• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਮੈਂਬਰ ਬਣੋ
  • ਲੋਗਿਨ ਕਰੋ
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਮੰਗਦਾ ਹਿਸਾਬ ਮੁਹਿੰਮ ਤਹਿਤ ਹਲਕਾ ਪੱਧਰੀ ਧਰਨੇ 8 ਮਾਰਚ ਨੂੰ

Updated: 05-03-2021
  • Share
  • Tweet

ਚੰਡੀਗੜ੍ਹ, 5 ਮਾਰਚ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਐਲਾਨ ਕੀਤਾ ਕਿ ਉਹ 8 ਮਾਰਚ  ਵਿਧਾਨ ਸਭਾ ਵਿਚ ਸੂਬੇ ਦਾ ਬਜਟ ਪੇਸ਼ ਹੋਣ ਵਾਲੇ ਦਿਨ  ਸੂਬੇ ਦੇ ਸਾਰੇ ਹਲਕਿਆਂ ਵਿਚ ਧਰਨੇ ਦੇਵੇਗਾ ਤੇ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨਾਲ ਕੀਤੇ ਪੂਰੇ ਨਾ ਕਰਨ ਦਾ ਹਿਸਾਬ ਮੰਗੇਗਾ।

ਇਹ ਧਰਨੇ  ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਮੰਗਦਾ ਹਿਸਾਬ ਦੇ ਤਹਿਤ ਦਿੱਤੇ ਜਾਣਗੇ ਤੇ ਇਹਨਾਂ ਰਾਹੀਂ ਨਾ ਸਿਰਫ ਕਾਂਗਰਸ ਵੱਲੋਂ ਸਮਾਜ ਦੇ ਹਰ ਵਰਗ ਨਾਲ ਕੀਤੇ ਗਏ ਧੋਖੇ ਨੂੰ ਬੇਨਕਾਬ ਕੀਤਾ ਜਾਵੇਗਾ ਬਲਕਿ ਇਕ ਨਿਰੰਤਰ ਸੰਘਰਸ਼ ਸ਼ੁਰੂ ਕਰਕੇ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਮਜਬੂਰ ਕੀਤਾ ਜਾਵੇਗਾ।

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਡਾ ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ  ਪੈਟਰੋਲ ਅਤੇ ਡੀਜ਼ਲ ’ਤੇ 5 ਰੁਪਏਪ ਤੀ ਲੀਟਰ ਕਟੌਤੀ ਕਰ ਕੇ ਤੇ ਬਿਜਲੀ ਦਰਾਂ ਵਿਚ ਚੋਖੇ ਵਾਧੇ ਨੂੰ ਵਾਪਸ ਲੈ ਕੇ ਆਮ ਲੋਕਾਂ ਨੁੰ ਰਾਹਤ ਦੇਣ ਦੀ ਮੰਗ ਵੀ ਕਰੇਗਾ।
ਡਾ. ਚੀਮਾ ਨੇ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਨੌਜਵਾਨਾਂ ਨੁੰ ਪਿਛਲੇ ਚਾਰ ਸਾਲ ਦੇ ਬਕਾਏ ਸਮੇਤ 2500 ਰੁਪਏ ਪ੍ਰਤੀ ਮਹੀਨਾ ਦਾ ਬੇਰੋਜ਼ਗਾਰੀ ਭੱਤਾ ਤੁਰੰਤ ਦੇਣ ਦੀ ਵੀ ਮੰਗ ਕਰੇਗਾ।  ਉਹਨਾਂ ਕਿਹਾ ਕਿ ਇਸੇ ਤਰੀਕੇ ਬੁਢਾਪਾ ਪੈਨਸ਼ਨਾਂ ਵਿਚ ਵਾਧਾ ਕਰ ਕੇ ਇਸਨੂੰ 2500 ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਪਿਛਲੇ ਚਾਰ ਸਾਲਾਂ ਦੇ ਬਕਾਏ ਸਮੇਤ ਦੇਣ ਨੂੰ ਪੂਰਾ ਕੀਤੇ ਜਾਣ ਦੀ ਮੰਗ ਕੀਤੀ ਜਾਵੇਗੀ ਤੇ ਇੇ ਤਰੀਕੇ ਸ਼ਗਨ ਸਕੀਮ ਤਹਿਤ 51 ਹਜ਼ਾਰ ਰੁਪਏ ਸ਼ਗਨ ਸਾਰੇ ਯੋਗ ਲਾਭਪਾਤਰੀਆਂ ਨੁੰ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਜਾਵੇਗੀ।

