• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
      • ਵਿਧਾਨ ਸਭਾ ਚੋਣਾਂ 2022
      • ਸਲਾਹਕਾਰ ਬੋਰਡ
      • ਵਪਾਰੀ ਅਤੇ ਉਦਯੋਗ ਸਲਾਹਕਾਰ ਬੋਰਡ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
    • ਐਸਏਡੀ ਵੀਡੀਓ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਚੋਣਾਂ
    • ਉਮੀਦਵਾਰ 2022
    • ਉਪ-ਚੋਣਾਂ 2023
  • ਮੈਂਬਰ ਬਣੋ
  • ਲੋਗਿਨ ਕਰੋ
Back
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਆਪ ਪੰਜਾਬ ਅਤੇ ਪੰਜਾਬੀਆਂ ਨੂੰ ਧੋਖਾ ਦੇਣ ਵਾਲੇ ਇਕ ਗੁਲਾਮ ਅਤੇ ਬਗੈਰ ਕਿਸੇ ਸਟੈਂਡ ਦੇ ਮੁੱਖ ਮੰਤਰੀ ਦੀ ਤੁਲਨਾ ਪੰਜਾਬ ਦੇ ਬੱਬਰ ਸ਼ੇਰ ਮਹਾਰਾਜਾ ਰਣਜੀਤ ਸਿੰਘ ਨਾਲ ਕਰੇ: ਅਕਾਲੀ ਦਲ

Updated: 03-07-2023
  • Share
  • Tweet

16 ਜੂਨ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕਰਨ ਵਾਲੇ ਇਕ ਗੁਲਾਮ ਅਤੇ ਬਗੈਰ ਕਿਸੇ ਸਟੈਂਡ ਵਾਲੇ ਮੁੱਖ ਮੰਤਰੀ ਭਗਵੰਤ ਮਾਨ ਦੀ ਤੁਲਨਾ ਪੰਜਾਬ ਦੇ ਅਸਲ ਬੱਬਰ ਸ਼ੇਰ ਅਤੇ ਖਾਲਸਾ ਰਾਜ ਦੇ ਆਗੂ ਮਹਾਰਾਜਾ ਰਣਜੀਤ ਸਿੰਘ ਨਾਲ ਕਰੇ।


ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋਂ ਆਪਣੇ ਦਿੱਲੀ ਦੇ ਆਕਾਵਾਂ ਦੇ ਕਹਿਣ ’ਤੇ ਮਹਾਰਾਜਾ ਰਣਜੀਤ ਸਿੰਘ ਦੇ ਅਕਸ ਨੂੰ ਢਾਹ ਲਾਉਣ ਲਈ  ਜਾਣ ਬੁੱਝ ਕੇ ਸ਼ਰਾਰਤ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਬੈਂਸ ਆਮ ਆਦਮੀ ਪਾਰਟੀ ਦੇ ਰਾਜ ਦੀ ਆਪਣੀ ਮਨਮਰਜ਼ੀ ਮੁਤਾਬਕ ਜਿੰਨੀ ਸ਼ਲਾਘਾ ਕਰਨ ਪਰ ਉਹ ਮਹਾਨ ਰਾਜਾ ਦੇ ਧਰਮ ਨਿਰਪੱਖ ਤੇ ਯੁੱਗ ਬਣਾਉਣ ਵਾਲੇ ਰਾਜ ਦੀ ਤੁਲਨਾ ਭਗਵੰਤ ਮਾਨ ਦੇ ਭ੍ਰਿਸ਼ਟ, ਕਾਨੂੰਨ ਹੀਣਤਾ ਵਾਲੇ ਤੇ ਅਨੈਤਿਕ ਰਾਜ ਨਾਲ ਕਰ ਕੇ ਪੰਜਾਬੀਆਂ ਦਾ ਅਪਮਾਨ ਕਰ ਰਹੇ ਹਨ।


