ਹਰਸਿਮਰਤ ਕੌਰ ਬਾਦਲ, ਐਸਜੀਪੀਸੀ ਅਤੇ ਡੀਐਸਜੀਐਮਸੀ ਦੇ ਪ੍ਰਧਾਨ ਜਥੇਦਾਰ ਗੋਬਿੰਦ ਸਿੰਘ ਲੌਂਗੋਵਾਲ ਅਤੇ ਜਥੇਦਾਰ ਮਨਜੀਤ ਸਿੰਘ ਜੀਕੇ ਤੋਂ ਇਲਾਵਾ ਸਰਦਾਰ ਬਿਕਰਮ ਸਿੰਘ ਮਜੀਠੀਆ, ਮਨਜਿੰਦਰ ਸਿੰਘ ਸਿਰਸਾ ਅਤੇ ਐਸਜੀਪੀਸੀ ਅਤੇ ਡੀਐਸਜੀਐਮਸੀ ਦੇ ਮੈਂਬਰ ਵੀ ਹਾਜ਼ਿਰ ਸਨ।
ਦੋਵੇਂ ਆਗੂਆਂ ਨੇ ਅਫਸੋਸ ਜ਼ਾਹਿਰ ਕੀਤਾ ਕਿ ਪੰਜਾਬ ਦੇ ਵਿੱਤ ਮੰਤੀ ਮਨਪ੍ਰੀਤ ਸਿੰਘ ਬਾਦਲ ਇਸ ਮਾਮਲੇ ਵਿਚ ਆਖਰੀ ਫੈਸਲਾ ਲੈਣ ਵਾਲੀ ਅਥਾਰਟੀ ਜੀਐਸਟੀ ਕੌਂਸਲ ਅੱਗੇ ਇਸ ਜਾਇਜ਼ ਮੰਗ ਨੂੰ ਰੱਖਣ ਵਿਚ ਪੂਰੀ ਤਰ•ਾਂ ਨਾਕਾਮ ਸਾਬਿਤ ਹੋਏ ਸਨ। ਉਹਨਾਂ ਨੇ ਕਦੇ ਜੀਐਸਟੀ ਕੌਂਸਲ ਦੌਰਾਨ ਇਸ ਨੂੰ ਇੱਕ ਮੁੱਦੇ ਵਜੋਂ ਪੇਸ਼ ਕਰਨ ਦੀ ਮੁੱਢਲੀ ਜ਼ਿੰਮੇਵਾਰੀ ਵੀ ਨਹੀਂ ਨਿਭਾਈ। ਤੱਥ ਇਹ ਹੈ ਕਿ ਉਹਨਾਂ ਨੇ ਹੱਥ ਖੜ•ੇ ਕਰ ਕੇ ਕਹਿ ਦਿੱਤਾ ਸੀ ਕਿ ਉਹ ਇਸ ਮੁੱਦੇ ਉਤੇ ਕੁੱਝ ਨਹੀਂ ਕਰ ਸਕਦੇ।
ਉਹਨਾਂ ਕਿਹਾ ਕਿ ਲੰਗਰ ਰਸਦ ਨੂੰ ਜੀਐਸਟੀ ਤੋਂ ਛੋਟ ਦੇਣ ਦੇ ਸਰਕਾਰ ਦੇ ਫੈਸਲੇ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਇੱਕ ਸੇਵਾ ਭੋਜ ਯੋਜਨਾ ਨਾਂ ਦੀ ਇੱਕ ਨਵੀਂ ਸਕੀਮ ਸ਼ੁਰੂ ਕੀਤੀ ਜਾ ਚੁੱਕੀ ਹੈ। ਇਸ ਸਕੀਮ ਤਹਿਤ ਧਾਰਮਿਕ ਅਸਥਾਨਾਂ/ਚੈਰੀਟੇਬਲ ਸੰਸਥਾਵਾਂ ਵੱਲੋਂ ਮੁਫਤ ਭੋਜਨ ਵੰਡਣ ਲਈ ਖਰੀਦੀ ਰਸਦ ਉੱਤੇ ਅਦਾ ਕੀਤਾ ਸੀਜੀਐਸਟੀ ਅਤੇ ਆਈਜੀਐਸਟੀ ਵਿਚਲਾ ਕੇਂਦਰ ਦਾ ਹਿੱਸਾ ਸੰਬੰਧਿਤ ਸੰਸਥਾਵਾਂ ਨੂੰ ਵਾਪਸ ਮੋੜ ਦਿੱਤਾ ਜਾਵੇਗਾ।
ਇਹ ਫੈਸਲਾ ਪੰਜੇ ਤਖ਼ਤਾਂ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ, ਤਖ਼ਤ ਸ੍ਰੀ ਕੇਸ਼ਗੜ• ਸਾਹਿਬ , ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਦਮਦਮਾ ਸਾਹਿਬ ਅਤੇ ਤਖ਼ਤ ਸ੍ਰੀ ਨਾਂਦੇੜ ਸਾਹਿਬ ਤੋਂ ਇਲਾਵਾ ਐਸਜੀਪੀਸੀ ਅਤੇ ਡੀਐਸਜੀਐਮਸੀ ਦੇ ਪ੍ਰਬੰਧ ਹੇਠਲੇ ਸਾਰੇ ਗੁਰਦੁਆਰਿਆਂ ਅਤੇ ਦੂਜੇ ਧਰਮ ਅਸਥਾਨਾਂ ਉਤੇ ਵੀ ਲਾਗੂ ਹੋਵੇਗਾ।