ਸਮਾਜ ਦੇ ਕਮਜ਼ੋਰ ਵਰਗਾਂ ਨਾਲ ਕੀਤੇ ਗਏ ਵਿਤਕਰੇ ਬਾਰੇ ਗੱਲ ਕਰਦਿਆਂ ਡਾ. ਚੀਮਾ ਨੇ ਕਿਹਾ ਕਿ ਸਰਕਾਰ ਕੱਟੇ ਗਏ ਲੱਖਾਂ ਨੀਲੇ ਕਾਰਡ ਤੇ ਬੁਢਾਪਾ ਪੈਨਸ਼ਨ ਦੇ ਕਾਰਡ ਤੁਰੰਤ ਬਹਾਲ ਕਰੇ। ਉਹਨਾਂ ਕਹਾ ਕਿ ਇਸੇ ਤਰੀਕੇ ਆਪਣੇਵਾਅਦੇ ਅਨੁਸਾਰ ਆਟਾ ਦਾਲ ਸਕੀਮ ਵਿਚ ਚਾਹ ਪੱਤੀ, ਖੰਡ ਤੇ ਤੇਲ ਵੀ ਕਮਜ਼ੋਰ ਵਰਗਾਂ ਨੁੰ  ਦਿੱਤਾ ਜਾਵੇਗਾ।

ਅਕਾਲੀ ਆਗੂ ਨੇ ਕਿਹਾ ਕਿ ਧਰਨਿਆਂ ਵਿਚ ਤਿੰਨ ਕੇਂਦਰੀ ਖੇਤੀ ਕਾਨੂੰਨਾਂ ਨੁੰ ਰੱਦ ਕਰਨ ਦੀ ਵੀ ਮੰਗ ਕੀਤੀ ਜਾਵੇਗੀ  ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਤਿੰਨ ਖੇਤੀ ਕਾਨੂੰਨ ਰੱਦ ਕਰਨ ਦਾ ਮਾਮਲਾ ਕੇਂਦਰ ਸਰਕਾਰ ਚੁੱਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਿਹਾ ਜਾਵੇਗਾ।  ਉਹਨਾਂ ਕਿਹਾ ਕਿ ਧਰਨਿਆਂ ਵਿਚ ਇਹ ਵੀ ਮੰਗ ਕੀਤੀ ਜਾਵੇਗੀ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਸਕਾਲਰਸ਼ਿਪ ਸਕੀਮ ਤੁਰੰਤ ਸ਼ੁਰੂ ਕੀਤੀ ਜਾਵੇ ਤੇ ਬਕਾਏ ਵੀ ਉਹਨਾਂ ਨੁੰ ਦਿੱਤੇ ਜਾਣ। ਉਹਨਾਂ ਕਿਹਾ ਕਿ ਪਾਰਟੀ ਇਹ ਵੀ ਮੰਗ ਕਰੇਗੀ ਕਿ ਬੇਘਰਿਆਂ ਨੁੰ ਘਰ ਦੇਦ ਦਾ ਵਾਅਦਾ ਵੀ ਤੁਰੰਤ ਪੂਰਾ ਕੀਤਾ ਜਾਵੇ।