ਡਾ. ਚੀਮਾ ਨੇ ਕਿਹਾ ਕਿ ਇਹ ਤੁਲਨਾ ਪੰਜਾਬ ਦੀ ਰਾਜਨੀਤੀ ਵਿਚ ਇਕ ਹੋਰ ਨਵੀਂ ਗਿਰਾਵਟ ਹੈ। ਉਹਨਾਂ ਕਿਹਾ ਕਿ ਅਜਿਹਾ ਕੋਈ ਪੱਧਰ ਨਹੀਂ ਹੈ ਜਿਸ ’ਤੇ ਆਮ ਆਦਮੀ ਪਾਰਟੀ ਡਿੱਗ ਸਕੇ ਤਾਂ ਜੋ ਆਪਣੀਆਂ ਅਸਫਲਤਾਵਾਂ  ਤੋਂ ਲੋਕਾਂ ਦਾ ਧਿਆਨ ਪਾਸੇ ਕਰ ਸਕੇ।

ਉਹਨਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨਾਲ ਤੁਲਨਾ ਭ੍ਰਿਸ਼ਟਾਚਾਰ, ਕਾਨੂੰਨ ‌ਵਿਵਸਥਾ ਢਹਿ ਢੇਰੀ ਹੋਣ, ਸਮਾਜ ਦੇ ਕਮਜ਼ੋਰ ਵਰਗਾਂ ਲਈ ਸਮਾਜ ਭਲਾਈ ਸਕੀਮਾਂ ਬੰਦ ਕਰਨ ਅਤੇ ਆਪ ਦੇ ਮੰਤਰੀਆਂ ਤੇ ਵਿਧਾਇਕਾਂ ਦੀਆਂ ਅਨੈਤਿਕ ਕਾਰਵਾਈਆਂ ’ਤੇ ਨਕੇਲ ਪਾਉਣ ਵਿਚ ਅਸਫਲ ਰਹਿਣ ਸਮੇਤ ਪੰਜਾਬ ਦੇ ਭੱਖਦੇ ਮਸਲਿਆਂ ਤੋਂ ਧਿਆਨ ਪਾਸੇ ਕਰਨ ਦੀ ਇਕ ਹੋਰ ਸਾਜ਼ਿਸ਼ ਹੈ।


ਆਪ ਨੂੰ ਸ਼ੀਸ਼ਾ ਵਿਖਾਉਦਿਆਂ ਡਾ. ਚੀਮਾ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਨੂੰ ਭਾਰਤ ’ਤੇ ਜਿੱਤਾਂ ਦਰਜ ਕਰਨ ਵਾਲੇ ਰਵਾਇਤੀਆਂ ਨੂੰ ਵਾਪਸ ਉਹਨਾਂ ਦੇ ਵਤਨ ਭੇਜਣ ਅਤੇ ਹਮਲਾਵਰਾਂ ਦਾ ਮੂੰਹ ਮੋੜਨ ਲਈ ਜਾਣਿਆ ਜਾਂਦਾ ਸੀ ਜਦੋਂ ਕਿ ਭਗਵੰਤ ਮਾਨ ਨੂੰ ਦਿੱਲੀ ਸਰਕਾਰ ਨਾਲ ਐਮ ਓ ਯੂ ’ਤੇ ਹਸਤਾਖ਼ਰ ਕਰ ਕੇ ਪੰਜਾਬ ਦੇ ਸ਼ਾਸਨ ਦੀ ਵਾਗਡੋਰ ਦਿੱਲੀ ਦੇ ਮੰਤਰੀਆਂ ਹਵਾਲੇ ਕਰਕੇ ਆਪਣੀ ਮਨਮਰਜ਼ੀ ਨਾਲ ਚਲਾਉਣ ਲਈ ਜਾਣਿਆ ਜਾਂਦਾ ਹੈ। ਉਹਨਾਂ ਕਿਹਾ ਕਿ ਇਹੀ ਨਹੀਂ ਜੋ ਧਰਤੀ ਕਦੇ ਪੰਜਾਬ ਦੀ ਸੀ, ਉਸ ’ਤੇ ਮੁੜ ਦਾਅਵਾ ਜਤਾਉਣ ਦੀ ਥਾਂ ਭਗਵੰਤ ਮਾਨ ਚੰਡੀਗੜ੍ਹ ’ਤੇ ਪੰਜਾਬ ਦੇ ਹੱਕ ਨੂੰ ਖਤਮ ਕਰਨ ਵਾਲੇ ਪਾਸੇ ਵੱਧ ਰਹੇ ਹਨ ਤੇ ਉਹਨਾਂ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਹਰਿਆਣਾ ਵੱਲੋਂ ਨਵੀਂ ਵਿਧਾਨ ਸਭਾ ਬਣਾਉਣ ਦੇ ਯਤਨਾਂ ਦਾ ਵਿਰੋਧ ਤੱਕ ਨਹੀਂ ਕੀਤਾ।


