• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਸ਼੍ਰੋਮਣੀ ਅਕਾਲੀ ਦਲ ਨੇ ਹਰਿਆਣਾ ਸਰਕਾਰ ਨੂੰ ਕਿਸਾਨਾਂ ਖਿਲਾਫ ਦਮਨਕਾਰੀ ਕਦਮ ਨਾ ਚੁੱਕਣ ਲਈ ਆਖਿਆ

Updated: 24-11-2020
  • Share
  • Tweet

ਕਿਸਾਨ ਸੰਗਠਨਾਂ ਦੇ ਦਿੱਲੀ ਚੱਲੋ ਪ੍ਰੋਗਰਾਮ ਨੂੰ ਰੋਕਣ ਲਈ ਹਰਿਆਣਾ ਦੇ ਬਾਰਡਰ ਸੀਲ ਕਰਨ ਦੀ ਕੀਤੀ ਨਿਖੇਧੀ

ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ ਨੂੰ ਕਿਸਾਨਾਂ ਨੁੰ ਗਲਤ ਪਾਸੇ ਨਾ ਤੋਰਨ ਲਈ ਆਖਿਆ

ਚੰਡੀਗੜ•, 24 ਨਵੰਬਰ, 2020 : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕੇਂਦਰ ਦੇ ਇਸ਼ਾਰੇ 'ਤੇ ਹਰਿਆਣਾ ਸਰਕਾਰ ਵੱਲੋਂ ਕੇਂਦਰੀ ਖੇਤੀਬਾੜੀ ਕਾਨੂੰਨਾਂ ਖਿਲਾਫ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਜਾ ਰਹੇ ਕਿਸਾਨਾਂ ਨੂੰ ਰੋਕਣ ਲਈ ਦਮਨਕਾਰੀ ਨੀਤੀਆਂ ਅਪਣਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ ਤੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਗੈਰ ਲੋਕਤੰਤਰੀ ਤਰੀਕਿਆਂ ਨਾਲ ਲੋਕ ਲਹਿਰ ਨੂੰ ਦਬਾਇਆ ਨਹੀਂ ਜਾ ਸਕਦਾ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਹਰਿਆਣਾ ਦੀਆਂ ਸਰਹੱਦਾਂ ਸੀਲ ਕਰਨ ਨੂੰ  ਬਹੁਤ ਹੀ ਮੰਦਭਾਗਾ ਕਰਾਰ ਦਿੱਤਾ। ਵੁਹਨਾਂ ਕਿਹਾ ਕਿ ਹਰਿਆਣਾ ਸਰਕਾਰ ਕੋਲ ਇਸਦੀਆਂ ਸੜਕਾਂ  'ਤੇ ਕਿਸਾਨਾਂ ਨੂੰ ਲੰਘਣ ਤੋਂ ਰੋਕਣ ਦਾ ਕੋਈ ਅਧਿਕਾਰ ਨਹੀਂ ਹੈ। ਉਹਨਾਂ ਕਿਹਾ ਕਿ ਸਿਕਾਨਾਂ ਦਾ ਅਧਿਕਾਰ ਹੈ ਕਿ ਉਹ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਰੋਸ ਪ੍ਰਗਟ ਕਰਨ ਲਈ ਦਿੱਲੀ ਜਾਣ। ਉਹਨਾਂ ਕਿਹਾ ਕਿ ਹਰਿਆਣਾ ਸਰਕਾਰ ਨੂੰ ਸਿਰਫ ਕੇਂਦਰ ਸਰਕਾਰ ਨੂੰ ਖੁਸ਼ ਕਰਨ ਵਾਸਤੇ ਅੰਨਦਾਤਾ ਨੂੰ ਦਬਾਉਣ ਲਈ ਜਬਰ ਵਾਲੇ ਤਰੀਕੇ ਨਹੀਂ ਅਪਣਾਉਣੇ ਚਾਹੀਦੇ।

ਡਾ. ਦਲਜੀਤ ਸਿੰਘ ਚੀਮਾ ਨੇ ਕੇਂਦਰ ਸਰਕਾਰ 'ਤੇ ਵੀ ਦੋਸ਼ ਲਾਇਆ ਕਿ ਉਹ  ਕਿਸਾਨਾਂ ਨੂੰ ਦਿੱਲੀ ਆਉਣ ਤੋਂ ਰੋਕਣ ਲਈ ਹਰਿਆਣਾ ਸਰਕਾਰ ਨੂੰ ਗੈਰ ਲੋਕਤੰਤਰੀ ਤਰੀਕੇ ਵਰਤਣ ਲਈ ਹਰੀ ਝੰਡੀ ਦੇ ਕੇ ਕਿਸਾਨਾਂ ਨੁੰ ਗਲਤ ਰਾਹ ਪਾ ਰਹੀ ਹੈ ਜਦਕਿ ਕਿਸਾਨ ਆਪਣੇ ਐਲਾਨ ਅਨੁਸਾਰ 26 ਅਤੇ 27 ਨਵੰਬਰ ਨੁੰ ਦਿੱਲੀ ਵਿਖੇ ਸ਼ਾਂਤਮਈ ਰੋਸ ਪ੍ਰਦਰਸ਼ਨ ਕਰਨ ਵਾਸਤੇ ਆ ਰਹੇ ਹਨ।

