• ਸਾਡੇ ਬਾਰੇ
    • ਸ਼੍ਰੋਮਣੀ ਅਕਾਲੀ ਦਲ ਬਾਰੇ
      • ਇਤਿਹਾਸ
      • ਦ੍ਰਿਸ਼ਟੀ / ਮਿਸ਼ਨ
      • ਟਾਈਮਲਾਈਨ
      • ਸਾਡੇ ਨਾਲ ਸੰਪਰਕ ਕਰੋ
    • ਸੰਸਥਾਗਤ ਢਾਂਚਾ
      • ਕੋਰ ਕਮੇਟੀ
      • ਦਫ਼ਤਰੀ ਅਹੁਦੇਦਾਰ
      • ਬੁਲਾਰੇ
      • ਵਿਧਾਇਕ
      • ਵਿੰਗ
      • ਵਿਧਾਨ ਸਭਾ ਚੋਣਾਂ 2022
      • ਸਲਾਹਕਾਰ ਬੋਰਡ
      • ਵਪਾਰੀ ਅਤੇ ਉਦਯੋਗ ਸਲਾਹਕਾਰ ਬੋਰਡ
    • ਪ੍ਰਧਾਨ
      • ਸਰਪ੍ਰਸਤ
      • ਪ੍ਰਧਾਨ
      • ਸਾਬਕਾ ਪ੍ਰਧਾਨ
      • ਮੁੱਖ ਮੰਤਰੀ
  • ਮੀਡੀਆ ਸੈਂਟਰ
    • ਪ੍ਰੈਸ ਰੀਲੀਜ਼
    • ਸਮਾਚਾਰ
    • ਨਿਊਜ਼ਲੈਟਰਸ
    • ਵੀਡੀਓ
    • ਫੋਟੋ ਗੈਲਰੀ
    • 9 ਸਾਲਾਂ ਦੀਆਂ ਉਪਲਬਧੀਆਂ
    • ਐਸਏਡੀ ਵੀਡੀਓ
  • ਅਕਾਲੀ ਬਣੋ
    • ਵਲੰਟੀਅਰ ਬਣੋ
    • ਸਾਡੇ ਨਾਲ ਕੰਮ ਕਰੋ
    • ਮੈਂਬਰ ਬਣੋ
    • ਸਹਿਯੋਗ ਕਰੋ
  • ਚੋਣਾਂ
    • ਉਮੀਦਵਾਰ 2022
    • ਉਪ-ਚੋਣਾਂ 2023
  • ਮੈਂਬਰ ਬਣੋ
  • ਲੋਗਿਨ ਕਰੋ
Back
  • Eng / ਅੰਗਰੇਜ਼ੀ ਪੰਜਾਬੀ / Punjabi

Press Release

ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਨੂੰ ਕੈਨੇਡਾ ਤੋਂ ਵਾਪਸ ਭੇਜੇ ਜਾ ਰਹੇ ਸੈਂਕੜੇ ਪੰਜਾਬੀਆਂ ਦਾ ਭਵਿੱਖ ਬਚਾਉਣ ਦੀ ਕੀਤੀ ਅਪੀਲ

Updated: 06-06-2023
  • Share
  • Tweet
ਡਾ. ਐਸ ਸ਼ੰਕਰ ਨੂੰ ਅਪੀਲ ਕੀਤੀਕਿ  ਉਹ ਵਿਦਿਆਰਥੀਆਂ ਨੂੰ ਸਥਾਈ ਨਾਗਰਿਕਤਾ ਦੇਣ ਦਾ ਮਾਮਲਾ ਕੈਨੇਡੀਆਈ ਅਧਿਕਾਰੀਆਂ ਕੋਲ ਚੁੱਕਣ


