• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
      • ਵਿਧਾਨ ਸਭਾ ਚੋਣਾਂ 2022
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
    • ਐਸਏਡੀ ਵੀਡੀਓ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਉਮੀਦਵਾਰ 2022
  • ਮੈਂਬਰ ਬਣੋ
  • ਲੋਗਿਨ ਕਰੋ
Back
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਸਹਿਕਾਰੀ ਖੰਡ ਮਿੱਲਾਂ ਤੋਂ ਗੰਨਾ ਉਤਪਾਦਕਾਂ ਦੇ 331 ਕਰੋੜ ਰੁਪਏ ਬਕਾਇਆ ਤੁਰੰਤ ਜਾਰੀ ਕਰਵਾਇਆ ਜਾਵੇ : ਅਕਾਲੀ ਦਲ

Updated: 11-06-2022
  • Share
  • Tweet

ਪ੍ਰਾਈਵੇਟ ਖੰਡ ਮਿੱਲਾਂ ਵੀ ਕਿਸਾਨਾਂ ਦੇ ਬਕਾਏ ਜਾਰੀ ਕਰਨ,  ਸਾਰੇ ਬਕਾਏ ਵਿਆਜ਼ ਸਮੇਤ ਅਦਾ ਕੀਤੇ ਜਾਣ : ਸਿਕੰਦਰ ਸਿੰਘ ਮਲੂਕਾ


ਚੰਡੀਗੜ੍ਹ, 11 ਜੂਨ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਨੁੰ ਆਖਿਆ ਕਿ ਸਹਿਕਾਰੀ ਖੰਡ ਮਿੱਲਾਂ ਤੋਂ ਗੰਨਾ ਉਤਪਾਦਕ ਕਿਸਾਨਾਂ ਦੇ 331 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕਰਵਾਏ ਜਾਣ।

ਇਕੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਕਿਸਾਨ ਵਿੰਗ ਦੇ ਪ੍ਰਧਾਟਨ ਸਰਦਾਰ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਗੰਨਾ ਉਤਪਾਦਕਾਂ ਦਾ ਬਕਾਇਆ ਕਾਫੀ ਦੇਰ ਤੋਂ ਲਟਕ ਰਿਹਾ ਹੈ ਜਦੋਂ ਕਿਸਾਨ ਪਹਿਲਾਂ ਹੀ ਸੰਕਟ ਵਿਚ ਘਿਰੇ ਹੋਏ ਹਨ। ਉਹਨਾਂ ਕਿਹਾ ਕਿ ਪਹਿਲਾਂ ਹੀ ਕਿਸਾਨ ਕਰਜ਼ੇ ਦੀ ਮਾਰ ਹੇਠ ਹਨ ਤੇ ਜੇਕਰ ਗੰਨਾ ਉਤਪਾਦਕਾਂ ਦੇ ਬਕਾਏ ਸਮੇਂ ਸਿਰ ਅਦਾ ਨਾ ਕੀਤੇ ਗਏ ਤਾਂ ਕਿਸਾਨਾਂ ਸਿਰ ਹੋਰ ਕਰਜ਼ਾ ਚੜ੍ਹ ਜਾਵੇਗਾ। ਉਹਨਾਂ ਕਿਹਾ ਕਿ ਬਕਾਏ ਅਦਾ ਕਰਨ ਵਿਚ ਢਿੱਲ ਮੱਝ ਕਾਰਨ ਕਿਸਾਨਾਂ ਨੁੰ ਕਣਕ ਝੋਨੇ ਦੇ ਫਸਲੀ ਚੱਕਰ ਤੋਂ ਪਾਸੇ ਮੋੜ ਕੇ ਗੰਨਾ ਉਤਪਾਦਨ ਵੱਲ ਲਗਾਏ ਜਾਣ ਦੇ ਯਤਨ ਵੀ ਖੂਹ ਖਾਤੇ ਪੈ ਜਾਣਗੇ।