ਉਹਨਾਂ ਕਿਹਾ ਕਿ  ਬਜਾਏ ਅਜਿਹਾ ਕਰਨ ਦੇ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਤੇ ਜਿਣਸਾਂ ਦੀ ਐਮ ਐਸ ਸੀ ਅਨੁਸਾਰ ਯਕੀਨੀ ਸਰਕਾਰੀ ਖਰੀਦ ਸਮੇਤ ਹੋਰ ਮੰਗਾਂ ਮੰਨਣੀਆਂ ਚਾਹੀਦੀਆਂ ਹਨ।  ਉਹਨਾਂ ਕਿਹਾ ਕਿ ਇਸਦੇ ਨਾਲ ਹੀ ਹਰਿਆਣਾ ਸਰਕਾਰ ਨੂੰ ਕਿਸਾਨਾਂ ਨੂੰ ਸ਼ਾਂਤੀਪੂਰਨ ਤਰੀਕੇ ਨਾਲ ਦਿੱਲੀ ਜਾਣ ਦੇਣਾ ਚਾਹੀਦਾ ਹੈ।

ਅਕਾਲੀ ਆਗੂ ਨੇ ਸਪਸ਼ਟ ਕੀਤਾ ਕਿ ਅਕਾਲੀ ਦਲ ਕਿਸਾਨ ਜਥੇਬੰਦੀਆਂ ਦੇ ਦਿਲੀ ਚਲੋ ਪ੍ਰੋਗਰਾਮ ਦੀ ਦਿਲੋਂ ਹਮਾਇਤ ਕਰਦਾ ਹੈ। ਉਹਨਾਂ ਹਿਕਾ ਕਿ ਅਸੀਂ ਪ੍ਰੋਗਰਾਮ ਵਿਚ ਕਿਸਾਨਾਂ ਨਾਲ ਰਲ ਕੇ ਸ਼ਾਮਲ ਹੋਣ ਵਾਲਿਆਂ ਵਿਚ ਸਭ ਤੋਂ ਪਹਿਲਾਂ ਹਾਂ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਦਿੱਲੀ ਇਕਾਈ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਹਦਾਇਤ ਕੀਤੀ ਹੈ ਕਿ ਉਹ ਦਿੱਲੀ ਵਿਚ ਕਿਸਾਨਾਂ ਦੇ ਸ਼ਾਂਤਮਈ ਰੋਸ ਧਰਨਿਆਂ ਦੌਰਾਨ ਲੰਗਰ ਸਮੇਤ ਹਰ ਜ਼ਰੂਰੀ ਸੇਵਾ ਉਪਲਬਧ ਕਰਵਾਉਣ। ਉਹਨਾਂ ਕਿਹਾ ਕਿ ਦਿੱਲੀ ਜਾਣ ਵੇਲੇ ਤੇ ਵਾਪਸੀ ਵੇਲੇ ਵੀ ਸਾਡੇ  ਪਾਰਟੀ ਵਰਕਰ ਕਿਸਾਨਾਂ ਦੀ ਹਰ ਸੰਭਵ ਸਹਾਇਤਾ ਕਰਨਗੇ।  

Recent Post
ਕਿਸ਼ਾਨ ਸ਼ਕਤੀ ਵਿਚ ਭਾਜਪਾ ਦਾ ਸਫਾਇਆ ਕਰਨ ਦੀ ਤਾਕਤ : ਸੁਖਬੀਰ ਸਿੰਘ ਬਾਦਲ
ਮੁੱਖ ਮੰਤਰੀ ਦੱਸਣ ਕਿ ਉਹ ਆਪਣੇ ਜੱਦੀ ਜ਼ਿਲ੍ਹੇ ਵਿਚ ਰੇ ਮਾਫੀਆ ਨੂੰ ਕੰਟਰੋਲ ਕਰਨ ਵਿਚ ਫੇਲ੍ਹ ਕਿਉਂ ਹੋਏ : ਅਕਾਲੀ ਦਲ
ਸ਼੍ਰੋਮਣੀ ਅਕਾਲੀ ਦਲ ਨੇ ਰਿਪਬਲਿਕ ਟੀ ਵੀ ਦੇ ਸੰਪਾਦਕ ਅਰਨਬ ਗੋਸਵਾਮੀ ਦੇ ਕਾਲ ਗੇਟ ਸਕੈਂਡਲ ਦੀ ਸੁਪਰੀਮ ਕੋਰਟ ਤੋਂ ਜਾਂਚ ਮੰਗੀ
ਕਿਸਾਨ ਮਾਰਚ ਨੂੰ ਰੋਕ ਦੇ ਸੰਵਿਧਾਨ ਦੀ ਉਲੰਘਣਾ ਨਾ ਕਰੇ ਕੇਂਦਰ : ਅਕਾਲੀ ਦਲ
ਪਠਾਨਕੋਟ ਦੇ ਸਾਬਕਾ ਕਾਂਗਰਸੀ ਵਿਧਾਇਕ ਅਸ਼ੋਕ ਸ਼ਰਮਾ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ’ਚ ਹੋਏ ਸ਼ਾਮਲ
ਸ਼੍ਰੋਮਣੀ ਅਕਾਲੀ ਦਲ ਨੇ ਕਿਹਾ ਕਿ ਭੁਪਿੰਦਰ ਮਾਨ ਨੂੰ ਸੁਪਰੀਮ ਕੋਰਟ ਵੱਲੋਂ ਬਣਾਈ ਚਾਰ ਮੈਂਬਰੀ ਕਮੇਟੀ ਵਿਚ ਖੇਤੀ ਕਾਨੂੰਨਾਂ ਖਿਲਾਫ ਸਟੈਂਡ ਲੈਣਾ ਚਾਹੀਦਾ ਸੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.