ਡਾ. ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਕਾਂਗਰਸ ਸਰਕਾਰ ਦੇ ਸਾਰੇ ਘੁਟਾਲਿਆਂ ਜਿਹਨਾਂ ਵਿਚ 6500 ਕਰੋੜ ਰੁਪਏ ਦਾ ਆਬਕਾਰੀ ਘੁਟਾਲਾ, ਰੇਤ ਤੇ ਸ਼ਰਾਬ ਮਾਫੀਆ ਤੇ ਅਮਨ ਕਾਨੂੰਨ ਦੀ ਸਥਿਤੀ ਕੰਟਰੋਲ ਹੇਠ ਲਿਆਉਣ ਸਮੇਤ ਸਾਰੇ ਮਾਮਲਿਆਂ ਦੀ ਨਿਰਪੱਖ ਜਾਂਚ ਦੀ ਵੀ ਮੰਗ ਕਰੇਗਾ। ਉਹਨਾਂ ਕਿਹਾ ਕਿ ਪਾਰਟੀ ਇਹ ਵੀ ਮੰਗ ਕਰੇਗੀ ਕਿ ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਦੇ ਬਕਾਏ ਵੀ ਤੁਰੰਤ ਜਾਰੀ ਕੀਤੇ ਜਾਣ ਤੇ ਛੇਵੇਂ ਵਿੱਤ ਕਮਿਸ਼ਨ ਦੀ ਰਿਪੋਰਟ ਨੂੰ ਅੰਤਿਮ ਰੂਪ  ਦਿੱਤਾ ਜਾਵੇ ਤੇ ਕੇਂਦਰੀ ਪੇਅ ਸਕੇਲ  ਦੇਣ ਦੀ ਥਾਂ ਨਵੇਂ ਭਰਤੀ ਹੋਣ ਵਾਲਿਆਂ ਨੂੰ ਪੰਜਾਬ ਦੇ ਪੇਅ ਸਕੇਲ ਦਿੱਤੇ ਜਾਣ।

Recent Post
ਅਮਰਿੰਦਰ ਸਿੰਘ ਐਸ਼ੋ ਇਸ਼ਰਤ ਤੇ ਠਾਠ ਵਾਲੇ ਆਪਣੇ ਘਰ ਵਿਚ ਸ਼ੇਖੀਆਂ ਮਾਰ ਰਹੇ ਹਨ : ਸੁਖਬੀਰ ਸਿੰਘ ਬਾਦਲ
ਸੁਖਬੀਰ ਸਿੰਘ ਬਾਦਲ ਨੇ ਦਿੱਲੀ ਪੁਲਿਸ ਵੱਲੋਂ ਨੌਜਵਾਨਾਂ ਨੂੰ ਅਗਵਾ ਕਰ ਕੇ ਉਸ ’ਤੇ ਅੰਨਾ ਤਸ਼ੱਦਦ ਢਾਹੁਣ ਦੀ ਕੀਤੀ ਨਿਖੇਧੀ
ਭਾਜਪਾ ਨਾਲ ਰਲ ਕੇ ਸੂਬੇ ਦੇ ਹਿੱਤਾਂ ਨਾਲ ਸਮਝੌਤਾ ਕਰਨ ਲਈ ਮੁੱਖ ਮੰਤਰੀ ਅਸਤੀਫਾ ਦੇਣ : ਸੁਖਬੀਰ ਸਿੰਘ ਬਾਦਲ
ਮੁੱਖ ਮੰਤਰੀ ਦੱਸਣ ਕਿ ਕਿਸਾਨਾਂ ਤੇ ਆੜ੍ਹਤੀਆਂ ਨੁੰ ਡੀ ਬੀ ਟੀ ਮਾਮਲੇ ਵਿਚ ਹਨੇਰੇ ਵਿਚ ਕਿਉਂ ਰੱਖਿਆ : ਅਕਾਲੀ ਦਲ
ਪੰਜਾਬ ਮੰਗਦਾ ਜਵਾਬ ਰੈਲੀਆਂ ਦੀ ਸਫਲਤਾ ਤੋਂ ਬੁਖਲਾ ਕੇ ਸਿਆਸੀ ਰੈਲੀਆਂ ’ਤੇ ਪਾਬੰਦੀ ਲਗਾਈ ਗਈ : ਅਕਾਲੀ ਦਲ
ਸ਼੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਜੀਵਨ ਤੇ ਸ਼ਹਾਦਤ ਨੂੰ ਸਮਰਪਿਤ ਦਿੱਲੀ ’ਚ ਵਿਸ਼ਵ ਪੱਧਰੀ ਮਿਊਜ਼ੀਅਮ ਬਣਾਇਆ ਜਾਵੇ : ਸੁਖਬੀਰ ਸਿੰਘ ਬਾਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

© 2018-2019 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Sitemap.