• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਭਾਈ ਨਿਰਮਲ ਸਿੰਘ ਖਾਲਸਾ ਦੀ ਮ੍ਰਿਤਕ ਦੇਹ ਦੇ ਨਿਰਾਦਰ ਨਾਲ ਮਜ਼ਬ੍ਹੀ ਭਾਈਚਾਰੇ ਅਪਮਾਨ ਹੋਇਆ: ਡਾਕਟਰ ਚਰਨਜੀਤ ਸਿੰਘ ਅਟਵਾਲ

Updated: 04-04-2020
  • Share
  • Tweet
ਜਲੰਧਰ/03 ਅਪ੍ਰੈਲ: ਸਾਬਕਾ ਵਿਧਾਨ ਸਭਾ ਸਪੀਕਰ ਡਾਕਟਰ ਚਰਨਜੀਤ ਸਿੰਘ ਅਟਵਾਲ ਨੇ ਅੱਜ ਕਿਹਾ ਕਿ ਵੇਰਕਾ ਵਿਖੇ ਉੱਘੇ ਕੀਰਤਨੀਏ ਭਾਈ ਨਿਰਮਲ ਸਿੰਘ ਖਾਲਸਾ ਦਾ ਅੰਤਿਮ ਸਸਕਾਰ ਕਰਨ ਤੋਂ ਇਨਕਾਰ ਕਰਕੇ ਪੂਰੇ ਮਜ਼ਬ੍ਹੀ ਭਾਈਚਾਰੇ ਦਾ ਅਪਮਾਨ ਕੀਤਾ ਗਿਆ ਹੈ।  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਇਹ ਯਕੀਨੀ ਬਣਾਉਣ ਲਈ ਢੁੱਕਵੇਂ ਕਦਮ ਚੁੱਕਣੇ ਚਾਹੀਦੇ ਸਨ ਕਿ ਇੱਕ ਮਹਾਨ ਰਾਗੀ ਦੇ ਮ੍ਰਿਤਕ ਸਰੀਰ ਦਾ ਇਸ ਢੰਗ ਨਾਲ ਨਿਰਾਦਰ ਕੀਤੇ ਜਾਣ ਦੀ ਨੌਬਤ ਨਾ ਆਉਂਦੀ।

ਇੱਥੇ ਇੱਕ ਪ੍ਰੈਸ ਬਿਆਨ ਜਾਰੀ ਕਰਦਿਆਂ ਡਾਕਟਰ ਚਰਨਜੀਤ ਸਿੰਘ ਅਟਵਾਲ ਨੇ ਕਿਹਾ ਕਿ ਕਿੰਨੇ ਅਫਸੋਸ ਦੀ ਗੱਲ ਹੈ ਕਿ ਸਰਕਾਰੀ ਮਸ਼ੀਨਰੀ ਨੇ ਮੰਨੂਵਾਦੀ ਸੋਚ ਨੂੰ ਹਾਵੀ ਹੋਣ ਦਿੱਤਾ ਅਤੇ ਦੇਸ਼ ਅੰਦਰ ਪ੍ਰਦਮ ਸ੍ਰੀ ਐਵਾਰਡ ਹਾਸਿਲ ਕਰਨ ਵਾਲੇ ਪਹਿਲੇ ਸਿੱਖ ਕੀਰਤਨੀਏ ਦਾ ਇਸ ਤਰ੍ਹਾਂ ਅਪਮਾਨ ਹੋਣ ਦਿੱਤਾ। ਉਹਨਾਂ ਕਿਹਾ ਕਿ ਇਹ ਗੱਲ ਹੋਰ ਵੀ ਨਿੰਦਣਯੋਗ ਹੈ ਕਿ ਸੂਬਾ ਸਰਕਾਰ ਨੇ ਭਾਈ ਖਾਲਸਾ ਦਾ ਅੰਤਿਮ ਸਸਕਾਰ ਸਰਕਾਰੀ ਸਨਮਾਨਾਂ ਨਾਲ ਨਹੀਂ ਕੀਤਾ, ਜਦਕਿ ਉਹਨਾਂ ਵੱਲੋਂ ਸਿੱਖ ਭਾਈਚਾਰੇ ਅਤੇ ਪੰਜਾਬ ਵਾਸਤੇ ਨਿਭਾਈ ਸੇਵਾ ਸਦਕਾ ਉਹ ਇਸ ਦੇ ਹੱਕਦਾਰ ਸਨ।