ਚੰਡੀਗੜ੍ਹ, 5 ਜੂਨ: ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਡਾ. ਐਸ ਸ਼ੰਕਰ ਨੂੰ ਅਪੀਲ ਕੀਤੀ ਕਿ ਉਹ ਉਹਨਾਂ ਸੈਂਕੜੇ ਪੰਜਾਬੀਆਂ ਦਾ ਭਵਿੱਖ ਬਚਾਉਣ ਜਿਹਨਾਂ ਨੂੰ ਫਰਜ਼ੀ ਸਿੱਖਿਆ ਸੇਵਾਵਾਂ ਏਜੰਟਾਂ ਨੇ ਠੱਗੀ ਨਾਲ ਫਰਜ਼ੀ ਪੱਤਰ ਦਿੱਤੇ ਤੇ ਹੁਣ ਉਹਨਾਂ ਨੂੰ ਵਾਪਸ ਭਾਰਤ ਭੇਜੇ ਜਾਣ ਦੀ ਤਲਵਾਰ ਉਹਨਾਂ ਸਿਰ ਲਟਕ ਰਹੀਹੈ  ਤੇ ਉਹਨਾਂ ਅਪੀਲ ਕੀਤੀ ਕਿ ਉਹ ਕੈਨੇਡੀਆਈ ਅਧਿਕਾਰੀਆਂ ਕੋਲ ਉਹਨਾਂ ਦਾ ਕੇਸ ਚੁੱਕਣ।

ਸਰਦਾਰਨੀ ਹਰਸਿਮਰਤ ਕੌਰ ਬਾਦਲ, ਜਿਹਨਾਂ ਨੇ ਇਸ ਸਬੰਧ ਵਿਚ ਵਿਦੇਸ਼ ਮੰਤਰੀ ਨੂੰ ਪੱਤਰ ਲਿਖਿਆ, ਨੇ ਕਿਹਾ ਕਿ ਜ਼ਿਆਦਾ ਜ਼ੋਰ ਉਹਨਾਂ ਫਰਜ਼ੀ ਸੰਸਥਾਵਾਂ ਤੇ ਉਹਨਾਂ ਦੇ ਅਧਿਕਾਰਤ ਏਜੰਟਾਂ ਖਿਲਾਫ ਕਾਰਵਾਈ ’ਤੇ ਦੇਣਾ ਚਾਹੀਦਾ ਹੈ, ਜਿਹਨਾਂ ਨੇ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕੀਤਾ।

ਉਹਨਾਂ ਕਿਹਾ ਕਿ ਇਸ ਘੁਟਾਲੇ ਦਾ ਸ਼ਿਕਾਰ ਹੋਏ ਵਿਦਿਆਰਥੀਆਂ ਦੇ ਕੇਸ ਹਮਦਰਦੀ ਨਾਲ ਵਿਚਾਰੇ ਜਾਣੇ ਚਾਹੀਦੇ ਹਨਅਤੇ  ਉਹਨਾਂ ਨੇ ਆਪਣੀਆਂ ਹੁਨਰ ਪ੍ਰਾਪਤੀਆਂ ਦੀਆਂ ਡਿਗਰੀਆਂ ਹਾਸਲਕਰ  ਕੇ ਸਥਾਈ ਨਾਗਰਿਕਤਾ ਲਈ ਲੋੜੀਂਦੀਆਂ ਯੋਗਤਾ ਸ਼ਰਤਾਂ ਪੂਰੀਆਂ ਕਰ ਲਈਆਂ ਹਨ ਤੇ ਉਹਨਾਂ ਨੂੰ ਬਿਨਾਂ ਰੁਕਾਵਟ ਸਥਾਈ ਨਾਗਰਿਕਤਾ ਮਿਲਣੀ ਚਾਹੀਦੀ ਹੈ।

ਸਰਦਾਰਨੀ ਬਾਦਲ ਨੇ ਕਿਹਾ ਕਿ ਜਿਥੇ ਪਹਿਲਾਂ 700 ਵਿਦਿਆਰਥੀਆਂ ਨੂੰ ਇਸੇ ਆਧਾਰ ’ਤੇ ਕਾਰਵਾਈ ਦਾ ਸਾਹਮਣਾ ਕਰਨਾ ਪੈ ਰਿਹਾ ਸੀ, ਹੁਣ ਇਹ ਸਾਹਮਣੇ ਆਇਆ ਹੈ ਕਿ 200 ਹੋਰ ਵਿਦਿਆਰਥੀਆਂ ਨੂੰ ਕੈਨੇਡੀਅਨ ਬਾਰਡਰ ਸਰਵਿਸਿਜ਼ ਏਜੰਸੀ (ਸੀ ਬੀ ਐਸ ਏ) ਨੇ ਵਾਪਸ ਭੇਜੇ ਜਾਣ ਦੇ ਨੋਟਿਸ ਜਾਰੀ  ਕੀਤੇ ਹਨ ਜਦੋਂ ਇਹ ਸਾਹਮਣੇ ਆਇਆ ਕਿ ਉਹਨਾਂ ਦੇ ਅਧਿਕਾਰਤ ਏਜੰਟ ਐਜੂਕੇਸ਼ਨ ਮਾਈਗ੍ਰੇਸ਼ਨ ਸਰਵਿਸਿਜ਼ ਜਲੰਧਰ ਨੇ ਫਰਜ਼ੀ  ਦਾਖਲਾ ਪੱਤਰ ਦਿੱਤੇ ਹਨ।