ਸਰਦਾਰ ਮਲੂਕਾ ਨੇ ਕਿਹਾ ਕਿ ਪ੍ਰਾਈਵੇਟ ਖੰਡ ਮਿੱਲਾਂ ਜਿਹਨਾਂ ਨੇ ਗੰਨਾ ਉਤਪਾਦਕਾਂ ਦੇ ਬਕਾਏ ਅਦਾ ਨਹੀਂ ਕੀਤੇ, ਨੂੰ ਵੀ ਕਰੜੇ ਹੱਥੀਂ ਲੈਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਇਕ ਅੰਦਾਜ਼ੇ ਮੁਤਾਬਕ ਪ੍ਰਾਈਵੇਟ ਖੰਡ ਮਿੱਲਾਂ ਨੇ ਵੀ ਕਿਸਾਨਾਂ ਦੇ 343 ਕਰੋੜ ਰੁਪਏ ਦੇਣੇ ਹਨ। ਉਹਨਾਂ ਕਿਹਾ ਕਿ ਸਹਿਕਾਰੀ ਤੇ ਪ੍ਰਾਈਵੇਟ ਦੋਵੇਂ ਖੰਡ ਮਿੱਲਾਂ ਨੂੰ ਸਪਸ਼ਟ ਹਦਾਇਤ ਹੋਣੀ ਚਾਹੀਦੀ ਹੈ ਕਿ ਗੰਨਾ ਉਤਪਾਦਕ ਕਿਸਾਨਾਂ ਦੇ ਵਿਆਜ਼ ਸਮੇਤ ਬਕਾਏ ਅਦਾ ਕੀਤੇ ਜਾਣ।

ਅਕਾਲੀ ਆਗੂ ਨੇ ਕਿਹਾ ਕਿ ਸ਼ੂਗਰਕੇਨ ਕੰਟਰੋਲ ਆਰਡਰ ਤੇ ਕਲਾਜ਼ 3 930 ਮਬਤਾਬਕ ਗੰਨੇ ਦੀ ਖਰੀਦ ਤੇ ਰੈਗੂਲੇਸ਼ਨ ਐਕਟ ਮੁਤਾਬਕ ਖੰਡ ਮਿੱਲਾਂ ਨੇ ਖਰੀਦ ਦੇ 14 ਦਿਨਾਂ ਦੇ ਅੰਦਰ ਅੰਦਰ ਅਦਾਇਗੀ ਕਰਨੀ ਹੁੰਦੀ ਹੈ ਨਹੀਂ ਤਾਂ ਵਿਆਜ਼ ਅਦਾ ਕਰਨਾ ਪੈਂਦਾ ਹੈ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਸਰਕਾਰ ਨੁੰ ਇਹ ਐਕਟ ਸਖ਼ਤੀ ਨਾਲ ਸਹੀ ਭਾਵਨਾ ਅਨੁਸਾਰ ਲਾਗੂ ਕਰਨਾ ਚਾਹੀਦਾ ਹੈ।

ਸਰਦਾਰ ਮਲੂਕਾ ਨੇ ਗੰਨਾ ਉਤਪਾਦਕਾਂ ਨਾਲ ਹਮਦਰਦੀ ਪ੍ਰਗਟ ਕੀਤੀ ਜੋ ਬਕਾਏ ਜਾਰੀ ਨਾ ਕਰਨ ’ਤੇ ਖੰਡ ਮਿੱਲ ਮਾਲਕਾਂ ਦੇ ਖਿਲਾਫ ਰੋਸ ਮੁਜ਼ਾਹਰੇ ਕਰ ਰਹੇ ਹਨ। ਉਹਨਾਂ ਕਿਹਾ ਕਿ ਜੇਕਰ ਆਮ ਆਦਮੀ ਪਾਰਟੀ ਸਰਕਾਰ ਨੇ ਗੰਨਾ ਉਤਪਾਦਕਾਂ ਦੇ ਬਕਾਏ ਜਾਰੀ ਨਾ ਕੀਤੇ ਤਾਂ ਫਿਰ ਅਕਾਲੀ ਦਲ ਪ੍ਰਭਾਵਤ ਕਿਸਾਨਾਂ ਲਈ ਨਿਆਂ ਹਾਸਲ ਕਰਨ ਵਾਸਤੇ ਸੰਘਰਸ਼ ਵਿੱਢੇਗਾ।