ਡਾ. ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਨੇ ਹਲਫੀਆ ‌ਬਿਆਨ ਦਾਇਰ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਲਈ ਧਿਰ ਬਣਾ ਕੇ ਧਾਰਮਿਮੁਹਾਜ਼ ’ਤੇ ਵੀ ਕੁਤਾਹੀ ਕੀਤੀ ਹੈ। ਉਹਨਾਂ ਦੇ ਕਦਮ ਨਾਲ ਹਰਿਆਣਾ ਵਿਚ ਵੱਖਰੀ ਗੁਰਦੁਆਰਾ ਕਮੇਟੀ ਦੇ ਗਠਨ ਦਾ ਰਾਹ ਪੱਧਰਾ ਹੋਇਆ।


ਡਾ. ਚੀਮਾ ਨੇ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹੋਰ ਵੀ ਜਾਅਲੀ ਪਹਿਲਕਦਮੀਆਂ ਹਨ ਜਿਸ ਕਾਰਨ ਆਪ ਸ਼ਰਮਸ਼ਾਰ ਹੋ ਰਹੀ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਆਪਣੇ ਮੰਤਰੀਆਂ ਸਮੇਤ ਭ੍ਰਿਸ਼ਟਾਚਾਰੀਆਂ ਖਿਲਾਫ ਕਾਰਵਾਈ ਕਰਨ ਵਿਚ ਨਾਕਾਮ ਰਹੇ ਹਨ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਡਾ. ਵਿਜੇ ਸਿੰਗਲਾ ਨੂੰ ਬਰਖ਼ਾਸਤ ਕਰ ਕੇ ਉਹਨਾਂ ਖਿਲਾਫ ਕੋਈ ਕੇਸ ਦਰਜ ਨਹੀਂ ਕਰਵਾਇਆ। ਉਹਨਾਂ ਕਿਹਾ ਕਿ ਇਸੇ ਤਰੀਕੇ ਸਾਬਕਾ ਮੰਤਰੀ ਫੌਜਾ ਸਿੰਘ ਸਰਾਰੀ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ ਜਿਹਨਾਂ ’ਤੇ ਫਿਰੌਤੀ ਉਗਰਾਹੁਣ ਦੇ ਦੋਸ਼ ਹਨ ਤੇ ਸਬੂਤ ਪਹਿਲਾਂ ਹੀ ਜਨਤਕ ਹਨ।