ਸਰਦਾਰਲੀ ਬਾਦਲ ਨੇ ਦੱਸਿਆ ਕਿ ਠੱਗੀ ਵਿਦਿਆਰਥੀਆਂ ਨਾਲ ਵੱਜੀ ਹੈ। ਉਹਨਾਂ ਕਿਹਾ ਕਿ ਪਹਿਲਾਂ ਇਕ ਨਾਮੀ ਕਾਲਜ ਦੇ ਨਾਂ ’ਤੇ 16 ਤੋਂ 20 ਲੱਖ ਰੁਪਏ ਪ੍ਰਤੀ ਵਿਦਿਆਰਥੀ ਉਗਰਾਹ ਕੇ ਉਹਨਾਂ ਨੂੰ ਫਰਜ਼ੀ ਚਿੱਠੀਆਂ ਜਾਰੀ ਕੀਤੀਆਂ ਗਈਆਂ। ਜਦੋਂ ਉਹ ਕੈਨੇਡਾ ਪਹੁੰਚੇ ਤਾਂ ਉਹਨਾਂ ਨੂੰ ਦੱਸਿਆ ਗਿਆ ਕਿ ਉਹਨਾਂ ਦੇ ਦਾਖਲੇ ਰੱਦ ਕਰ ਦਿੱਤੇਗਏ  ਹਨ ਅਤੇ ਉਹ ਬਦਲਵੀਂ ਸੰਸਥਾ ਵਿਚ ਦਾਖਲੇ ਲੈਣ। ਸਰਦਾਰਨੀ ਬਾਦਲ ਨੇ ਕਿਹਾ ਕਿ ਵਿਦਿਆਰਥੀਆਂ ਨੇ ਬਦਲਵੀਂਆਂ ਸੰਸਥਾਵਾਂ ਵਿਚ ਦਾਖਲਾ ਲੈ ਕੇ ਹੁਨਰ ਸਿੱਖਲਾਈ ਹਾਸਲ ਕੀਤੀ ਪਰ ਜਦੋਂ ਉਹਨਾਂ ਨੇ ਸਥਾਈ ਨਾਗਰਿਕਤਾ ਲਈ ਅਪਲਾਈਕੀਤਾ  ਤਾਂ ਉਹਨਾਂ ਨੂੰ ਵਾਪਸ ਭੇਜੇ ਜਾਣ ਦੇ ਹੁਕਮ ਸੁਣਾ ਦਿੱਤੇਗਏ  ਕਿਉਂਕਿ ਉਹਨਾਂ ਦੇ ਅਸਲ ਦਾਖਲਾ ਦਸਤਾਵੇਜ਼ ਜਾਅਲੀ ਸਨ।