Recent Post
ਆਮ ਆਦਮੀ ਪਾਰਟੀ ਨੇ ਮੁੱਖ ਚੋਣ ਵਾਅਦਿਆਂ ਵਾਸਤੇ ਫੰਡ ਰਾਖਵੇਂ ਨਾ ਰੱਖ ਕੇ ਪੰਜਾਬੀਆਂ ਨਾਲ ਧੋਖਾ ਕੀਤਾ : ਅਕਾਲੀ ਦਲ
ਪਾਰਟੀ ਕਾਡਰ ਅਫਵਾਹਾਂ ਵੱਲ ਧਿਆਨ ਨਾ ਦੇਣ ਤੇ ਪਾਰਟੀ ਦੀ ਮਜ਼ਬੂਤੀ ਲਈ ਇਕਜੁੱਟ ਹੋਣ : ਅਕਾਲੀ ਦਲ
ਮੁੱਖ ਮੰਤਰੀ ਰਾਜਾ ਵੜਿੰਗ ਵੱਲੋਂ ਕੀਤੇ 60 ਕਰੋੜ ਰੁਪਏ ਦੇ ਬੱਸ ਖਰੀਦ ਤੇ ਬਾਡੀ ਬਿਲਡਿੰਗ ਘੁਟਾਲੇ ਦੀ ਜਾਂਚ ਸੀ ਬੀ ਆਈ ਨੂੰ ਸੌਂਪਣ : ਅਕਾਲੀ ਦਲ
'ਆਪ' ਹਰ ਫਰੰਟ 'ਤੇ ਹੋਈ ਫੇਲ੍ਹ ਅਤੇ 300 ਯੂਨਿਟ ਮੁਫਤ ਬਿਜਲੀ ਅਤੇ ਔਰਤਾਂ ਨੂੰ 1,000 ਰੁਪਏ ਮਹੀਨਾ ਭੱਤਾ ਦੇਣ ਦੇ ਵਾਅਦੇ ਤੋਂ ਮੁੱਕਰ ਜਾਵੇਗੀ - ਸ. ਸੁਖਬੀਰ ਸਿੰਘ ਬਾਦਲ
ਆਮ ਆਦਮੀ ਪਾਰਟੀ ਸਰਕਾਰ ਦੇ 3 ਮਹੀਨਿਆਂ ਦੇ ਰਾਜ ਵਿਚ ਪ੍ਰਸ਼ਾਸਨ ਪੂਰੀ ਤਰ੍ਹਾਂ ਢਹਿ ਢੇਰੀ ਹੋਇਆ : ਸੁਖਬੀਰ ਸਿੰਘ ਬਾਦਲ
ਵਿਦਿਅਕ ਅਦਾਰੇ ਵਿਚ ਵੋਟਾਂ ਮੰਗਣ ਲਈ ਪੰਚਾਇਤ ਮੰਤਰੀ ਕੁਲਦੀਪ ਧਾਲੀਵਾਲ ਦੇ ਖਿਲਾਫ ਕਾਰਵਾਈ ਕੀਤੀ ਜਾਵੇ : ਅਕਾਲੀਦਲ ਨੇ ਚੋਣ ਕਮਿਸ਼ਨ ਨੁੰ ਕੀਤੀ ਅਪੀਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

ਡਾਊਨਲੋਡ ਕਰੋ
© 2022 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Privacy Policy.Sitemap.