ਡਾ. ਚੀਮਾ ਨੇ ਇਹ ਵੀ ਦੱਸਿਆ ਕਿ ਕਿਵੇਂ ਮੁੱਖ ਮੰਤਰੀ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਦੀਆਂ ਅਨੈਤਿਕ ਗਤੀਵਿਧੀਆਂ ’ਤੇ ਪਰਦਾ ਪਾਉਂਦੇ ਆ ਰਹੇ ਹਨ ਜਦੋਂ ਕਿ ਮੰਤਰੀ ਨੇ ਇਕ ਦਲਿਤ ਨੌਜਵਾਨ ਦਾ ਜਿਣਸੀ ਸੋਸ਼ਣ ਕੀਤਾ ਅਤੇ ਇਸੇ ਤਰੀਕੇ ਉਹਨਾਂ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਦੇ ਪਰਿਵਾਰ ਖਿਲਾਫ ਵੀ ਕੋਈ ਕਾਰਵਾਈ ਨਹੀਂ ਕੀਤੀ ਜਦੋਂ ਕਿ ਪਰਿਵਾਰ ਜਿਸਮ ਫਰੋਸ਼ੀ ਦੇ ਧੰਦੇ ਵਿਚ ਸ਼ਾਮਲ ਪਾਇਆ ਗਿਆ।

Recent Post
ਮੰਤਰੀ ਕਟਾਰੂਚੱਕ ਵੱਲੋਂ ਜਿਣਸੀ ਸੋਸ਼ਣ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੀ ਐਸ ਆਈ ਟੀ ਅਤੇ ਪੀੜਤ ਨੂੰ ਡਰਾਉਣ ਵਾਲਿਆਂ ਖਿਲਾਫ ਜਾਂਚ ਦੇ ਹੁਕਮ ਦੇਣ ਰਾਜਪਾਲ: ਬਿਕਰਮ ਸਿੰਘ ਮਜੀਠੀਆ
ਮੁੱਖ ਮੰਤਰੀ ਵੱਲੋਂ ਗ੍ਰਹਿ ਮੰਤਰਾਲਾ ਸੰਭਾਲਿਆ ਨਹੀਂ ਜਾ ਰਿਹਾ ਤਾਂ ਹੀ ਰੋਜ਼ਾਨਾ ਆਧਾਰ ’ਤੇ ਕਰੋੜਾਂ ਰੁਪਏ ਦੇ ਡਾਕੇ ਪੈ ਰਹੇ ਹਨ: ਸੁਖਬੀਰ ਸਿੰਘ ਬਾਦਲ
ਪੰਜਾਬ ਦੇ ਰਾਜਪਾਲ ਤੇ ਕੇਂਦਰ ਸਰਕਾਰ ਨਾਲ ਟਕਰਾਅ ਕਰ ਕੇ ਮੁੱਖ ਮੰਤਰੀ ਨੇ ਸੂਬੇ ਦਾ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਕੀਤਾ: ਅਕਾਲੀ ਦਲ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਚੰਡੀਗੜ੍ਹ ਪੁਲਿਸ ਨੂੰ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਕੇਸ ਦਰਜ ਕਰ ਕੇ ਤੁਰੰਤ ਗ੍ਰਿਫਤਾਰ ਕਰਨ ਦੀ ਹਦਾਇਤ ਦੇਣ: ਬਿਕਰਮ ਸਿੰਘ ਮਜੀਠੀਆ
ਮੁੱਖ ਮੰਤਰੀ ਵੱਲੋਂ ਆਪਣੇ ਮਹਿਮਾ ਗਾਨ ਦੀ ਜ਼ਿੱਦ ਪੰਜਾਬ ਨੂੰ 800 ਕਰੋੜ ਰੁਪਏ ’ਚ ਪਈ: ਅਕਾਲੀ ਦਲ
ਸੁਖਬੀਰ ਸਿੰਘ ਬਾਦਲ ਨੇ ਜਗਰਾਓਂ ਵਿਚ ਐਨ ਆਰ ਆਈ ਦੇ ਘਰ ’ਤੇ ਗੈਰ ਕਾਨੂੰਨੀ ਕਬਜ਼ਾ ਕਰਨ ਲਈ ਜਗਰਾਓਂ ਦੇ ਆਪ ਵਿਧਾਇਕ ਸਰਵਜੀਤ ਕੌਰ ਮਾਣੂਕੇ ਖਿਲਾਫ ਕਾਰਵਾਈ ਮੰਗੀ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

ਡਾਊਨਲੋਡ ਕਰੋ
© 2022 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Privacy Policy.Sitemap.