ਉਹਨਾਂ ਜ਼ੋਰ ਦੇ ਕੇ ਕਿਹਾ ਕਿ ਇਹ ਘੁਟਾਲਾ ਲੰਬੇ ਸਮੇਂ ਤੋਂ ਚਲ ਰਿਹਾ ਸੀ ਤੇ ਅਧਿਕਾਰਤ ਭਾਰਤੀ ਸਿੱਖਿਆ ਏਜੰਟ ਇਕੱਲਿਆਂ ਹੀ ਬਗੈਰ ਕੈਨੇਡਾ ਦੀਆਂ ਸੰਸਥਾਵਾਂ ਜਾਂ ਉਹਨਾਂ ਦੇ ਏਜੰਟਾਂ ਦੀ ਮਦਦ ਤੋਂ ਅਜਿਹਾ ਨਹੀਂ ਕਰ ਸਕਦਾ। ਉਹਨਾਂ ਕਿਹਾ ਕਿ ਅਜਿਹੇ ਸਾਰੇ ਵਿਅਕਤੀਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ, ਉਹਨਾਂ ਕੈਨੇਡੀਅਨ ਕਾਲਜਾਂ ਖਿਲਾਫ ਵੀ ਜਿਹਨਾਂ ਵਿਦਿਆਰਥੀਆਂ ਨੂੰ ਆਪਣੀ ਸਮਰਥਾ ਨਾਲੋਂ ਕਿਤੇ ਜ਼ਿਆਦਾ ਵੱਧ ਦਾਖਲਿਆਂ ਵਾਸਤੇ ਪੱਤਰ ਜਾਰੀ ਕੀਤੇ। ਉਹਨਾਂ ਕਿਹਾ ਕਿ ਜਿਥੋਂ ਤੱਕ ਵਿਦਿਆਰਥੀਆਂ ਦਾ ਸਵਾਲ ਹੈ, ਉਹਨਾਂ ਨੂੰ ਐਜੂਕੇਸ਼ਨ ਸਰਵਿਸਿਜ਼ ਏਜੰਟ ਨੇ ਠੱਗਿਆ ਜੋ ਕੈਨੇਡਾ ਵਿਚਾਲੇ ਕਾਲਜਾਂ ਦਾ ਅਧਿਕਾਰਤ ਏਜੰਟ ਮਿਲ ਕੇ ਉਹਨਾਂ ਨੂੰ ਮਿਲਿਆ। ਉਹਨਾਂ ਕਿਹਾ ਕਿ ਵਿਦਿਆਰਥੀਆਂ ਨੂੰ ਕਦੇ ਵੀ ਸ਼ੱਕ ਨਹੀਂ ਹੋਇਆ ਕਿ ਉਹਨਾਂ ਨਾਲ ਠੱਗੀ ਮਾਰੀ ਜਾ ਰਹੀ ਹੈ। ਉਹਨਾਂ ਨੇ ਸਥਾਈ ਨਾਗਰਿਕਤਾ ਵਾਸਤੇ ਪੂਰੇ ਤਰੀਕੇ ਨਾਲ ਅਪਲਾਈ ਕੀਤਾ ਅਤੇ ਜੇਕਰ ਉਹਨਾਂ ਨੇ ਕੁਝ ਗਲਤ ਕੀਤਾ ਹੁੰਦਾ ਤਾਂ ਫਿਰ ਉਹ ਅਜਿਹਾ ਨਹੀਂ ਕਰਦੇ।
Recent Post
ਆਪ ਪੰਜਾਬ ਅਤੇ ਪੰਜਾਬੀਆਂ ਨੂੰ ਧੋਖਾ ਦੇਣ ਵਾਲੇ ਇਕ ਗੁਲਾਮ ਅਤੇ ਬਗੈਰ ਕਿਸੇ ਸਟੈਂਡ ਦੇ ਮੁੱਖ ਮੰਤਰੀ ਦੀ ਤੁਲਨਾ ਪੰਜਾਬ ਦੇ ਬੱਬਰ ਸ਼ੇਰ ਮਹਾਰਾਜਾ ਰਣਜੀਤ ਸਿੰਘ ਨਾਲ ਕਰੇ: ਅਕਾਲੀ ਦਲ
ਮੰਤਰੀ ਕਟਾਰੂਚੱਕ ਵੱਲੋਂ ਜਿਣਸੀ ਸੋਸ਼ਣ ਕਰਨ ਦੇ ਮਾਮਲੇ ਵਿਚ ਪੰਜਾਬ ਸਰਕਾਰ ਦੀ ਐਸ ਆਈ ਟੀ ਅਤੇ ਪੀੜਤ ਨੂੰ ਡਰਾਉਣ ਵਾਲਿਆਂ ਖਿਲਾਫ ਜਾਂਚ ਦੇ ਹੁਕਮ ਦੇਣ ਰਾਜਪਾਲ: ਬਿਕਰਮ ਸਿੰਘ ਮਜੀਠੀਆ
ਮੁੱਖ ਮੰਤਰੀ ਵੱਲੋਂ ਗ੍ਰਹਿ ਮੰਤਰਾਲਾ ਸੰਭਾਲਿਆ ਨਹੀਂ ਜਾ ਰਿਹਾ ਤਾਂ ਹੀ ਰੋਜ਼ਾਨਾ ਆਧਾਰ ’ਤੇ ਕਰੋੜਾਂ ਰੁਪਏ ਦੇ ਡਾਕੇ ਪੈ ਰਹੇ ਹਨ: ਸੁਖਬੀਰ ਸਿੰਘ ਬਾਦਲ
ਪੰਜਾਬ ਦੇ ਰਾਜਪਾਲ ਤੇ ਕੇਂਦਰ ਸਰਕਾਰ ਨਾਲ ਟਕਰਾਅ ਕਰ ਕੇ ਮੁੱਖ ਮੰਤਰੀ ਨੇ ਸੂਬੇ ਦਾ ਸੈਂਕੜੇ ਕਰੋੜਾਂ ਰੁਪਏ ਦਾ ਨੁਕਸਾਨ ਕੀਤਾ: ਅਕਾਲੀ ਦਲ
ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਚੰਡੀਗੜ੍ਹ ਪੁਲਿਸ ਨੂੰ ਮੰਤਰੀ ਲਾਲ ਚੰਦ ਕਟਾਰੂਚੱਕ ਖਿਲਾਫ ਕੇਸ ਦਰਜ ਕਰ ਕੇ ਤੁਰੰਤ ਗ੍ਰਿਫਤਾਰ ਕਰਨ ਦੀ ਹਦਾਇਤ ਦੇਣ: ਬਿਕਰਮ ਸਿੰਘ ਮਜੀਠੀਆ
ਮੁੱਖ ਮੰਤਰੀ ਵੱਲੋਂ ਆਪਣੇ ਮਹਿਮਾ ਗਾਨ ਦੀ ਜ਼ਿੱਦ ਪੰਜਾਬ ਨੂੰ 800 ਕਰੋੜ ਰੁਪਏ ’ਚ ਪਈ: ਅਕਾਲੀ ਦਲ

