• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
      • ਵਿਧਾਨ ਸਭਾ ਚੋਣਾਂ 2022
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
    • ਐਸਏਡੀ ਵੀਡੀਓ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਉਮੀਦਵਾਰ 2022
  • ਮੈਂਬਰ ਬਣੋ
  • ਲੋਗਿਨ ਕਰੋ
Back
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਆਮ ਆਦਮੀ ਪਾਰਟੀ ਸਰਕਾਰ ਸਿਹਤ ਤੇ ਸਿੱਖਿਆ ਦੋਵੇਂ ਮੁਹਾਜ਼ਾਂ ’ਤੇ ਕਾਰਗੁਜ਼ਾਰੀ ਵਿਖਾਉਣ ਵਿਚ ਅਸਫਲ ਰਹੀ : ਅਕਾਲੀ ਦਲ

Updated: 03-08-2022
  • Share
  • Tweet

ਮੁੱਖ ਮੰਤਰੀ ਪੰਜਾਬੀਆਂ ਨੂੰ ਦੱਸਣ ਕਿ ਮਰੀਜ਼ਾਂ ਨੂੰ ਹਸਪਤਾਲਾਂ ਤੋਂ ਵਾਪਸ ਕਿਉਂ ਮੋੜਿਆ ਜਾ ਰਿਹਾ ਹੈ ਤੇ ਵਿਦਿਆਰਥੀਆਂ ਨੂੰ ਕਿਤਾਬਾਂ ਕਿਉਂ ਨਹੀਂ ਮਿਲ ਰਹੀਆਂ : ਡਾ ਦਲਜੀਤ ਸਿੰਘ ਚੀਮਾ


ਚੰਡੀਗੜ੍ਹ, 3 ਅਗਸਤ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਸਿਹਤ ਤੇ ਸਿੱਖਿਆ ਦੋਵੇਂ ਮੁਹਾਜ਼ਾਂ ’ਤੇ ਕਾਰਗੁਜ਼ਾਰੀ ਵਿਖਾਉਣ ਵਿਚ ਅਸਫਲ ਰਹੀ ਹੈ ਤੇ ਪਾਰਟੀ ਨੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ  ਮਰੀਜ਼ਾਂ ਨੁੰ ਹਸਪਤਾਲਾਂ ਤੋਂ ਕਿਉਂ ਵਾਪਸ ਮੋੜਿਆ ਜਾ ਰਿਹਾ ਹੈ ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਕਿਤਾਬਾਂ ਕਿਉਂ ਨਹੀਂ ਮਿਲ ਰਹੀਆਂ ਜਦੋਂ ਕਿ ਆਪ ਸਰਕਾਰ ਦੌਰਾਨ ਸੂਬੇ ਦੀ ਆਮਦਨ ਵਧੀ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਇਹ ਹੈਰਾਨੀ ਵਾਲੀ ਗੱਲ ਗੱਲ ਹੈ ਕਿ ਪੀ ਜੀ ਆਈ ਤੇ ਸਰਕਾਰੀ ਮੈਡੀਕਲ ਕਾਲਜ ਸੈਕਟਰ 32 ਤੋਂ ਮਰੀਜ਼ਾਂ ਨੁੰ ਕਿਵੇਂ ਵਾਪਸ ਮੋੜਿਆ ਜਾ ਰਿਹਾ ਹੈ ਕਿਉਂਕਿ ਆਪ ਸਰਕਾਰ ਨੇ ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਇਹਨਾਂ ਅਦਾਰਿਆਂ ਦੇ ਬਕਾਏ ਅਦਾ ਨਹੀਂ ਕੀਤੇ।

ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਸਰਕਾਰ ਨੂੰ ਇਹਨਾਂ ਅਦਾਰਿਆਂ ਵਿਚ ਪੰਜਾਬ ਤੋਂ ਆਉਣ ਵਾਲੇ ਮਰੀਜ਼ਾਂ ਦੀ ਕੋਈ ਪਰਵਾਹ ਨਹੀਂ ਹੈ ਹਾਲਾਂਕਿ ਸਰਕਾਰ ਦਾਅਵਾ ਕਰਦੀ ਹੈ ਕਿ ਸਿਹਤ ਖੇਤਰ ਉਸਦੀ ਮੁੱਢਲੀ ਤਰਜੀਹ ਹੈ। ਉਹਨਾਂ ਕਿਹਾ ਕਿ ਲੋੜਵੰਦ ਮਰੀਜ਼ਾਂ ਨੂੰ ਨਾ ਸਿਰਫ ਇਹਨਾਂ ਸੰਸਥਾਵਾਂ ਤੋਂ ਇਲਾਜ ਲਈ ਜੁਆਬ ਮਿਲ ਰਿਹਾ ਹੈ ਬਲਕਿ ਪੰਜਾਬ ਭਰ ਦੇ ਹਸਪਤਾਲ ਇਲਾਜ ਤੋਂ ਜੁਆਬ ਦੇ ਰਹੇ ਹਨ ਕਿਉਂਕਿ ਆਮ ਸਰਕਾਰ ਦਾ ਇਹ ਸਕੀਮ ਲਾਗੂ ਕਰਨ ਵਿਚ ਰਿਕਾਰਡ ਬਹੁਤ ਮਾੜਾ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਆਯੁਸ਼ਮਾਨ ਭਾਰਤ ਸਕੀਮ ਤਹਿਤ ਸੂਬਾ ਸਰਕਾਰ ਨੇ ਸੂਬੇ ਦੀ ਆਬਾਦੀ ਦੇ ਹਿਸਾਬ ਨਾਲ 65 ਫੀਸਦੀ ਯੋਗਦਾਨ ਦੇਣਾ ਹੁੰਦਾ ਹੈ।  ਉਹਨਾਂ ਕਿਹਾ ਕਿ ਸਰਕਾਰ ਸਕੀਮ ਦੇ ਪੈਸੇ ਨਹੀਂ ਭਰ ਰਹੀ ਤੇ ਨਾ ਹੀ ਇਹ ਸਰਕਾਰੀ ਸਹੂਲਤਾਂ ਵਿਚ ਲੋਕਾਂ ਵਾਸਤੇ ਦਵਾਈਆਂ ਤੇ ਵਿਸ਼ੇਸ਼ ਟੈਸਟਾਂ ਦੀ ਸਹੂਲਤ ਦੇ ਪਾ ਰਹੀ ਹੈ।

ਡਾ. ਚੀਮਾ ਨੇ ਕਿਹਾ ਕਿ ਸਿੱਖਿਆ ਖੇਤਰ ਦੇ ਹਾਲਾਤ ਵੀ ਵੱਖਰੇ ਨਹੀਂ ਹਨ। ਉਹਨਾਂ ਕਿਹਾ ਕਿ ਸਰਕਾਰ ਵੀਂ ਤੋਂ 12ਵੀਂ ਤੱਕ ਦੀਆਂ ਦੋ ਮਾਹੀ ਪ੍ਰੀਖਿਆਵਾਂ ਸ਼ੁਰੂ ਹੋਣ ਤੱਕ ਵਿਦਿਆਰਥੀਆਂ ਨੂੰ ਕਿਤਾਬਾਂ ਦੇਣ ਵਿਚ ਅਸਮਰਥ ਹਨ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਸਿੱਖਿਆ  ਖੇਤਰ ਦੀ ਅਸਲ ਤਸਵੀਰ ਹੈ। ਉਹਨਾਂ ਕਿਹਾ ਕਿ ਜੇਕਰ ਇਹੀ ਆਪ ਮਾਡਲ ਹੈ ਜਿਸ ਰਾਹੀਂ ਪੰਜਾਬ ਵਿਚ ਸਿੱਖਿਆ ਖੇਤਰ ਵਿਚ ਸੁਧਾਰ ਲਿਆਉਣਾ ਹੈ ਤਾਂ ਬੇਹਤਰ ਹੋਵੇਗਾ ਕਿ ਅਸੀਂ ਇਸ ਤੋਂ ਦੂਰ ਰਹੀਏ।