ਸਾਬਕਾ ਸਪੀਕਰ  ਨੇ ਸੂਬਾ ਸਰਕਾਰ ਨੂੰ ਕਿਹਾ ਕਿ ਉਹ ਭਾਈ ਖਾਲਸਾ ਦੀ ਮ੍ਰਿਤਕ ਦੇਹ ਨਾਲ ਕੀਤੀ ਬਦਸਲੂਕੀ ਲਈ ਉਹਨਾਂ ਦੇ ਪਰਿਵਾਰ ਕੋਲੋਂ ਮੁਆਫੀ ਮੰਗੇ ਅਤੇ ਇਸ ਸੰਬੰਧੀ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰੇ ਤਾਂ ਕਿ ਦੁਬਾਰਾ ਜਾਤੀ ਦੇ ਅਧਾਰ ਉੱਤੇ ਕਿਸੇ ਨਾਲ ਇਸ ਤਰ੍ਹਾਂ ਦਾ ਵਿਤਕਰਾ ਨਾ ਕੀਤਾ ਜਾਵੇ। ਉਹਨਾਂ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ ਦਲਿਤ ਭਾਈਚਾਰੇ ਵੱਲੋਂ ਕੀਤੀ ਦਹਾਕਿਆਂ ਦੀ ਤਰੱਕੀ ਉੱਤੇ ਮਿੱਟੀ ਪਾ ਦਿੰਦੀਆਂ ਹਨ। ਸਾਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਜਿਹੀਆਂ ਘਟਨਾਵਾਂ ਦੁਬਾਰਾ ਨਾ ਵਾਪਰਨ।

ਡਾਕਟਰ ਅਟਵਾਲ ਨੇ ਪੰਜਾਬੀਆਂ ਨੂੰ ਕੋਵਿਡ-19 ਵਾਇਰਸ ਦੇ ਲੱਛਣਾਂ ਨੂੰ ਸਮਝਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਇਸ ਬਾਰੇ ਅਜਿਹੀਆਂ ਝੂਠੀਆਂ ਅਫਵਾਹਾਂ ਨਾ ਫੈਲਾਉਣ, ਜਿਸ ਨਾਲ ਇਸ ਦੇ ਪੀੜਤਾਂ ਨੂੰ ਸਮਾਜ ਛੇਕਣਾ ਸ਼ੁਰੂ ਕਰ ਦੇਵੇ ਅਤੇ ਮੌਤ ਮਗਰੋਂ ਉਹਨਾਂ ਦੀਆਂ ਮ੍ਰਿਤਕ ਦੇਹਾਂ ਨਾਲ ਬਦਸਲੂਕੀ ਹੋਵੇ। ਉਹਨਾਂ ਨੇ ਕਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਪੰਜਾਬੀਆਂ ਨੂੰ ਲਾਈ ਗਈ ਮੌਜੂਦਾ ਤਾਲਾਬੰਦੀ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਵੀ ਅਪੀਲ ਕੀਤੀ।
Recent Post
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ
ਬਹੁਤ ਹੀ ਸ਼ਰਮਨਾਕ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਸਭ ਤੋਂ ਮਾੜੇ ਮੁੱਖ ਮੰਤਰੀ ਵਜੋਂ ਚੁਣਿਆ ਗਿਆ : ਸੁਖਬੀਰ ਸਿੰਘ ਬਾਦਲ
ਚੋਣਾਂ ’ਚ ਹੇਰਾਫੇਰੀ ਕਰਨ ਵਾਲੇ ਅਫਸਰਾਂ ਖਿਲਾਫ ਤੁਰੰਤ ਕਾਰਵਾਈ ਕਰੇ ਸੂਬਾਈ ਚੋਣ ਕਮਿਸ਼ਨ : ਅਕਾਲੀ ਦਲ
ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਲਈ ਭਾਜਪਾ ਤੇ ਕਾਂਗਰਸ ਆਪਸ ’ਚ ਰਲੇ : ਸੁਖਬੀਰ ਸਿੰਘ ਬਾਦਲ
ਸਰਕਾਰ ਦੀ ਵੱਡੀ ਨੈਤਿਕ ਹਾਰ: ਅਕਾਲੀ ਦਲ ਨੇ
ਮੁੱਖ ਮੰਤਰੀ ਦਖਲ ਦੇ ਕੇ ਪੁਲਿਸ ਕਮਿਸ਼ਨਰ ਨੂੰ ਮਿੱਠੂ ਮਦਾਨ ਖਿਲਾਫ ਕੇਸ ਦਰਜ ਕਰਨ ਦੀ ਹਦਾਇਤ ਦੇਣ : ਅਕਾਲੀ ਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.