ਇਹ ਛੋਟ ਪਿਛਲੇ ਪੰਜ ਸਾਲ ਜਾਂ ਇਸ ਤੋਂ ਵੱਧ ਸਮੇਂ ਮੁਫਤ ਭੋਜਨ ਖਿਲਾ ਰਹੀਆਂ ਸਾਰੀਆਂ ਰਜਿਸਟਰਡ ਚੈਰੀਟੇਬਲ ਸੰਸਥਾਵਾਂ, ਸੁਸਾਇਟੀਆਂ ਉੱਤੇ ਲਾਗੂ ਹੋਵੇਗੀ।
ਇੱਥੇ ਦੱਸਣਯੋਗ ਹੈ ਕਿ ਭਾਵੇਂਕਿ ਜੀਐਸਟੀ ਪੂਰੇ ਮੁਲਕ ਅੰਦਰ ਸਾਰੇ ਧਾਰਮਿਕ ਅਸਥਾਨਾਂ ਉੱਤੇ ਲਾਗੂ ਹੁੰਦਾ ਹੈ, ਪਰ ਸ੍ਰੀ ਹਰਿਮੰਦਰ ਸਾਹਿਬ ਅਤੇ ਬਾਕੀ ਗੁਰਦੁਆਰਿਆਂ ਵਿਚ ਛਕਾਏ ਜਾਂਦੇ ਮੁਫਤ ਲੰਗਰ ਦੀ ਰਸਦ ਨੂੰ ਜੀਐਸਟੀ ਤੋਂ ਛੋਟ ਦਿਵਾਉਣ ਲਈ ਸਿਰਫ ਸ਼੍ਰੋਮਣੀ ਅਕਾਲੀ ਦਲ ਅਤੇ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹੀ ਕੇਂਦਰ ਸਰਕਾਰ ਉੱਤੇ ਜ਼ੋਰ ਪਾਇਆ ਜਾ ਰਿਹਾ ਸੀ। ਜੀਐਸਟੀ ਕੌਂਸਲ ਦੇ ਮੈਂਬਰ ਵਜੋਂ ਜੀਐਸਟੀ ਬਾਰੇ ਨੀਤੀ ਤਿਆਰ ਕਰਦਿਆਂ ਲੰਗਰ ਰਸਦ ਨੂੰ ਇਸ ਦੇ ਘੇਰੇ ਲਿਆਉਣ ਦਾ ਮੁੱਦਾ ਪੰਜਾਬ ਦੇ ਵਿੱਤ ਮੰਤਰੀ ਵੱਲੋਂ ਉਠਾਇਆ ਜਾਣਾ ਸੀ, ਪਰੰਤੂ ਮੌਜੂਦਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅਜਿਹਾ ਕਦੇ ਨਹੀਂ ਕੀਤਾ।
ਅਕਾਲੀ ਦਲ ਦੇ ਪ੍ਰਧਾਨ ਇਸ ਸੰਬੰਧ ਵਿਚ ਕਈ ਵਾਰ ਭਾਜਪਾ ਪ੍ਰਧਾਨ ਨੂੰ ਵੀ ਮਿਲੇ ਸਨ, ਜਿਸ ਦੌਰਾਨ ਉਹਨਾਂ ਨੇ ਕਿਹਾ ਸੀ ਕਿ ਲੰਗਰ ਰਸਦ ਨੂੰ ਜੀਐਸਟੀ ਤੋਂ ਛੋਟ ਦੇ ਮੁੱਦੇ ਉੱਤੇ ਪਾਰਟੀ ਕੋਈ ਸਮਝੌਤਾ ਨਹੀਂ ਕਰੇਗੀ।
ਬੀਬੀ ਬਾਦਲ ਸਿੱਖ ਭਾਈਚਾਰੇ ਦੀ ਇਸ ਮੰਗ ਨੂੰ ਪੂਰਾ ਕਰਵਾਉਣ ਲਈ ਕਾਫੀ ਸਮੇਂ ਯਤਨ ਕਰਦੇ ਆ ਰਹੇ ਸਨ। ਪ੍ਰਧਾਨ ਮੰਤਰੀ ਨਾਲ ਵੱਖ ਵੱਖ ਮੀਟਿੰਗਾਂ ਦੌਰਾਨ ਬੀਬੀ ਬਾਦਲ ਨੇ ਇਸ ਗੱਲ ਉੱਤੇ ਜ਼ੋਰ ਦਿੱਤਾ ਸੀ ਕਿ ਲੰਗਰ ਦੀ ਪ੍ਰਥਾ ਮਹਾਨ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਦੇ ਰੂਹਾਨੀ, ਸਮਾਜਿਕ ਅਤੇ ਵਿਚਾਰਧਾਰਕ ਪੱਖਾਂ ਦਾ ਅਟੁੱਟ ਹਿੱਸਾ ਹੈ ਜੋ ਕਿ ਬਾਕੀ ਗੱਲਾਂ ਤੋਂ ਇਲਾਵਾ ਭਾਰਤੀ ਸਮਾਜ ਅੰਦਰਲੀ ਜਾਤ ਪਾਤ ਦੀਆਂ ਵੰਡੀਆਂ ਨੂੰ ਮਿਟਾਉਂਦੀ ਹੈ।