ਅਕਾਲੀ ਆਗੂ ਨੇ ਇਹ ਵੀ ਕਿਹਾ ਕਿ ਪੀ ਜੀ ਆਈ ਦਾ 16 ਕਰੋੜ ਰੁਪਏ ਤੇ ਸਰਕਾਰੀ ਮੈਡੀਕਲ ਕਾਲਜ ਸੈਕਟਰ 32 ਦਾ 2.3 ਕਰੋੜ ਰੁਪਏਇਸ ਸਰਕਾਰ ਨੇ ਦੇਣੇ ਹਨ ਜਦੋਂ ਕਿ ਆਪ ਸਰਕਾਰ ਨੇ ਤਕਰੀਬਨ 5 ਮਹੀਨਿਆਂ ਵਿਚ 40 ਕਰੋੜ ਰੁਪਏ ਇਸ਼ਤਿਹਬਾਜ਼ੀ ’ਤੇ ਖਰਚ ਕੀਤੇ ਹਨ। ਉਹਨਾਂ ਕਿਹਾ ਕਿ ਸਰਕਾਰ ਨੇ ਇਹ ਦਾਅਵਾ ਵੀ ਕੀਤਾ ਹੈ ਕਿ ਉਸਨੇ ਮਾਲੀਆ ਆਮਦਨ ਵਧਾਈ ਹੈ ਤੇ ਸੂਬੇ ਦੀ ਆਮਦਨ ਵਧੀ ਹੈ। ਉਹਨਾਂ ਕਿਹਾ ਕਿ ਇਹਨਾਂ ਦੋਵਾਂ ਦੇ ਬਾਵਜੂਦ ਸਿਹਤ ਤੇ ਸਿੱਖਿਆ ਖੇਤਰ ਲਈ ਫੰਡ ਨਹੀਂ ਮਿਲ ਰਹੇ ਤੇ ਆਪ ਦੇ ਮੰਤਰੀ ਦੇ ਵਿਧਾਇਕ ਡਾਕਟਰਾਂ ਤੇ ਅਧਿਆਪਕਾਂ ਨੂੰ ਸਸਤੀ ਸ਼ੋਹਰਤ ਹਾਸਲ ਕਰਨ ਵਾਸਤੇ ਦਾਬੇ ਮਾਰ ਰਹੇ ਹਨ।

Recent Post
ਬਿਜਲੀ ਮੰਤਰੀ ਬਿਜਲੀ ਸੋਧ ਬਿੱਲ ਬਾਰੇ ਰਾਜ ਸਰਕਾਰਾਂ ਤੇ ਕਿਸਾਨ ਜਥੇਬੰਦੀਆਂ ਨਾਲ ਹੋਈ ਮੀਟਿੰਗ ਦੇ ਵੇਰਵੇ ਸੰਸਦ ਵਿਚ ਰੱਖਣ : ਬੀਬਾ ਹਰਸਿਮਰਤ ਕੌਰ ਬਾਦਲ
ਅਕਾਲੀ ਦਲ ਨੇ ਪੰਜ ਮੈਂਬਰੀ ਅਨੁਸ਼ਾਸਨੀ ਕਮੇਟੀ ਕੀਤੀ ਗਠਿਤ, ਸ. ਸਿਕੰਦਰ ਸਿੰਘ ਮਲੂਕਾ ਕਰਨਗੇ ਅਗਵਾਈ
ਵਾਈਸ ਚਾਂਸਲਰ ਸਮੇਤ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਖ਼ਰਲੀਆਂ ਪੋਸਟਾਂ ਤੇ ਸਾਰੀਆਂ ਖਾਲੀ ਆਸਾਮੀਆਂ ਤੁਰੰਤ ਭਰੀਆਂ ਜਾਣ : ਅਕਾਲੀ ਦਲ
ਸਾਬਕਾ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਵੱਲੋਂ ਪਾਰਟੀ ਦੀ ਪਿੱਠ ਵਿਚ ਛੁਰਾ ਮਾਰਨ ਲਈ ਉਹਨਾਂ ਨੂੰ ਤੁਰੰਤ ਪਾਰਟੀ ਵਿਚੋਂ ਬਾਹਰ ਕੱਢਿਆ ਜਾਵੇ : ਅਕਾਲੀ ਦਲ ਫਤਿਹਗੜ੍ਹ ਸਾਹਿਬ ਇਕਾਈ ਨੇ ਕੀਤੀ ਮੰਗ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਭਲਕੇ ਦੌਰੇ ਦੌਰਾਨ ਚੰਡੀਗੜ੍ਹ ਦਾ ਮੁੱਦਾ ਉਹਨਾਂ ਕੋਲ ਚੁੱਕਣ ਪੰਜਾਬ ਦੇ ਮੁੱਖ ਮੰਤਰੀ : ਅਕਾਲੀ ਦਲ
ਵਿਨੋਦ ਘਈ ਦੀ ਏ ਜੀ ਵਜੋਂ ਨਿਯੁਕਤੀ ਨੇ ਆਪ ਤੇ ਡੇਰੇ ਵੱਲੋਂ ਪੰਜਾਬ ਨੂੰ ਅਸਥਿਰ ਕਰਨ ਤੇ ਸਿੱਖਾਂ ਵਿਚ ਵੰਡੀਆਂ ਪਾਉਣ ਲਈ ਰਚੀ ਗਈ ਸਾਜ਼ਿਸ਼ ਬੇਨਕਾਬ ਕੀਤੀ : ਅਕਾਲੀ ਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

ਡਾਊਨਲੋਡ ਕਰੋ
© 2022 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Privacy Policy.Sitemap.