ਫੇਸਬੁੱਕ ਨੂੰ ਫਾਲੋਅ ਕਰੋ

ਟਵਿੱਟਰ ਨੂੰ ਫਾਲੋਅ ਕਰੋ

Tweets by @Akali_Dal_
  • Follow @Akali_Dal
  • ਮੁੱਖ ਮੁੱਦੇ

    • ਵਿਕਾਸ
    • ਸੁਰੱਖਿਆ
    • ਚੰਗਾ ਪ੍ਰਸ਼ਾਸਨ
    • ਰਾਸ਼ਟਰ-ਪਹਿਲ

    • ਸਾਡੇ ਬਾਰੇ

    • ਇਤਿਹਾਸ
    • ਟਾਈਮਲਾਈਨ
    • ਉਦੇਸ਼ / ਟੀਚਾ
  • ਮੀਡੀਆ ਸਰੋਤ

    • ਪ੍ਰੈਸ ਰਿਲੀਜ਼
    • ਨਿਊਜ਼
    • ਫੋਟੋ ਗੈਲੇਰੀ
    • ਵੀਡੀਓਜ਼

    • ਪਾਰਟੀ

    • ਲੀਡਰਸ਼ਿਪ
    • ਸੰਗਠਨ
    • ਪ੍ਰਾਪਤੀਆਂ
    • ਦਸਤਾਵੇਜ਼
  • ਸੰਪਰਕ ਕਰੋ

    ਸ਼੍ਰੋਮਣੀ ਅਕਾਲੀ ਦਲ ਦਫਤਰ
    ਬਲਾਕ 6, ਸੈਕਟਰ 28 ਬੀ, ਮੱਧ ਮਾਰਗ ਚੰਡੀਗੜ੍ਹ, ਭਾਰਤ

    0172-2746383
    info@shiromaniakalidal.com

ਡਾਊਨਲੋਡ ਕਰੋ
© 2022 ਸ਼੍ਰੋਮਣੀ ਅਕਾਲੀ ਦਲ. ਸਾਰੇ ਹੱਕ ਰਾਖਵੇਂ ਹਨ. . Privacy Policy.Sitemap.